ਸੋਨੇ ਤੇ ਚਾਂਦੀ ਦੀਆਂ ਕੀਮਤਾਂ ‘ਚ ਆਈ ਗਿਰਾਵਟ, ਜਾਣੋ ਅੱਜ ਦੀ ਕੀਮਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਵਪਾਰ

ਗਲੋਬਲ ਬਾਜ਼ਾਰ ਵਿੱਚ ਸਪਾਟ ਸੋਨੇ ਦੀ ਕੀਮਤ 1867.30 ਡਾਲਰ ਪ੍ਰਤੀ ਔਂਸ ਰਹੀ।

gold

ਨਵੀਂ ਦਿੱਲੀ: ਤਿਉਹਾਰਾਂ ਦੇ ਮੌਸਮ 'ਚ ਲਗਾਤਾਰ 4 ਦਿਨ ਵੀ ਸੋਨੇ ਦੀ ਕੀਮਤ 'ਚ ਗਿਰਾਵਟ ਦਰਜ ਕੀਤੀ ਗਈ ਹੈ। ਭਾਰਤੀ ਬਾਜ਼ਾਰ ਦੀ ਗੱਲ ਕਰੀਏ ਜੇਕਰ ਅਮਰੀਕੀ ਚੋਣਾਂ ਤੋਂ ਪਹਿਲਾਂ ਗਲੋਬਲ ਬਾਜ਼ਾਰ ਦੀ ਅਨਿਸ਼ਚਿਤਤਾ ਦੇ ਵਿਚਕਾਰ ਸੋਨੇ ਤੇ ਚਾਂਦੀ ਦੋਵਾਂ 'ਚ ਗਿਰਾਵਟ ਦਰਜ ਕੀਤੀ ਗਈ।

ਐਮਸੀਐਕਸ ਵਿੱਚ ਸੋਨਾ 0.22 ਪ੍ਰਤੀਸ਼ਤ ਦੀ ਗਿਰਾਵਟ ਨਾਲ 50,953 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਿਆ, ਜਦੋਂਕਿ ਚਾਂਦੀ ਦੀ ਕੀਮਤ 61,942 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ। 

ਸੋਨੇ ਦੀ ਕੀਮਤ ਵਿੱਚ ਥੋੜ੍ਹਾ ਬਦਲਾਅ ਹੋਇਆ ਤੇ ਇਹ 1,892.51 ਡਾਲਰ ਪ੍ਰਤੀ ਔਂਸ 'ਤੇ ਵਿਕਿਆ। ਗੌਰਤਲਬ ਹੈ ਕਿ ਬੀਤੇ ਦਿਨੀ ਦਿੱਲੀ ਬਾਜ਼ਾਰ 'ਚ ਸੋਨੇ ਦੀ ਕੀਮਤ 52670 ਰੁਪਏ ਪ੍ਰਤੀ ਦਸ ਗ੍ਰਾਮ ਰਹੀ। ਗਲੋਬਲ ਬਾਜ਼ਾਰ ਵਿੱਚ ਸਪਾਟ ਸੋਨੇ ਦੀ ਕੀਮਤ 1867.30 ਡਾਲਰ ਪ੍ਰਤੀ ਔਂਸ ਰਹੀ। ਗੋਲਡ ਫਿਊਚਰ ਦੀ ਕੀਮਤ 0.1 ਪ੍ਰਤੀਸ਼ਤ ਦੀ ਗਿਰਾਵਟ ਦੇ ਨਾਲ 1,866.2 ਡਾਲਰ ਪ੍ਰਤੀ ਔਂਸ ‘ਤੇ ਬੰਦ ਹੋਇਆ।