Takht Sri Patna Sahib ਤੋਂ ਸ਼ੁਰੂ ਹੋਣ ਵਾਲੀ ਸ਼ਹੀਦੀ ਜਾਗ੍ਰਤੀ ਯਾਤਰਾ ਲਈ ਦਿੱਲੀ ਤੋਂ ਭੇਜੀ ਗਈ ਪਾਲਕੀ ਬੱਸ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਬਿਹਾਰ

17 ਸਤੰਬਰ ਨੂੰ ਗੁਰਦੁਆਰਾ ਗੁਰੂ ਕਾ ਬਾਗ ਤੋਂ ਸ਼ੁਰੂ ਹੋਵੇਗੀ ਜਾਗ੍ਰਤੀ ਯਾਤਰਾ

Palki bus sent from Delhi for Shaheedi Jagrati Yatra starting from Takht Sri Patna Sahib

Jagrati Yatra news  : ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਅਤੇ ਬਿਹਾਰ ਸਰਕਾਰ ਦੇ ਸਾਂਝੇ ਯਤਨਾਂ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਇੱਕ ਸ਼ਹੀਦੀ ਜਾਗਰਤੀ ਯਾਤਰਾ ਆਯੋਜਿਤ ਕੀਤੀ ਜਾ ਰਹੀ ਹੈ। ਇਹ ਯਾਤਰਾ 17 ਸਤੰਬਰ ਨੂੰ ਗੁਰਦੁਆਰਾ ਗੁਰੂ ਕਾ ਬਾਗ ਤੋਂ ਸ਼ੁਰੂ ਹੋ ਕੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਵੇਗੀ।

ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਯਾਤਰਾ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਤੇ ਪੁਰਾਤਨ ਸ਼ਸਤਰ ਇਕ ਪਾਲਕੀ ਸਾਹਿਬ ਵਿੱਚ ਸਜੇ ਹੋਣਗੇ, ਜਿਨ੍ਹਾਂ ਦੇ ਦਰਸ਼ਨ ਸੰਗਤ ਕਰ ਸਕੇਗੀ। ਉਨ੍ਹਾਂ ਦੱਸਿਆ ਕਿ ਇਹ ਪਾਲਕੀ ਸਾਹਿਬ ਵਾਲੀ ਬੱਸ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੀ ਗਈ ਹੈ ਜੋ ਅੱਜ ਦਿੱਲੀ ਤੋਂ ਪਟਨਾ ਸਾਹਿਬ ਵੱਲ ਰਵਾਨਾ ਹੋ ਗਈ ਹੈ।

ਤਖ਼ਤ ਸਾਹਿਬ ਪ੍ਰਬੰਧਕ ਕਮੇਟੀ ਦੇ ਬੁਲਾਰੇ ਹਰਪਾਲ ਸਿੰਘ ਜੌਹਲ ਅਤੇ ਮੀਡੀਆ ਇੰਚਾਰਜ ਵੱਲੋਂ ਦਿੱਲੀ ਵਿੱਚ ਅਰਦਾਸ ਤੋਂ ਬਾਅਦ ਬੱਸ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਦਿੱਲੀ ਗੁਰਦੁਆਰਾ ਕਮੇਟੀ ਦੇ ਸਲਾਹਕਾਰ ਪਰਮਜੀਤ ਸਿੰਘ ਚੰਡੋਕ ਵੀ ਮੌਜੂਦ ਸਨ। ਜਗਜੋਤ ਸਿੰਘ ਸੋਹੀ ਸਮੇਤ ਪੂਰੀ ਕਮੇਟੀ ਨੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਸਕੱਤਰ ਜਗਦੀਪ ਸਿੰਘ ਕਾਹਲੋ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਪਾਲਕੀ ਬੱਸ ਭੇਜ ਕੇ ਸ਼ਹੀਦੀ ਜਾਗਰਤੀ ਯਾਤਰਾ ਦੀ ਸ਼ੋਭਾ ਵਧਾਈ ਹੈ।