NDA ਨੇ ਨੀਤਿਸ਼ ਕੁਮਾਰ ਨੂੰ ਚੁਣਿਆ ਵਿਧਾਇਕ ਦਲ ਦਾ ਆਗੂ
ਭਲਕੇ ਵੀਰਵਾਰ ਨੂੰ ਮੁੱਖ ਮੰਤਰੀ ਅਹੁਦੇ ਦੀ ਚੁੱਕਣਗੇ ਸਹੁੰ
ਪਟਨਾ : ਨੀਤਿਸ਼ ਕੁਮਾਰ ਨੂੰ ਸਰਬਸੰਮਤੀ ਨਾਲ ਐਨ.ਡੀ.ਏ. ਵਿਧਾਇਕ ਦਲ ਦਾ ਆਗੂ ਚੁਣ ਲਿਆ ਗਿਆ ਹੈ। ਨੀਤਿਸ਼ ਕੁਮਾਰ ਭਲਕੇ ਵੀਰਵਾਰ ਨੂੰ ਦੁਪਹਿਰ 1.30 ਵਜੇ ਗਾਂਧੀ ਮੈਦਾਨ ’ਚ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ । ਸਹੁੰ ਚੁੱਕ ਸਮਾਗਮ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸ਼ਾਮਲ ਹੋਣਗੇ। ਨੀਤਿਸ਼ ਕੁਮਾਰ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ ਅਤੇ ਭਲਕੇ ਉਹ ਸੂਬੇ ਦੇ ਦਸਵੇਂ ਮੁੱਖ ਮੰਤਰੀ ਵਜੋਂ ਅਹੁਦੇ ਦੀ ਸਹੁੰ ਚੁੱਕਣਗੇ।ਸਹੁੰ ਚੁੱਕ ਸਮਾਗਮ ਵਿਚ 11 ਸੂਬਿਆਂ ਦੇ ਮੁੱਖ ਮੰਤਰੀਆਂ ਸਮੇਤ ਵੱਡੀ ਗਿਣਤੀ ਵਿਚ ਰਾਜਨੀਤਿਕ ਆਗੂ ਵੀ ਸ਼ਾਮਲ ਹੋਣਗੇ।
ਇਸ ਤੋਂ ਪਹਿਲਾਂ ਬਿਹਾਰ ਦੇ ਉਪ ਮੁੱਖ ਮੰਤਰੀ ਸਮਰਾਟ ਚੌਧਰੀ ਨੂੰ ਭਾਰਤੀ ਜਨਤਾ ਪਾਰਟੀ ਵਿਧਾਇਕ ਦਲ ਦਾ ਆਗੂ ਅਤੇ ਵਿਜੇ ਕੁਮਾਰ ਸਿਨਹਾ ਨੂੰ ਉਪ ਨੇਤਾ ਚੁਣਿਆ ਗਿਆ । ਸਮਰਾਟ ਚੌਧਰੀ ਨੂੰ ਅੱਜ ਆਯੋਜਿਤ ਭਾਜਪਾ ਦੇ ਨਵੇਂ ਚੁਣੇ ਵਿਧਾਇਕਾਂ ਦੀ ਬੈਠਕ ’ਚ ਸਰਬਸੰਮਤੀ ਨਾਲ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ । ਜਦਿਕ ਭਾਜਪਾ ਆਗੂ ਵਿਜੇ ਸਿਨਹਾ ਸਦਨ ’ਚ ਪਾਰਟੀ ਦੇ ਉਪ ਆਗੂ ਹੋਣਗੇ।
ਭਾਜਪਾ ਵਿਧਾਇਕ ਦਲ ਦੀ ਆਯੋਜਿਤ ਬੈਠਕ ਤੋਂ ਬਾਅਦ ਉਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰੀਆ ਨੇ ਇਸ ਸਬੰਧੀ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਦੋਵੇਂ ਆਗੂ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ ਹੈ। ਇਸ ਚੋਣ ਤੋਂ ਬਾਅਦ ਦੋਵੇਂ ਆਗੂਆਂ ਨੇ ਮੌਜੂਦ ਵਿਧਾਇਕਾ ਦਾ ਧੰਨਵਾਦ ਕੀਤਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੀਤਿਸ਼ ਕੁਮਾਰ ਨੂੰ ਜਨਤਾ ਦਲ ਯੂਨਾਈਟਿਡ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ।