ਕੋਰੋਨਾ ਦੇ ਕਹਿਰ ’ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਹੋਇਆ ਭਾਰੀ ਬਦਲਾਅ...ਦੇਖੋ ਪੂਰੀ ਖ਼ਬਰ
ਦਿੱਲੀ ਵਿਚ ਇਕ ਲੀਟਰ ਪੈਟਰੋਲ ਦੀ ਕੀਮਤ 71.26 ਰੁਪਏ...
ਨਵੀਂ ਦਿੱਲੀ: ਕੋਰੋਨਾ ਵਾਇਰਸ ਦੇ ਪ੍ਰਕੋਪ ਨੂੰ ਰੋਕਣ ਲਈ ਜਾਰੀ ਲਾਕਡਾਊਨ ਦੇ ਚਲਦੇ ਆਇਲ ਮਾਰਕਟਿੰਗ ਕੰਪਨੀਂ ਵਿਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ 50 ਦਿਨ ਬਾਅਦ ਵਾਧਾ ਕੀਤਾ ਹੈ। ਸਰਕਾਰੀ ਤੇਲ ਕੰਪਨੀ ਇੰਡੀਅਨ ਆਇਲ ਨੇ ਦਿੱਲੀ ਵਿਚ ਡੀਜ਼ਲ ਦੀਆਂ ਕੀਮਤਾਂ ਵਿਚ 7.10 ਰੁਪਏ ਪ੍ਰਤੀ ਲੀਟਰ ਅਤੇ ਪੈਟਰੋਲ ਦੀਆਂ ਕੀਮਤਾਂ ਵਿਚ 1.67 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ।
ਦਿੱਲੀ ਵਿਚ ਇਕ ਲੀਟਰ ਪੈਟਰੋਲ ਦੀ ਕੀਮਤ 71.26 ਰੁਪਏ ਹੋ ਗਈ ਹੈ। ਉੱਥੇ ਹੀ ਇਕ ਲੀਟਰ ਡੀਜ਼ਲ ਲਈ 69.39 ਰੁਪਏ ਦੇਣੇ ਪੈਣਗੇ। ਇਸ ਤੋਂ ਪਹਿਲਾਂ ਦਿੱਲੀ ਵਿਚ ਪੈਟਰੋਲ ਦੀ ਕੀਮਤ 69.59 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 62.29 ਰੁਪਏ ਪ੍ਰਤੀ ਲੀਟਰ ਸੀ। ਦਿੱਲੀ ਸਰਕਾਰ ਨੇ ਮੰਗਲਵਾਰ ਨੂੰ ਪੈਟਰੋਲ ਅਤੇ ਡੀਜ਼ਲ 'ਤੇ ਵੈਟ ਵਧਾ ਦਿੱਤਾ ਹੈ। ਪੈਟਰੋਲ 'ਤੇ ਵੈਟ 27 ਫ਼ੀ ਸਦੀ ਤੋਂ ਵਧਾ ਕੇ 30 ਫ਼ੀ ਸਦੀ ਕੀਤਾ ਗਿਆ ਜਦਕਿ ਡੀਜ਼ਲ 'ਤੇ ਵੈਟ 16.75 ਫ਼ੀ ਸਦੀ ਤੋਂ ਵਧਾ ਕੇ 30 ਫ਼ੀ ਸਦੀ ਕੀਤਾ ਗਿਆ।
ਵੈਟ ਵਿਚ ਵਾਧੇ ਕਾਰਨ ਡੀਜ਼ਲ ਦੀਆਂ ਕੀਮਤਾਂ ਵਿਚ 7.10 ਰੁਪਏ ਅਤੇ ਪੈਟਰੋਲ ਦੀਆਂ ਕੀਮਤਾਂ ਵਿਚ 1.67 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਚੇਨਈ ਵਿਚ ਦਿੱਲੀ ਤੋਂ ਇਲਾਵਾ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵੀ ਵਾਧਾ ਹੋਇਆ ਹੈ। ਚੇਨਈ 'ਚ ਪੈਟਰੋਲ 'ਤੇ 3.26 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 'ਤੇ 2.51 ਰੁਪਏ ਦਾ ਵਾਧਾ ਹੋਇਆ ਹੈ।
ਇਸ ਵਾਧੇ ਤੋਂ ਬਾਅਦ ਚੇਨਈ ਵਿਚ ਇਕ ਲੀਟਰ ਪੈਟਰੋਲ ਦੀ ਕੀਮਤ 75.54 ਰੁਪਏ ਅਤੇ ਡੀਜ਼ਲ ਦੀ ਕੀਮਤ 65.71 ਰੁਪਏ ਪ੍ਰਤੀ ਲੀਟਰ ਸੀ। ਦਸ ਦਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਭਾਰਤ ਵਿੱਚ ਹਰ ਰੋਜ਼ ਸਮੀਖਿਆ ਕੀਤੀ ਜਾਂਦੀ ਹੈ। ਪੈਟਰੋਲੀਅਮ ਕੰਪਨੀਆਂ ਹਰ ਰੋਜ਼ ਸਵੇਰੇ 6 ਵਜੇ ਨਵੀਆਂ ਕੀਮਤਾਂ ਜਾਰੀ ਕਰਦੀਆਂ ਹਨ। ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿਚ ਐਕਸਾਈਜ਼ ਡਿਊਟੀ, ਵੈਟ ਅਤੇ ਡੀਜ਼ਲ ਕਮਿਸ਼ਨ ਸ਼ਾਮਲ ਹਨ।
ਇਸ ਤੋਂ ਪਹਿਲਾਂ ਤਿੰਨ ਰਾਜਾਂ ਨਾਗਾਲੈਂਡ, ਅਸਾਮ, ਮੇਘਾਲਿਆ ਨੇ ਕੋਰੋਨਾ ਵਾਇਰਸ ਮਹਾਮਾਰੀ ਕਾਰਨ ਚੱਲ ਰਹੇ ਤਾਲਾਬੰਦੀ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਇਨ੍ਹਾਂ ਰਾਜਾਂ ਨੇ ਪੈਟਰੋਲ ਅਤੇ ਡੀਜ਼ਲ 'ਤੇ ਸੈੱਸ ਵਧਾ ਦਿੱਤਾ ਹੈ। ਨਾਗਾਲੈਂਡ ਨੇ ਕੋਵਿਡ-19 ਸੈੱਸ ਨੂੰ ਪੈਟਰੋਲ 'ਤੇ 6 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 'ਤੇ 5 ਰੁਪਏ ਪ੍ਰਤੀ ਲੀਟਰ ਲਗਾਇਆ ਹੈ। ਇਹ ਫੈਸਲਾ 28 ਅਪ੍ਰੈਲ ਦੀ ਅੱਧੀ ਰਾਤ ਤੋਂ ਲਾਗੂ ਹੋ ਗਿਆ ਹੈ।
ਅਸਾਮ ਵਿਚ ਪੈਟਰੋਲ ਦੀ ਕੀਮਤ 71.61 ਰੁਪਏ ਤੋਂ ਵਧ ਕੇ 77.46 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 65.07 ਰੁਪਏ ਤੋਂ ਵਧ ਕੇ 70.50 ਰੁਪਏ ਪ੍ਰਤੀ ਲੀਟਰ ਹੋ ਗਈ। ਸੋਧੀਆਂ ਦਰਾਂ 22 ਅਪ੍ਰੈਲ ਨੂੰ ਅੱਧੀ ਰਾਤ ਤੋਂ ਲਾਗੂ ਹੋ ਗਈਆਂ ਹਨ। ਟੈਕਸ ਵਿੱਚ ਵਾਧੇ ਕਾਰਨ ਅਸਾਮ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ 6 ਰੁਪਏ ਦਾ ਵਾਧਾ ਹੋਇਆ ਹੈ।
ਇਸ ਦੇ ਨਾਲ ਹੀ ਮੇਘਾਲਿਆ ਵਿਚ ਇਕ ਲੀਟਰ ਪੈਟਰੋਲ ਦੀ ਕੀਮਤ 74.9 ਰੁਪਏ ਅਤੇ ਡੀਜ਼ਲ ਦੀ ਕੀਮਤ 67.5 ਰੁਪਏ ਸੀ। ਇਕ ਸਰਕਾਰੀ ਨੋਟੀਫਿਕੇਸ਼ਨ ਦੇ ਅਨੁਸਾਰ ਪੈਟਰੋਲ ਲਈ ਨਵੀਂ ਟੈਕਸ ਦਰ 31 ਪ੍ਰਤੀਸ਼ਤ ਜਾਂ 17.6 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਲਈ 22.5 ਪ੍ਰਤੀਸ਼ਤ ਜਾਂ 12.5 ਰੁਪਏ ਪ੍ਰਤੀ ਲੀਟਰ ਹੈ। ਨੋਟਿਸ ਵਿਚ ਕਿਹਾ ਗਿਆ ਹੈ ਕਿ ਪੈਟਰੋਲ ਅਤੇ ਡੀਜ਼ਲ ਦੋਵਾਂ 'ਤੇ 2% ਸੇਲਜ਼ ਟੈਕਸ ਸਰਚਾਰਜ ਲਗਾਇਆ ਜਾਵੇਗਾ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।