ਸੋਨੇ ਤੇ ਚਾਂਦੀ ਦੀਆਂ ਕੀਮਤਾਂ ‘ਚ ਹੋਇਆ ਵਾਧਾ, ਜਾਣੋ ਭਾਅ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਵਪਾਰ

ਗਹਿਣਾ ਨਿਰਮਾਤਾਵਾਂ ਵਲੋਂ ਤਿਓਹਾਰੀ ਮੰਗ ਆਉਣ ਨਾਲ ਦਿੱਲੀ ਸਰਾਫਾ ਬਾਜ਼ਾਰ 'ਚ...

Gold Price

ਨਵੀਂ ਦਿੱਲੀ: ਗਹਿਣਾ ਨਿਰਮਾਤਾਵਾਂ ਵਲੋਂ ਤਿਓਹਾਰੀ ਮੰਗ ਆਉਣ ਨਾਲ ਦਿੱਲੀ ਸਰਾਫਾ ਬਾਜ਼ਾਰ 'ਚ ਸੋਨੇ 'ਚ ਲਗਾਤਾਰ ਤੀਜੇ ਹਫਤੇ ਤੇਜ਼ੀ ਦੇਖੀ ਗਈ। ਬੀਤੇ ਹਫਤੇ ਸੋਨਾ 50 ਰੁਪਏ ਚਮਕ ਕੇ ਹਫਤਾਵਾਰ 'ਤੇ 39,270 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਿਆ। ਇਸ ਦੌਰਾਨ ਚਾਂਦੀ 425 ਰੁਪਏ ਉਛਲ ਕੇ 46750 ਰੁਪਏ ਪ੍ਰਤੀ ਕਿਲੋਗ੍ਰਾਮ ਬੋਲੀ ਗਈ ਹੈ। ਅਮਰੀਕਾ ਅਤੇ ਚੀਨ ਦੇ ਵਿਚਕਾਰ ਯੁੱਧ ਦੇ ਸੁਲਝਣ 'ਚ ਦੇਰੀ ਹੋਣ ਨਾਲ ਕੌਮਾਂਤਰੀ ਬਾਜ਼ਾਰ 'ਚ ਦੋਵਾਂ ਕੀਮਤੀ ਧਾਤੂਆਂ 'ਚ ਤੇਜ਼ੀ ਰਹੀ।

ਲੰਡਨ ਅਤੇ ਨਿਊਯਾਰਕ ਤੋਂ ਮਿਲੀ ਜਾਣਕਾਰੀ ਮੁਤਾਬਕ ਸੋਨਾ ਹਾਜ਼ਿਰ 16.40 ਡਾਲਰ ਚੜ੍ਹ ਕੇ 1,504.60 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਅਤੇ ਦਸੰਬਰ ਦਾ ਅਮਰੀਕੀ ਸੋਨਾ ਵਾਇਦਾ 17 ਡਾਲਰ ਚਮਕ ਕੇ 1,510.30 ਡਾਲਰ ਪ੍ਰਤੀ ਔਂਸ 'ਤੇ ਰਿਹਾ। ਚਾਂਦੀ ਹਾਜ਼ਿਰ ਵੀ 0.28 ਡਾਲਰ ਦੀ ਹਫਤਾਵਾਰ ਵਾਧਾ ਲੈ ਕੇ 17.53 ਡਾਲਰ ਪ੍ਰਤੀ ਔਂਸ 'ਤੇ ਰਹੀ।