Congress President ਮਲਿਕਾ ਅਰਜੁਨ ਖੜਗੇ ਦੀ ਸਿਹਤ ਹੋਈ ਖਰਾਬ
ਇਲਾਜ ਲਈ ਬੇਂਗਲੁਰੂ ਦੇ ਹਸਪਤਾਲ ’ਚ ਕਰਵਾਇਆ ਗਿਆ ਭਰਤੀ
Congress President Mallika Arjun Kharge's health deteriorates
ਬੇਂਗਲੁਰੂ : ਆਲ ਇੰਡੀਆ ਕਾਂਗਰਸ ਪਾਰਟੀ ਦੇ ਪ੍ਰਧਾਨ ਮਲਿਕਾ ਅਰਜੁਨ ਖੜਗੇ ਦੀ ਸਿਹਤ ਅਚਾਨਕ ਖ਼ਰਾਬ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਬੇਂਗਲੁਰੂ ਦੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਦੀ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ। ਹਸਪਤਾਲ ਵੱਲੋਂ ਕਾਂਗਰਸ ਪ੍ਰਧਾਨ ਮਲਿਕਾ ਅਰਜੁਨ ਖੜਗੇ ਦੀ ਸਿਹਤ ਸਬੰਧੀ ਫ਼ਿਲਹਾਲ ਕੋਈ ਜਾਣਕਾਰੀ ਜਾਰੀ ਨਹੀਂ ਕੀਤੀ ਗਈ।