ਸਾਲੇ ਨੇ 10 ਹਜ਼ਾਰ ਰੁਪਏ ਲਈ ਕੀਤਾ ਜੀਜੇ ਦਾ ਕਤਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਬਿਹਾਰ

ਸਬੂਤ ਮਿਟਾਉਣ ਲਈ ਮ੍ਰਿਤਕ ਦੀ ਲਾਸ਼ ਨੂੰ ਟੋਆ ਪੁੱਟ ਕੇ ਦੱਬਿਆ

Brother-in-law kills brother-in-law for Rs 10,000

ਪੂਰਨੀਆ : ਬਿਹਾਰ ਦੇ ਪੂਰਨੀਆ ਜ਼ਿਲ੍ਹੇ ਵਿੱਚ 10 ਹਜ਼ਾਰ ਰੁਪਏ ਲਈ ਸਾਲੇ ਨੇ ਆਪਣੇ ਹੀ ਜੀਜੇ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ । ਉਧਾਰ ਲਏ ਪੈਸੇ ਵਾਪਸ ਕਰਨ ਦੇ ਬਹਾਨੇ ਸਾਲੇ ਨੇ ਆਪਣੇ ਜੀਜੇ ਨੂੰ ਫੋਨ ਕਰਕੇ ਸੁੰਨਸਾਨ ਜਗ੍ਹਾ 'ਤੇ ਬੁਲਾਇਆ ਅਤੇ ਕੁਹਾੜੇ ਨਾਲ ਜੀਜੇ ਦੇ ਸਿਰ, ਚਿਹਰੇ ਅਤੇ ਸਰੀਰ ਦੇ ਹੋਰ ਹਿੱਸਿਆਂ 'ਤੇ 10 ਵਾਰ ਹਮਲਾ ਕੀਤਾ,ਜਿਸ ਕਾਰਨ ਉਸ ਦੀ ਮੌਤ ਹੋ ਗਈ। । ਹੱਤਿਆ ਤੋਂ ਬਾਅਦ ਸਾਲੇ ਨੇ 3 ਫੁੱਟ ਡੂੰਘਾ ਟੋਆ ਪੁੱਟਿਆ ਅਤੇ ਸਬੂਤ ਮਿਟਾਉਣ ਲਈ ਲਾਸ਼ ਨੂੰ ਟੋਏ ਵਿੱਚ ਦੱਬ ਦਿੱਤਾ।
ਮ੍ਰਿਤਕ ਦੀ ਲਾਸ਼ 8 ਜਨਵਰੀ ਨੂੰ ਮੁਲਜ਼ਮ ਦੀ ਨਿਸ਼ਾਨਦੇਹੀ 'ਤੇ ਬਰਾਮਦ ਕੀਤੀ ਗਈ ਅਤੇ ਲਾਸ਼ ਨੂੰ ਟੋਏ ਵਿੱਚੋਂ ਕੱਢ ਕੇ ਪੋਸਟਮਾਰਟਮ ਕਰਵਾਇਆ ਗਿਆ ਅਤੇ ਮ੍ਰਿਤਕ ਦੇਹ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਗਈ । ਮ੍ਰਿਤਕ ਦੇ ਬੇਟੇ ਦੀ ਸ਼ਿਕਾਇਤ 'ਤੇ ਸ਼੍ਰੀਨਗਰ ਥਾਣਾ ਖੇਤਰ ਦੀ ਪੁਲਿਸ ਨੇ ਐਫ.ਆਈ.ਆਰ. ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ 45 ਸਾਲਾ ਸ਼ਫੀਕ ਆਲਮ ਵਜੋਂ ਹੋਈ ਹੈ, ਜਦਕਿ ਮੁਲਜ਼ਮ ਦੀ ਪਛਾਣ ਮ੍ਰਿਤਕ ਦੇ ਸਾਲਾ 25 ਸਾਲਾ ਮੁਹੰਮਦ ਸਮੀਰ ਵਜੋਂ ਹੋਈ ਹੈ।