ਸੋਨਾ 20 ਤੇ ਚਾਂਦੀ 250 ਰੁਪਏ ਹੋਈ ਸਸਤੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਵਪਾਰ

ਕੌਮਾਂਤਰੀ ਬਾਜ਼ਾਰਾਂ ਤੋਂ ਮਿਲੇ ਕਮਜ਼ੋਰ ਸੰਕੇਤਾਂ ਵਿਚਕਾਰ ਅੱਜ ਸਰਾਫਾ ਬਾਜ਼ਾਰ 'ਚ ਸੋਨੇ ਦੀ ਕੀਮਤ ਮਾਮੂਲੀ 20 ਰੁਪਏ ਘੱਟ ਕੇ 31,400 ਰੁਪਏ ਪ੍ਰਤੀ ਦਸ ਗ੍ਰਾਮ......

Gold

ਨਵੀਂ ਦਿੱਲੀ : ਕੌਮਾਂਤਰੀ ਬਾਜ਼ਾਰਾਂ ਤੋਂ ਮਿਲੇ ਕਮਜ਼ੋਰ ਸੰਕੇਤਾਂ ਵਿਚਕਾਰ ਅੱਜ ਸਰਾਫਾ ਬਾਜ਼ਾਰ 'ਚ ਸੋਨੇ ਦੀ ਕੀਮਤ ਮਾਮੂਲੀ 20 ਰੁਪਏ ਘੱਟ ਕੇ 31,400 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਆ ਗਈ। ਉੱਥੇ ਹੀ ਉਦਯੋਗਿਕ ਅਤੇ ਸਿੱਕਾ ਨਿਰਮਾਤਾਵਾਂ ਦੀ ਮੰਗ ਸੁਸਤ ਰਹਿਣ ਨਾਲ ਚਾਂਦੀ ਵੀ ਦਬਾਅ 'ਚ ਰਹੀ ਅਤੇ 250 ਰੁਪਏ ਡਿੱਗ ਕੇ 40,350 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਵਿਕੀ। ਬਾਜ਼ਾਰ ਮਹਾਰਾਂ ਨੇ ਕਿਹਾ ਕਿ ਕੌਮਾਂਤਰੀ ਬਾਜ਼ਾਰ 'ਚ ਕੀਮਤੀ ਧਾਤਾਂ ਦੇ ਨਰਮੀ ਦੇ ਸੰਕੇਤ ਨਾਲ ਘਰੇਲੂ ਬਾਜ਼ਾਰ 'ਚ ਵੀ ਕੀਮਤਾਂ ਕਮਜ਼ੋਰ ਰਹੀਆਂ। ਅਮਰੀਕੀ ਡਾਲਰ ਦੇ ਮਜ਼ਬੂਤ ਹੋਣ ਨਾਲ ਸੋਨੇ ਦੀ ਮੰਗ ਘੱਟ ਰਹੀ,

ਜਿਸ ਕਾਰਨ ਕੌਮਾਂਤਰੀ ਬਾਜ਼ਾਰ 'ਚ ਸੋਨੇ ਦੀ ਕੀਮਤ ਡਿੱਗੀ। ਫੈਡਰਲ ਵੱਲੋਂ ਵਿਆਜ ਦਰਾਂ 'ਚ ਇਕ ਵਾਰ ਫਿਰ ਵਾਧਾ ਕਰਨ ਦੇ ਸੰਕੇਤ ਹਨ, ਜਿਸ ਕਾਰਨ ਡਾਲਰ 'ਚ ਮਜ਼ਬੂਤੀ ਦਰਜ ਕੀਤੀ ਜਾ ਰਹੀ ਹੈ। ਕੌਮਾਂਤਰੀ ਪੱਧਰ 'ਤੇ ਸਿੰਗਾਪੁਰ 'ਚ ਸੋਨਾ 0.37 ਫੀਸਦੀ ਕਮਜ਼ੋਰ ਹੋ ਕੇ 1,247.80 ਡਾਲਰ ਪ੍ਰਤੀ ਔਂਸ 'ਤੇ ਰਿਹਾ। ਚਾਂਦੀ ਵੀ 1.06 ਫੀਸਦੀ ਦਾ ਗੋਤਾ ਲਾ ਕੇ 15.92 ਡਾਲਰ ਪ੍ਰਤੀ ਔਂਸ 'ਤੇ ਆ ਗਈ।

ਰਾਸ਼ਟਰੀ ਰਾਜਧਾਨੀ 'ਚ 99.9 ਫੀਸਦੀ ਸ਼ੁੱਧ ਸੋਨਾ 20 ਰੁਪਏ ਦੀ ਗਿਰਾਵਟ ਦਰਜ ਕਰਦੇ ਹੋਏ 31,400 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਆ ਗਿਆ। 99.5 ਫੀਸਦੀ ਸ਼ੁੱਧਤਾ ਵਾਲਾ ਸੋਨਾ ਵੀ 20 ਰੁਪਏ ਘੱਟ ਕੇ 31,250 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਵਿਕਿਆ। ਇਸ ਤੋਂ ਪਹਿਲਾਂ ਪਿਛਲੇ ਦੋ ਕਾਰੋਬਾਰੀ ਸਤਰ 'ਚ ਸੋਨਾ 230 ਰੁਪਏ ਸਸਤਾ ਹੋ ਚੁੱਕਾ ਹੈ। ਹਾਲਾਂਕਿ 8 ਗ੍ਰਾਮ ਵਾਲੀ ਗਿੰਨੀ 24,800 ਰੁਪਏ 'ਤੇ ਸਥਿਰ ਹੈ।                                         (ਏਜੰਸੀ)