ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਗਿਰਾਵਟ ਲਗਾਤਾਰ ਜਾਰੀ, ਜਾਣੋ ਅੱਜ ਦੇ ਰੇਟ

ਏਜੰਸੀ

ਖ਼ਬਰਾਂ, ਵਪਾਰ

ਇਨ੍ਹਾਂ ਪੰਜ ਦਿਨਾਂ ਵਿਚ ਪੈਟਰੋਲ 56 ਪੈਸੇ ਸਸਤਾ ਹੋ ਗਿਆ 

File

ਨਵੀਂ ਦਿੱਲੀ- ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਗਿਰਾਵਟ ਦਾ ਰੁਝਾਨ ਲਗਾਤਾਰ ਪੰਜਵੇਂ ਦਿਨ ਵੀ ਜਾਰੀ ਰਿਹਾ। ਇਨ੍ਹਾਂ ਪੰਜ ਦਿਨਾਂ ਵਿਚ ਪੈਟਰੋਲ 56 ਪੈਸੇ ਸਸਤਾ ਹੋ ਗਿਆ ਹੈ ਜਦਕਿ ਡੀਜ਼ਲ 49 ਪੈਸੇ ਪ੍ਰਤੀ ਲੀਟਰ। ਤੇਲ ਮਾਰਕੀਟਿੰਗ ਕੰਪਨੀਆਂ ਨੇ ਸੋਮਵਾਰ ਨੂੰ ਦਿੱਲੀ ਵਿਚ ਪੈਟਰੋਲ ਦੀਆਂ ਕੀਮਤਾਂ ਵਿਚ ਸੱਤ ਪੈਸੇ ਦੀ ਕਟੌਤੀ ਕੀਤੀ।

ਜਦੋਂਕਿ ਕੋਲਕਾਤਾ, ਮੁੰਬਈ ਅਤੇ ਚੇਨਈ ਵਿਚ ਛੇ ਪੈਸੇ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ ਦਿੱਲੀ ਵਿਚ ਪੰਜ ਪੈਸੇ, ਕੋਲਕਾਤਾ ਅਤੇ ਚੇਨਈ ਵਿਚ ਅੱਠ ਪੈਸੇ ਅਤੇ ਮੁੰਬਈ ਵਿਚ ਨੌਂ ਪੈਸੇ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ ਹੈ। 

ਇੰਡੀਅਨ ਆਇਲ ਦੀ ਵੈੱਬਸਾਈਟ ਦੇ ਅਨੁਸਾਰ, ਦਿੱਲੀ, ਕੋਲਕਾਤਾ, ਮੁੰਬਈ ਅਤੇ ਚੇਨਈ ਵਿੱਚ ਪੈਟਰੋਲ ਦੀ ਕੀਮਤ ਕ੍ਰਮਵਾਰ 73.04 ਰੁਪਏ, 75.71 ਰੁਪਏ, 78.69 ਰੁਪਏ ਅਤੇ 75.89 ਰੁਪਏ ਪ੍ਰਤੀ ਲੀਟਰ 'ਤੇ ਆ ਗਈ ਹੈ। 

ਇਸ ਦੇ ਨਾਲ ਹੀ ਚਾਰਾਂ ਮਹਾਨਗਰਾਂ ਵਿਚ ਡੀਜ਼ਲ ਦੀ ਕੀਮਤ ਵੀ ਕ੍ਰਮਵਾਰ 66.09ਰੁਪਏ, 68.46 ਰੁਪਏ, 69.27 ਰੁਪਏ, ਅਤੇ 69.81 ਰੁਪਏ ਪ੍ਰਤੀ ਲੀਟਰ 'ਤੇ ਆ ਗਈ ਹੈ। ਦੂਜੇ ਪਾਸੇ, ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਗਿਰਾਵਟ ਦਾ ਰੁਝਾਨ ਜਾਰੀ ਹੈ।

ਅਤੇ ਬੈਂਚਮਾਰਕ ਕਰੂਡ ਬਰੈਂਟ ਕਰੂਡ ਦੀ ਕੀਮਤ 56 ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਆ ਗਈ ਹੈ। ਜਿਸ ਤੋਂ ਬਾਅਦ ਆਉਣ ਵਾਲੇ ਦਿਨਾਂ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਹੋਰ ਰਾਹਤ ਮਿਲਣ ਦੀ ਸੰਭਾਵਨਾ ਹੈ।