ਨਵੇਂ ਸਾਲ 'ਚ 5ਵੀਂ ਵਾਰ ਘਟੇ ਪਟਰੌਲ ਅਤੇ ਡੀਜ਼ਲ ਦੇ ਮੁੱਲ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਵਪਾਰ

ਨਵੇਂ ਸਾਲ ਵਿਚ ਪਟਰੌਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਗਿਰਾਵਟ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਦਿੱਲੀ - ਐਨਸੀਆਰ ਵਿਚ ਸ਼ਨੀਵਾਰ ਨੂੰ ਇਕ ਵਾਰ ਫਿਰ ਤੇਲ ਦੀਆਂ ਕੀਮਤਾਂ ...

cuts price petrol, diesel

ਨਵੀਂ ਦਿੱਲੀ : ਨਵੇਂ ਸਾਲ ਵਿਚ ਪਟਰੌਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਗਿਰਾਵਟ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਦਿੱਲੀ - ਐਨਸੀਆਰ ਵਿਚ ਸ਼ਨੀਵਾਰ ਨੂੰ ਇਕ ਵਾਰ ਫਿਰ ਤੇਲ ਦੀਆਂ ਕੀਮਤਾਂ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸ਼ਨੀਵਾਰ ਨੂੰ ਦਿੱਲੀ ਵਿਚ ਜਿੱਥੇ ਪਟਰੌਲ 68.29 ਰੁਪਏ ਲੀਟਰ ਮਿਲ ਰਿਹਾ ਹੈ ਉਥੇ ਹੀ ਡੀਜ਼ਲ 62.26 ਰੁਪਏ ਲੀਟਰ ਮਿਲ ਰਿਹਾ ਹੈ।

ਉਥੇ ਹੀ ਆਰਥਕ ਰਾਜਧਾਨੀ ਮੁੰਬਈ ਵਿਚ ਪਟਰੌਲ ਦੀਆਂ ਕੀਮਤਾਂ ਵਿਚ 15 ਪੈਸੇ ਦੀ ਕਟੌਤੀ ਹੋਈ ਹੈ, ਜਿਸ ਤੋਂ ਬਾਅਦ ਸ਼ਨੀਵਾਰ ਨੂੰ ਪਟਰੌਲ ਦੀ ਕੀਮਤ 73.95 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਜਦੋਂ ਕਿ ਡੀਜ਼ਲ ਦੀਆਂ ਕੀਮਤਾਂ ਵਿਚ 20 ਪੈਸੇ ਦੀ ਕਟੌਤੀ ਤੋਂ ਬਾਅਦ ਇਹ 65.15 ਰੁਪਏ ਪ੍ਰਤੀ ਲੀਟਰ ਪਹੁੰਚ ਗਿਆ ਹੈ। ਭਾਰਤ ਵਿਚ ਪਟਰੌਲ ਅਤੇ ਡੀਜ਼ਲ ਦੀਆਂ ਕੀਮਤਾਂ ਪੂਰੀ ਤਰ੍ਹਾਂ ਅੰਤਰਰਾਸ਼ਟਰੀ ਬਾਜ਼ਾਰ 'ਤੇ ਨਿਰਭਰ ਕਰਦੀ ਹੈ।

ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੀ ਕੀਮਤ ਡਿਮਾਂਡ ਅਤੇ ਸਪਲਾਈ ਦੇ ਆਧਾਰ 'ਤੇ ਤੈਅ ਹੁੰਦੀ ਹੈ। ਜਾਣਕਾਰਾਂ ਦੇ ਮੁਤਾਬਕ ਕੱਚੇ ਤੇਲ ਦੀ ਡਿੱਗਦੀ ਡਿਮਾਂਡ ਅਤੇ ਜ਼ਿਆਦਾ ਉਤਪਾਦਨ ਦੇ ਚਲਦੇ ਹਲੇ ਕੱਚੇ ਤੇਲ ਦੀਆਂ ਕੀਮਤਾਂ ਘੱਟ ਹਨ। ਅੱਗੇ ਕੁੱਝ ਦਿਨਾਂ ਤੱਕ ਕੱਚੇ ਤੇਲ ਦੀਆਂ ਕੀਮਤਾਂ ਵਿਚ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ ਅਤੇ ਉਮੀਦ ਹੈ ਕਿ ਇਸ ਨਾਲ ਪਟਰੌਲ - ਡੀਜ਼ਲ ਦੀਆਂ ਕੀਮਤਾਂ ਦੋ ਤੋਂ ਤਿੰਨ ਰੁਪਏ ਹੋਰ ਘੱਟ ਹੋ ਸਕਦੀਆਂ ਹਨ।