ਲਗਾਤਾਰ 10ਵੇਂ ਦਿਨ ਹੋਰ ਸਸਤਾ ਹੋਇਆ ਪਟਰੌਲ, ਡੀਜ਼ਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਵਪਾਰ

ਪਟਰੌਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਸ਼ਨਿਚਰਵਾਰ ਨੂੰ ਲਗਾਤਾਰ 10ਵੇਂ ਦਿਨ ਕਮੀ ਵੇਖੀ ਗਈ। ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ ਵਿਚ ...

Petrol, diesel

ਨਵੀਂ ਦਿੱਲੀ : (ਭਾਸ਼ਾ) ਪਟਰੌਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਸ਼ਨਿਚਰਵਾਰ ਨੂੰ ਲਗਾਤਾਰ 10ਵੇਂ ਦਿਨ ਕਮੀ ਵੇਖੀ ਗਈ। ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਗਿਰਾਵਟ ਆਉਣ ਨਾਲ ਪਟਰੌਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਗਿਰਾਵਟ ਦਾ ਸਿਲਸਿਲਾ ਜਾਰੀ ਹੈ। ਪਿਛਲੇ ਇਕ ਮਹੀਨੇ 'ਚ ਦਿੱਲੀ 'ਚ ਪਟਰੌਲ 6.54 ਰੁਪਏ ਅਤੇ ਡੀਜ਼ਲ 6.43 ਰੁਪਏ ਪ੍ਰਤੀ ਲਿਟਰ ਸਸਤਾ ਹੋਇਆ ਹੈ।  

ਕੋਮਾਂਤਰੀ ਬਾਜ਼ਾਰ ਵਿਚ ਸ਼ੁੱਕਰਵਾਰ ਨੂੰ ਫਿਰ ਕੱਚੇ ਤੇਲ ਕੀਮਤ ਵਿਚ ਇਕ ਫ਼ੀ ਸਦੀ ਤੋਂ ਵੱਧ ਦੀ ਗਿਰਾਵਟ ਦਰਜ ਕੀਤੀ ਗਈ। ਤੇਲ ਮਾਰਕੀਟਿੰਗ ਕੰਪਨੀਆਂ ਨੇ ਦਿੱਲੀ ਅਤੇ ਮੁੰਬਈ ਵਿਚ ਪਟਰੌਲ  ਦੇ ਕੀਮਤ ਵਿਚ 34 ਪੈਸੇ ਪ੍ਰਤੀ ਲਿਟਰ ਦੀ ਕਟੌਤੀ ਕੀਤੀ, ਜਦੋਂ ਕਿ ਕੋਲਕਾਤਾ ਵਿਚ ਪਟਰੌਲ 33 ਪੈਸੇ ਅਤੇ ਚੇਨਈ ਵਿਚ 36 ਪੈਸੇ ਪ੍ਰਤੀ ਲਿਟਰ ਸਸਤਾ ਹੋਇਆ। ਡੀਜ਼ਲ ਦੀ ਕੀਮਤ ਵਿਚ ਦਿੱਲੀ 'ਚ 37 ਪੈਸੇ, ਕੋਲਕਾਤਾ ਵਿਚ 49 ਪੈਸੇ, ਮੁੰਬਈ 'ਚ 39 ਪੈਸੇ ਅਤੇ ਚੇਨਈ 'ਚ 40 ਪੈਸੇ ਪ੍ਰਤੀ ਲਿਟਰ ਦੀ ਕਟੌਤੀ ਕੀਤੀ ਗਈ।  

ਇੰਡੀਅਨ ਆਇਲ ਦੀ ਵੈਬਸਾਈਟ ਦੇ ਮੁਤਾਬਕ, ਦਿੱਲੀ, ਕੋਲਕਾਤਾ, ਮੁੰਬਈ ਅਤੇ ਚੇਨਈ ਵਿਚ ਸ਼ਨਿਚਰਵਾਰ ਨੂੰ ਪਟਰੌਲ ਦੀ ਕੀਮਤ ਕ੍ਰਮਵਾਰ 72.53 ਰੁਪਏ, 74.55 ਰੁਪਏ, 78.09 ਰੁਪਏ ਅਤੇ 75.26 ਰੁਪਏ ਪ੍ਰਤੀ ਲਿਟਰ ਦਰਜ ਕੀਤੇ ਗਏ। ਚਾਰਾਂ ਮਹਾਨਗਰਾਂ ਵਿਚ ਡੀਜ਼ਲ ਦੀਆਂ ਕੀਮਤਾਂ ਕ੍ਰਮਵਾਰ 67.35 ਰੁਪਏ, 69.08 ਰੁਪਏ, 70.50 ਰੁਪਏ ਅਤੇ 71.12 ਰੁਪਏ ਪ੍ਰਤੀ ਲਿਟਰ ਦਰਜ ਦੀਆਂ ਗਈਆਂ।