ਕੰਗਨਘਾਟ ਵਿੱਚ ਮਲਟੀਲੈਵਲ ਪਾਰਕਿੰਗ ਦਾ ਕੰਮ ਜਲਦੀ ਸ਼ੁਰੂ ਹੋਵੇਗਾ, ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਕੀਤਾ ਨਿਰੀਖਣ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਬਿਹਾਰ

ਅਧਿਕਾਰੀਆਂ ਨੂੰ ਇਹ ਕੰਮ ਤੁਰੰਤ ਸ਼ੁਰੂ ਕਰਨ ਦੇ ਆਦੇਸ਼ ਦਿੱਤੇ

Multi-level parking work will start soon in Kanganghat, Chief Minister Nitish Kumar inspected

ਪਟਨਾ: ਬਿਹਾਰ ਦੇ ਮੁੱਖ ਮੰਤਰੀ ਵੱਲੋਂ ਅੱਜ ਤਖ਼ਤ ਪਟਨਾ ਸਾਹਿਬ ਵਿੱਚ ਸ਼ਰਧਾਲੂਆਂ ਦੀ ਸਹੂਲਤ ਲਈ ਗੁਰਦੁਆਰਾ ਕੰਗਨਘਾਟ ਵਿੱਚ ਮਲਟੀਲੈਵਲ ਕਾਰ ਪਾਰਕਿੰਗ ਬਣਾਉਣ ਦੇ ਕੰਮ ਨੂੰ ਬਿਹਾਰ ਸਰਕਾਰ ਵੱਲੋਂ ਬੀਤੇ ਦਿਨਾਂ ਮਨਜ਼ੂਰੀ ਦਿੱਤੀ ਗਈ ਸੀ। ਅੱਜ ਬਿਹਾਰ ਦੇ ਮੁੱਖ ਮੰਤਰੀ ਨੀਤੀਸ਼ ਕੁਮਾਰ ਨੇ ਇਸ ਸਥਾਨ ਦਾ ਨਿਰੀਖਣ ਕਰਦਿਆਂ ਸਾਰੇ ਅਧਿਕਾਰੀਆਂ ਨੂੰ ਇਹ ਕੰਮ ਤੁਰੰਤ ਸ਼ੁਰੂ ਕਰਨ ਦੇ ਆਦੇਸ਼ ਦਿੱਤੇ, ਜਿਸ ਤੋਂ ਬਾਅਦ ਉਮੀਦ ਕੀਤੀ ਜਾ ਰਹੀ ਹੈ ਕਿ ਬਹੁਤ ਜਲਦੀ ਇੱਥੇ ਮਲਟੀਲੈਵਲ ਪਾਰਕਿੰਗ ਤਿਆਰ ਹੋ ਜਾਵੇਗੀ, ਜਿਸ ਨਾਲ ਆਉਣ ਵਾਲੇ ਸਮੇਂ ਵਿੱਚ ਸੰਗਤ ਨੂੰ ਵੱਡਾ ਲਾਭ ਮਿਲੇਗਾ।

ਇਸ ਦੇ ਨਾਲ ਹੀ ਮੁੱਖ ਮੰਤਰੀ ਵੱਲੋਂ ਓ.ਪੀ. ਸਾਹੂ ਸਮੁਦਾਇਕ ਭਵਨ, ਟੈਂਟ ਸਿਟੀ ਕੰਗਨਘਾਟ ਅਤੇ ਪ੍ਰਕਾਸ਼ ਭਵਨ ਗੁਰੂ ਕਾ ਬਾਗ ਦਾ ਵੀ ਨਿਰੀਖਣ ਕੀਤਾ ਗਿਆ, ਜਿੱਥੇ ਪ੍ਰਕਾਸ਼ ਪੁਰਬ ਵਿੱਚ ਸ਼ਾਮਲ ਹੋਣ ਵਾਲੀ ਸੰਗਤ ਨੂੰ ਠਹਿਰਾਇਆ ਗਿਆ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਸਾਰੇ ਪ੍ਰਸ਼ਾਸਨਿਕ ਅਧਿਕਾਰੀ ਅਤੇ ਤਖ਼ਤ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਵੀ ਮੌਜੂਦ ਰਹੇ।

ਸ. ਜਗਜੋਤ ਸਿੰਘ ਸੋਹੀ ਨੇ ਕਿਹਾ ਕਿ ਤਖ਼ਤ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਨੂੰ ਬਿਹਾਰ ਸਰਕਾਰ ਅਤੇ ਵਿਸ਼ੇਸ਼ ਤੌਰ ’ਤੇ ਮੁੱਖ ਮੰਤਰੀ ਮਹੋਦਯਾ ਵੱਲੋਂ ਪੂਰਾ ਸਹਿਯੋਗ ਮਿਲਦਾ ਹੈ, ਜਿਸ ਦੇ ਚਲਦਿਆਂ ਦੇਸ਼-ਵਿਦੇਸ਼ ਤੋਂ ਆਉਣ ਵਾਲੀ ਸੰਗਤ ਲਈ ਰਹਾਇਸ਼, ਟਰਾਂਸਪੋਰਟ ਆਦਿ ਦੀ ਪੂਰੀ ਵਿਵਸਥਾ ਕੀਤੀ ਜਾਂਦੀ ਹੈ।