Commercial LPG cylinder: ਨਵੇਂ ਸਾਲ ਮੌਕੇ ਸਿਲੰਡਰ ਦੀਆਂ ਕੀਮਤਾਂ ਵਿਚ ਕਟੌਤੀ; ਸਸਤਾ ਹੋਇਆ ਕਮਰਸ਼ੀਅਲ ਸਿਲੰਡਰ

ਏਜੰਸੀ

ਖ਼ਬਰਾਂ, ਵਪਾਰ

ਰਸੋਈ ਵਿਚ ਵਰਤੇ ਜਾਣ ਵਾਲੇ 14 ਕਿਲੋ ਦੇ ਗੈਸ ਸਿਲੰਡਰ ਦੀ ਕੀਮਤ ਪਹਿਲਾਂ ਵਾਂਗ ਹੀ ਬਰਕਰਾਰ ਹੈ।

Commercial LPG cylinder prices slashed

Commercial LPG cylinder: ਨਵੇਂ ਸਾਲ ਦੇ ਪਹਿਲੇ ਹੀ ਦਿਨ ਐਲਪੀਜੀ ਦੀਆਂ ਕੀਮਤਾਂ ਵਿਚ ਕਟੌਤੀ ਹੋਈ ਹੈ। 1 ਜਨਵਰੀ 2024 ਨੂੰ ਰਾਜਧਾਨੀ ਦਿੱਲੀ ਤੋਂ ਮੁੰਬਈ ਤਕ ਐਲਪੀਜੀ ਸਿਲੰਡਰ ਦੀ ਕੀਮਤ ਘਟਾਈ ਗਈ ਹੈ। 19 ਕਿਲੋ ਦੇ ਵਪਾਰਕ ਗੈਸ ਸਿਲੰਡਰ 'ਤੇ ਰਾਹਤ ਦਿੰਦੇ ਹੋਏ ਤੇਲ ਮਾਰਕੀਟਿੰਗ ਕੰਪਨੀਆਂ ਨੇ ਇਕ ਵਾਰ ਫਿਰ ਕੀਮਤਾਂ 'ਚ 1.50 ਤੋਂ 4.50 ਰੁਪਏ ਦੀ ਮਾਮੂਲੀ ਕਟੌਤੀ ਕੀਤੀ ਹੈ। ਇਸ ਤੋਂ ਪਹਿਲਾਂ 22 ਦਸੰਬਰ ਨੂੰ ਵੀ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ਘਟਾਈਆਂ ਗਈਆਂ ਸਨ। ਹਾਲਾਂਕਿ ਰਸੋਈ ਵਿਚ ਵਰਤੇ ਜਾਣ ਵਾਲੇ 14 ਕਿਲੋ ਦੇ ਗੈਸ ਸਿਲੰਡਰ ਦੀ ਕੀਮਤ ਪਹਿਲਾਂ ਵਾਂਗ ਹੀ ਬਰਕਰਾਰ ਹੈ।

ਤੇਲ ਮਾਰਕੀਟਿੰਗ ਕੰਪਨੀਆਂ ਹਰ ਮਹੀਨੇ ਦੇ ਪਹਿਲੇ ਦਿਨ ਐਲਪੀਜੀ ਦੀਆਂ ਕੀਮਤਾਂ ਵਿਚ ਸੋਧ ਕਰਦੀਆਂ ਹਨ ਅਤੇ ਸਾਲ 2024 ਦੇ ਪਹਿਲੇ ਮਹੀਨੇ ਦੇ ਪਹਿਲੇ ਦਿਨ ਐਲਪੀਜੀ ਸਿਲੰਡਰ ਦੀਆਂ ਨਵੀਆਂ ਦਰਾਂ ਵੀ ਜਾਰੀ ਕੀਤੀਆਂ ਗਈਆਂ ਹਨ। ਅੱਜ ਵਪਾਰਕ ਸਿਲੰਡਰਾਂ ਦੀਆਂ ਕੀਮਤਾਂ ਵਿਚ ਮਾਮੂਲੀ ਬਦਲਾਅ ਕੀਤਾ ਗਿਆ ਹੈ, ਜਦਕਿ ਘਰੇਲੂ ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਿਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। 1.50 ਰੁਪਏ ਦੀ ਕਟੌਤੀ ਤੋਂ ਬਾਅਦ ਹੁਣ ਰਾਜਧਾਨੀ ਦਿੱਲੀ ਵਿਚ 19 ਕਿਲੋ ਦੇ ਐਲਪੀਜੀ ਸਿਲੰਡਰ ਦੀ ਕੀਮਤ 1755.50 ਰੁਪਏ ਹੋ ਗਈ ਹੈ। ਪਹਿਲਾਂ ਇਹ 1757 ਰੁਪਏ ਵਿਚ ਵਿਕ ਰਿਹਾ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਤੇਲ ਮਾਰਕੀਟਿੰਗ ਕੰਪਨੀਆਂ ਦੀ ਵੈੱਬਸਾਈਟ ਮੁਤਾਬਕ ਦਿੱਲੀ ਤੋਂ ਇਲਾਵਾ ਕੋਲਕਾਤਾ 'ਚ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ 1869 ਰੁਪਏ ਹੈ, ਇਥੇ ਕੀਮਤ 'ਚ 50 ਪੈਸੇ ਦਾ ਵਾਧਾ ਕੀਤਾ ਗਿਆ ਹੈ। ਉਥੇ ਹੀ ਜੇਕਰ ਮੁੰਬਈ ਦੀ ਗੱਲ ਕਰੀਏ ਤਾਂ ਹੁਣ ਤਕ 19 ਕਿਲੋ ਦਾ ਸਿਲੰਡਰ 1710 ਰੁਪਏ 'ਚ ਮਿਲਦਾ ਸੀ, ਜੋ 1 ਜਨਵਰੀ ਤੋਂ 1708.50 ਰੁਪਏ ਹੋ ਗਿਆ ਹੈ। ਹੁਣ ਚੇਨਈ 'ਚ ਇਹ 1929 ਰੁਪਏ ਦੀ ਬਜਾਏ 1924.50 ਰੁਪਏ 'ਚ ਮਿਲੇਗਾ।

14 ਕਿਲੋ ਦੇ ਘਰੇਲੂ ਐਲਪੀਜੀ ਸਿਲੰਡਰ ਦੀ ਗੱਲ ਕਰੀਏ ਤਾਂ ਇਸ ਦੀ ਕੀਮਤ ਵਿਚ ਲੰਬੇ ਸਮੇਂ ਤੋਂ ਕੋਈ ਬਦਲਾਅ ਨਹੀਂ ਹੋਇਆ ਹੈ। ਪਿਛਲੀ ਵਾਰ ਇਸ ਦੀਆਂ ਕੀਮਤਾਂ ਵਿਚ 200 ਰੁਪਏ ਦੀ ਕਟੌਤੀ 30 ਅਗਸਤ, 2023 ਨੂੰ ਕੀਤੀ ਗਈ ਸੀ। ਦਿੱਲੀ 'ਚ ਐਲਪੀਜੀ ਸਿਲੰਡਰ ਅਜੇ ਵੀ 903 ਰੁਪਏ 'ਚ ਮਿਲ ਰਿਹਾ ਹੈ, ਜਦਕਿ ਕੋਲਕਾਤਾ 'ਚ 929 ਰੁਪਏ, ਮੁੰਬਈ 'ਚ 902.50 ਰੁਪਏ ਅਤੇ ਚੇਨਈ 'ਚ 918.50 ਰੁਪਏ 'ਚ ਵਿਕ ਰਿਹਾ ਹੈ।

(For more Punjabi news apart from Commercial LPG cylinder prices slashed, stay tuned to Rozana Spokesman)