ਅੰਮ੍ਰਿਤਸਰ 'ਚ ਨੌਜਵਾਨ ਉੱਪਰ ਹੋਏ ਹਮਲੇ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਜਤਾਈ ਚਿੰਤਾ
'ਮੁੱਖ ਮੰਤਰੀ ਮਾਨ ਦੂਜੇ ਰਾਜਾਂ ਵੱਲ ਭੱਜਣ ਦੀ ਬਜਾਏ ਪੰਜਾਬ ਦੀ ਕਾਨੂੰਨ ਵਿਵਸਥਾ ਵੱਲ ਧਿਆਨ ਦੇਣ'
ਅੰਮ੍ਰਿਤਸਰ: ਅੱਜ ਅੰਮ੍ਰਿਤਸਰ 'ਚ 12ਵੀਂ ਜਮਾਤ ਦੇ ਵਿਦਿਆਰਥੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਘਟਨਾ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਚਿੰਤਾ ਜ਼ਾਹਰ ਕੀਤੀ। ਉਹਨਾਂ ਨੇ ਕਿਹਾ ਇੱਕ ਹੋਰ ਦਿਨ, ਇੱਕ ਹੋਰ ਕਤਲ।
ਅੰਮ੍ਰਿਤਸਰ 'ਚ 12ਵੀਂ ਜਮਾਤ ਦੇ ਇਕ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਪੀੜਤ ਪਰਿਵਾਰ ਨਾਲ ਮੇਰੀ ਦਿਲੀਂ ਹਮਦਰਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੂਜੇ ਰਾਜਾਂ ਵੱਲ ਭੱਜਣ ਦੀ ਬਜਾਏ ਪੰਜਾਬ ਦੀ ਕਾਨੂੰਨ ਵਿਵਸਥਾ ਵੱਲ ਧਿਆਨ ਦੇਣ। ਇਹ ਸਥਿਤੀ ਦਿਨੋਂ-ਦਿਨ ਹੱਥੋਂ ਬਾਹਰ ਨਿਕਲਦੀ ਜਾ ਰਹੀ ਹੈ।
ਇਸ ਦੇ ਨਾਲ ਹੀ ਨਵਜੋਤ ਸਿੰਘ ਸਿੱਧੂ ਨੇ ਵੀ ਘਟਨਾ 'ਤੇ ਦੁੱਖ ਜਤਾਇਆ ਹੈ। ਉਹਨਾਂ ਫੇਸਬੁੱਕ 'ਤੇ ਪੋਸਟ ਸ਼ੇਅਰ ਕਰਦਿਆਂ ਲਿਖਿਆ ਇੱਕ ਹੋਰ ਦਿਨ ਇੱਕ ਹੋਰ ਕਤਲ। ਅੰਮ੍ਰਿਤਸਰ 'ਚ ਦਿਨ ਦਿਹਾੜੇ 12ਵੀਂ ਜਮਾਤ ਦੇ ਵਿਦਿਆਰਥੀ ਦੀ ਬੇਰਹਿਮੀ ਨਾਲ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਸਿਲਸਿਲਾ ਬਦ ਤੋਂ ਬਦਤਰ ਹੁੰਦਾ ਜਾ ਰਿਹਾ ਹੈ। ਹੁਣ ਤੱਕ 42 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਕਾਬੂ ਤੋਂ ਬਾਹਰ ਹੋ ਰਹੀ ਹੈ। ਸਰਕਾਰ ਅਜੇ ਵੀ ਗੂੜ੍ਹੀ ਨੀਂਦ 'ਚ ਸੁੱਤੀ ਪਈ ਹੈ।