Gold Price: ਸੋਨਾ ਖਰੀਦਣ ਵਾਲਿਆ ਲਈ ਵੱਡੀ ਖ਼ਬਰ, ਸੋਨਾ-ਚਾਂਦੀ ਹੋਇਆ ਸਸਤਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਵਪਾਰ

ਸੋਨਾ-ਚਾਂਦੀ ਸਸਤੀ ਹੋਣ ਕਾਰਨ ਲੋਕਾਂ ਨੂੰ ਮਿਲੀ ਰਾਹਤ

Gold Price: Big news for gold buyers

Gold Price: ਅੱਜ ਯਾਨੀ 3 ਸਤੰਬਰ ਨੂੰ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ ਦਰਜ ਕੀਤੀ ਗਈ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈਬੀਜੇਏ) ਮੁਤਾਬਕ ਮੰਗਲਵਾਰ ਨੂੰ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 102 ਰੁਪਏ ਡਿੱਗ ਕੇ 71,409 ਰੁਪਏ 'ਤੇ ਆ ਗਈ। ਸੋਮਵਾਰ ਨੂੰ ਇਸ ਦੀ ਕੀਮਤ 71,511 ਰੁਪਏ ਪ੍ਰਤੀ ਦਸ ਗ੍ਰਾਮ ਸੀ।

ਜਦਕਿ ਚਾਂਦੀ 401 ਰੁਪਏ ਡਿੱਗ ਕੇ 82,379 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਚਾਂਦੀ 82,780 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਸੀ। ਇਸ ਸਾਲ ਮਈ 'ਚ ਸੋਨਾ 74,222 ਰੁਪਏ ਪ੍ਰਤੀ 10 ਗ੍ਰਾਮ ਦੇ ਸਭ ਤੋਂ ਉੱਚੇ ਪੱਧਰ 'ਤੇ ਪਹੁੰਚ ਗਿਆ ਹੈ। ਇਸ ਦੇ ਨਾਲ ਹੀ 29 ਮਈ ਨੂੰ ਚਾਂਦੀ 94,280 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਆਪਣੇ ਸਭ ਤੋਂ ਉੱਚੇ ਪੱਧਰ 'ਤੇ ਪਹੁੰਚ ਗਈ ਸੀ।

4 ਮਹਾਨਗਰਾਂ ਅਤੇ ਭੋਪਾਲ ਵਿੱਚ ਸੋਨੇ ਦੀ ਕੀਮਤ

ਦਿੱਲੀ: 10 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 66,850 ਰੁਪਏ ਅਤੇ 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 72,920 ਰੁਪਏ ਹੈ।
ਮੁੰਬਈ: 10 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 66,700 ਰੁਪਏ ਅਤੇ 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 72,770 ਰੁਪਏ ਹੈ।
ਕੋਲਕਾਤਾ: 22 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 66,700 ਰੁਪਏ ਅਤੇ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 72,770 ਰੁਪਏ ਹੈ।
ਚੇਨਈ: 10 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 66,700 ਰੁਪਏ ਅਤੇ 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 72,770 ਰੁਪਏ ਹੈ।
ਭੋਪਾਲ: 10 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 66,750 ਰੁਪਏ ਅਤੇ 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 72,820 ਰੁਪਏ ਹੈ।

 ਸਾਲ ਦੇ ਅੰਤ ਤੱਕ ਸੋਨਾ 78 ਹਜ਼ਾਰ ਰੁਪਏ ਤੱਕ ਹੋ ਸਕਦਾ ਸਸਤਾ

ਐੱਚ.ਡੀ.ਐੱਫ.ਸੀ. ਸਕਿਓਰਿਟੀਜ਼ ਦੇ ਕਮੋਡਿਟੀ ਅਤੇ ਕਰੰਸੀ ਮੁਖੀ ਅਨੁਜ ਗੁਪਤਾ ਦੇ ਮੁਤਾਬਕ ਆਉਣ ਵਾਲੇ ਦਿਨਾਂ 'ਚ ਸੋਨੇ ਅਤੇ ਚਾਂਦੀ 'ਚ ਹੋਰ ਤੇਜ਼ੀ ਦੇਖਣ ਨੂੰ ਮਿਲ ਸਕਦੀ ਹੈ। ਇਸ ਸਾਲ ਸੋਨੇ ਦੀ ਕੀਮਤ 78 ਹਜ਼ਾਰ ਰੁਪਏ ਪ੍ਰਤੀ 10 ਗ੍ਰਾਮ ਤੱਕ ਜਾ ਸਕਦੀ ਹੈ। ਜਦੋਂਕਿ ਚਾਂਦੀ ਵੀ 1 ਲੱਖ ਰੁਪਏ ਪ੍ਰਤੀ ਕਿਲੋ ਤੱਕ ਪਹੁੰਚ ਸਕਦੀ ਹੈ।