ਬਿਹਾਰ ਦੇ CM Nitish Kumar ਨੇ Delhi Blast ਵਿਚ ਹੋਈਆਂ ਮੌਤਾਂ 'ਤੇ ਪ੍ਰਗਟਾਇਆ ਦੁੱਖ
Delhi Blast News : ਜ਼ਖ਼ਮੀਆਂ ਦੀ ਜਲਦੀ ਸਿਹਤਯਾਬੀ ਲਈ ਕੀਤੀ ਪ੍ਰਾਰਥਨਾ
Bihar CM Nitish Kumar Expressed Grief Over The Deaths in the Delhi Blast Latest News in Punjabi ਪਟਨਾ : ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਮੰਗਲਵਾਰ ਨੂੰ ਦਿੱਲੀ ਵਿਚ ਹੋਏ ਕਾਰ ਬੰਬ ਧਮਾਕੇ ਵਿਚ 12 ਲੋਕਾਂ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਜ਼ਖ਼ਮੀਆਂ ਦੀ ਜਲਦੀ ਸਿਹਤਯਾਬੀ ਲਈ ਪ੍ਰਾਰਥਨਾ ਕੀਤੀ।
ਸੋਮਵਾਰ ਸ਼ਾਮ ਨੂੰ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਦੇ ਨੇੜੇ ਇਕ ਟ੍ਰੈਫ਼ਿਕ ਸਿਗਨਲ 'ਤੇ ਹੌਲੀ-ਹੌਲੀ ਚੱਲ ਰਹੀ ਇਕ ਕਾਰ ਵਿਚ ਇਕ ਭਾਰੀ ਧਮਾਕਾ ਹੋਇਆ। ਅਧਿਕਾਰੀਆਂ ਦੇ ਅਨੁਸਾਰ, ਦੇਰ ਰਾਤ ਤਕ 9 ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਸੀ ਤੇ 20 ਹੋਰ ਜ਼ਖ਼ਮੀ ਹੋ ਗਏ ਸਨ। ਬਾਅਦ ਵਿਚ ਇਲਾਜ ਦੌਰਾਨ ਤਿੰਨ ਹੋਰ ਲੋਕਾਂ ਦੀ ਮੌਤ ਹੋ ਗਈ।
ਮੁੱਖ ਮੰਤਰੀ ਦਫ਼ਤਰ (ਸੀ.ਐਮ.ਓ.) ਦੁਆਰਾ ਜਾਰੀ ਇਕ ਬਿਆਨ ਦੇ ਅਨੁਸਾਰ, ਕੁਮਾਰ ਨੇ ਕਿਹਾ "ਮੈਂ ਇਸ ਘਟਨਾ ਤੋਂ ਬਹੁਤ ਦੁਖੀ ਹਾਂ। ਪਰਮਾਤਮਾ ਸੋਗ ਦੀ ਇਸ ਘੜੀ ਵਿਚ ਇਸ ਅਸਹਿ ਦਰਦ ਨੂੰ ਸਹਿਣ ਕਰਨ ਲਈ ਦੁਖੀ ਪਰਿਵਾਰਾਂ ਨੂੰ ਤਾਕਤ ਦੇਵੇ।"
ਉਨ੍ਹਾਂ ਜ਼ਖ਼ਮੀਆਂ ਦੀ ਜਲਦੀ ਸਿਹਤਯਾਬੀ ਲਈ ਵੀ ਪ੍ਰਾਰਥਨਾ ਕੀਤੀ।
(For more news apart from Bihar CM Nitish Kumar Expressed Grief Over The Deaths in the Delhi Blast Latest News in Punjabi stay tuned to Rozana Spokesman.)