Bihar Weather Update News: ਬਿਹਾਰ ਦੇ ਮੌਸਮ ਨੂੰ ਲੈ ਕੇ ਅਲਰਟ ਜਾਰੀ, ਕਈ ਥਾਵਾਂ 'ਤੇ ਪਵੇਗਾ ਭਾਰੀ ਮੀਂਹ
Bihar Weather Update News: ਕਈ ਥਾਵਾਂ 'ਤੇ ਬਿਜਲੀ ਡਿੱਗਣ ਅਤੇ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ
Bihar Weather Update News in punjabi : ਬਿਹਾਰ ਵਿੱਚ ਮਾਨਸੂਨ ਨੇ ਇੱਕ ਵਾਰ ਫਿਰ ਜ਼ੋਰ ਫੜ ਲਿਆ ਹੈ। ਮੌਸਮ ਵਿਭਾਗ ਨੇ ਅੱਜ, ਸ਼ਨੀਵਾਰ ਨੂੰ ਸੂਬੇ ਦੇ 24 ਜ਼ਿਲ੍ਹਿਆਂ ਵਿਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਮੀਂਹ ਦੇ ਨਾਲ-ਨਾਲ ਇਨ੍ਹਾਂ ਜ਼ਿਲ੍ਹਿਆਂ ਵਿਚ ਬਿਜਲੀ ਡਿੱਗਣ ਅਤੇ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ।
ਪਟਨਾ, ਬਕਸਰ, ਛਪਰਾ, ਰਕਸੌਲ ਅਤੇ ਬਾਂਕਾ ਵਿੱਚ ਭਾਰੀ ਮੀਂਹ ਪਿਆ। ਰਾਜਧਾਨੀ ਵਿਚ ਸਵੇਰ ਤੋਂ ਹੀ ਬੱਦਲਵਾਈ ਸੀ ਅਤੇ ਸਵੇਰੇ 10 ਵਜੇ ਤੋਂ ਬਾਅਦ ਅਚਾਨਕ ਮੀਂਹ ਸ਼ੁਰੂ ਹੋ ਗਿਆ। ਲਗਾਤਾਰ ਹੋ ਰਹੇ ਮੀਂਹ ਕਾਰਨ ਪਟਨਾ ਦੀਆਂ ਗਲੀਆਂ ਵਿੱਚ ਪਾਣੀ ਭਰ ਗਿਆ ਹੈ।
ਸ਼ੁੱਕਰਵਾਰ ਨੂੰ ਸੀਵਾਨ ਦੇ ਰਘੁਨਾਥਪੁਰ ਥਾਣਾ ਖੇਤਰ ਦੇ ਅਧੀਨ ਆਉਂਦੇ ਗੰਭੀਰ ਪਿੰਡ ਵਿੱਚ ਬਿਜਲੀ ਡਿੱਗਣ ਨਾਲ 40 ਸਾਲਾ ਆਸ਼ਾ ਦੇਵੀ ਦੀ ਮੌਤ ਹੋ ਗਈ ਜਦਕਿ ਚੰਪਾ ਦੇਵੀ ਦੀ ਹਾਲਤ ਗੰਭੀਰ ਹੈ। ਦੋਵੇਂ ਬੱਕਰੀਆਂ ਚਾਰ ਰਹੀਆਂ ਸਨ।
ਪਟਨਾ ਮੌਸਮ ਵਿਗਿਆਨ ਕੇਂਦਰ ਨੇ ਦੱਸਿਆ ਹੈ ਕਿ ਬੰਗਾਲ ਦੀ ਖਾੜੀ ਵਿੱਚ ਘੱਟ ਦਬਾਅ ਵਾਲਾ ਖੇਤਰ ਬਣਨ ਕਾਰਨ, ਅਗਲੇ ਤਿੰਨ ਦਿਨਾਂ ਤੱਕ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਰੁਕ-ਰੁਕ ਕੇ ਮੀਂਹ ਪਵੇਗਾ। ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ ਕੀਤੀ ਗਈ ਹੈ।
(For more news apart from “Bihar Weather Update News in punjabi, ” stay tuned to Rozana Spokesman.)