ਆਰ.ਬੀ.ਆਈ. ਨੇ ਦੇਸ਼ ਦੇ ਬੈਕਾਂ ਨੂੰ ਪੁੱਛਿਆ, ‘ਅਡਾਨੀ ਗਰੁੱਪ ਨੂੰ ਦਿੱਤਾ ਕਿੰਨਾ ਕਰਜ਼ਾ?’

ਏਜੰਸੀ

ਖ਼ਬਰਾਂ, ਵਪਾਰ

ਨਿਊਜ਼ ਏਜੰਸੀ ਰਾਇਟਰਜ਼ ਨੇ ਦੱਸਿਆ ਕਿ ਆਰਬੀਆਈ ਅਧਿਕਾਰੀਆਂ ਨੇ ਇਸ 'ਤੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ।

RBI

 


ਨਵੀਂ ਦਿੱਲੀ: ਭਾਰਤੀ ਰਿਜ਼ਰਵ ਬੈਂਕ ਨੇ ਦੇਸ਼ ਦੇ ਬੈਂਕਾਂ ਤੋਂ ਅਡਾਨੀ ਸਮੂਹ ਨਾਲ ਉਹਨਾਂ ਦੇ ਸੰਪਰਕ ਬਾਰੇ ਜਾਣਕਾਰੀ ਮੰਗੀ ਹੈ। ਮੀਡੀਆ ਰਿਪੋਰਟਾਂ ਅਨੁਸਾਰ ਕੇਂਦਰੀ ਬੈਂਕ ਨੇ ਵੱਖ-ਵੱਖ ਘਰੇਲੂ ਬੈਂਕਾਂ ਨੂੰ ਅਡਾਨੀ ਸਮੂਹ ਨੂੰ ਆਪਣੇ ਨਿਵੇਸ਼ ਅਤੇ ਕਰਜ਼ਿਆਂ ਬਾਰੇ ਜਾਣਕਾਰੀ ਦੇਣ ਲਈ ਕਿਹਾ ਹੈ। ਨਿਊਜ਼ ਏਜੰਸੀ ਰਾਇਟਰਜ਼ ਨੇ ਦੱਸਿਆ ਕਿ ਆਰਬੀਆਈ ਅਧਿਕਾਰੀਆਂ ਨੇ ਇਸ 'ਤੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ।

ਇਹ ਵੀ ਪੜ੍ਹੋ: ਹਿੰਡਨਬਰਗ ਦੀ ਰਿਪੋਰਟ 'ਤੇ ਸਦਨ 'ਚ ਹੰਗਾਮਾ, ਸਦਨ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ 

ਮੰਨਿਆ ਜਾ ਰਿਹਾ ਹੈ ਕਿ ਰਿਜ਼ਰਵ ਬੈਂਕ ਆਫ ਇੰਡੀਆ ਨੇ ਇਹ ਕਦਮ ਮੌਜੂਦਾ ਅਡਾਨੀ ਗਰੁੱਪ ਦੇ ਸ਼ੇਅਰਾਂ 'ਚ ਉਤਰਾਅ-ਚੜ੍ਹਾਅ ਤੋਂ ਬਾਅਦ ਚੁੱਕਿਆ ਹੈ। ਅਡਾਨੀ ਗਰੁੱਪ ਨੇ ਪਿਛਲੇ ਦਿਨ ਹੀ ਆਪਣਾ ਐਫਪੀਓ ਵਾਪਸ ਲੈ ਲਿਆ ਸੀ। ਵੀਰਵਾਰ ਸਵੇਰੇ ਸ਼ੇਅਰ ਬਾਜ਼ਾਰ ਖੁੱਲ੍ਹਣ ਤੋਂ ਬਾਅਦ ਅਡਾਨੀ ਸਮੂਹ ਦੇ ਸ਼ੇਅਰਾਂ 'ਚ ਵੱਡੀ ਗਿਰਾਵਟ ਆਈ ਹੈ।

ਇਹ ਵੀ ਪੜ੍ਹੋ: ਨੌਜਵਾਨ ਨੇ ਆਪਣੇ ਭਰਾ, ਮਾਂ ਤੇ ਚਾਚੇ 'ਤੇ ਚੜ੍ਹਾਈ ਕਾਰ, ਭਰਾ ਦੀ ਮੌਤ

ਇਸ ਮਾਮਲੇ ਦੀ ਜਾਂਚ ਦੀ ਮੰਗ ਨੂੰ ਲੈ ਕੇ ਲੋਕ ਸਭਾ ਅਤੇ ਰਾਜ ਸਭਾ ਵਿਚ ਹੰਗਾਮਾ ਹੋਇਆ। ਇਸ ਕਾਰਨ ਦੋਵਾਂ ਸਦਨਾਂ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ। ਦੱਸ ਦੇਈਏ ਕਿ ਬੁੱਧਵਾਰ ਦੇਰ ਰਾਤ ਅਡਾਨੀ ਸਮੂਹ ਨੇ 20 ਹਜ਼ਾਰ ਕਰੋੜ ਰੁਪਏ ਦੇ ਫੁਲੀ ਸਬਸਕ੍ਰਾਈਬਡ ਐੱਫਪੀਓ ਨੂੰ ਰੱਦ ਕਰ ਦਿੱਤਾ ਸੀ।

ਇਹ ਵੀ ਪੜ੍ਹੋ: ਅਮਰੀਕੀ ਅਦਾਲਤ ਨੇ ਬਜ਼ੁਰਗ ਸਿੱਖ ਦੇ ਹੱਕ ਵਿਚ ਸੁਣਾਇਆ ਫ਼ੈਸਲਾ, ਦੇਖੋ ਕੀ ਹੈ ਮਾਮਲਾ

ਕੰਪਨੀ ਨੇ ਕਿਹਾ ਸੀ ਕਿ ਨਿਵੇਸ਼ਕਾਂ ਦਾ ਪੈਸਾ ਵਾਪਸ ਕਰ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਅਡਾਨੀ ਐਂਟਰਪ੍ਰਾਈਜ਼ ਦੇ ਸ਼ੇਅਰ 26.70 ਫੀਸਦੀ ਡਿੱਗ ਕੇ 2179.75 'ਤੇ ਬੰਦ ਹੋਏ ਸਨ। ਇਹੀ ਕਾਰਨ ਸੀ ਕਿ ਅਡਾਨੀ ਸਮੂਹ ਨੇ ਐੱਫਪੀਓ ਨੂੰ ਵਾਪਸ ਲੈਣ ਦਾ ਫੈਸਲਾ ਕੀਤਾ। ਦੱਸ ਦੇਈਏ ਕਿ ਅਡਾਨੀ ਗਰੁੱਪ 'ਤੇ ਹਿੰਡਨਬਰਗ ਦੀ ਰਿਪੋਰਟ ਜਨਤਕ ਹੋਣ ਤੋਂ ਬਾਅਦ ਕੰਪਨੀ ਦੇ ਸ਼ੇਅਰਾਂ 'ਚ ਭਾਰੀ ਗਿਰਾਵਟ ਆਈ ਹੈ।