'ਤੇਲ ਦੀਆਂ ਵਧਦੀਆਂ ਕੀਮਤਾਂ ਸਰਕਾਰ ਨਹੀਂ ਬਾਜ਼ਾਰ 'ਤੇ ਹੁੰਦੀਆਂ ਹਨ ਨਿਰਭਰ'
ਕੀਮਤਾਂ ਹੁਣ ਪੂਰੀ ਤਰ੍ਹਾਂ ਨਾਲ ਬਾਜ਼ਾਰ 'ਤੇ ਨਿਰਭਰ
ਨਵੀਂ ਦਿੱਲੀ-ਪੈਰਟੋਲ-ਡੀਜ਼ਲ ਦੀਆਂ ਕੀਮਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਵਧਦੀਆਂ ਕੀਮਤਾਂ ਕਾਰਨ ਆਮ ਆਦਮੀ ਦੀ ਜੇਬ 'ਤੇ ਕਾਫੀ ਅਸਰ ਪੈ ਰਿਹਾ ਹੈ। ਸਰਕਾਰ ਨੂੰ ਵਧਦੀ ਮਹਿੰਗਾਈ ਅਤੇ ਖਾਸ ਤੌਰ 'ਤੇ ਈਂਧਨ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਆਲੋਚਨਾਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ-ਕੋਰੋਨਾ ਦੀ ਤਹਿ ਤੱਕ ਜਾਣ ਲਈ ਇੰਟਰਨੈਸ਼ਨਲ ਐਕਸਪਰਟਸ ਨੂੰ ਐਂਟਰੀ ਦੇਵੇ ਚੀਨ : ਬਲਿੰਕੇਨ
ਤੇਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਇਕ ਵਾਰ ਫਿਰ ਕਹਿ ਦਿੱਤਾ ਹੈ ਕਿ ਇਹ ਵਧਦੀਆਂ ਕੀਮਤਾਂ 'ਚ ਸਰਕਾਰ ਦੀ ਕੋਈ ਭੂਮਿਕਾ ਨਹੀਂ ਹੈ ਅਤੇ ਇਹ ਕੀਮਤਾਂ ਹੁਣ ਪੂਰੀ ਤਰ੍ਹਾਂ ਨਾਲ ਬਾਜ਼ਾਰ 'ਤੇ ਨਿਰਭਰ ਹੈ।
ਮੰਤਰੀਆਂ ਦਾ ਕਹਿਣਾ ਹੈ ਕਿ ਵਧਦੀ ਮਹਿੰਗਾਈ ਅਤੇ ਤੇਲ ਦੀਆਂ ਕੀਮਤਾਂ ਨੂੰ ਵੈ ਕੇ ਇਕ ਸਮੂਹ ਨਿਯਮਿਤ ਤੌਰ 'ਤੇ ਇਸ 'ਤੇ ਨਜ਼ਰ ਰੱਖ ਰਿਹਾ ਹੈ। ਵਿੱਤ ਮੰਤਰੀ ਨੇ ਕਿਹਾ ਕਿ ਈਂਧਨ ਦੇ ਮਾਮਲੇ 'ਚ ਭਾਰਤੀ ਕੀਮਤਾਂ ਕਰੀਬ-ਕਰੀਬ ਗਲੋਬਲ ਕੀਮਤ ਦੇ ਬਰਾਬਰ ਹੀ ਤੈਅ ਕੀਤੀ ਗਈ ਹੈ।
ਇਹ ਵੀ ਪੜ੍ਹੋ-ਪਾਕਿਸਤਾਨ 'ਚ ਵਾਪਰਿਆ ਭਿਆਨਕ ਹਾਦਸਾ: ਆਪਸ ਵਿਚ ਟਕਰਾਈਆਂ ਦੋ ਰੇਲ ਗੱਡੀਆਂ, 30 ਮੌਤਾਂ
ਕੇਂਦਰ ਨੇ ਕਿਹਾ ਕਿ ਜਿਥੇ ਤੱਕ ਟੈਕਸ ਦੀ ਗੱਲ ਹੈ ਇਹ ਪ੍ਰਤੀ ਲੀਟਰ ਫਿਕਸਡ ਰੇਟ ਦੇ ਹਿਸਾਬ ਨਾਲ ਤੈਅ ਹੁੰਦਾ ਹੈ ਅਤੇ ਕੀਮਤਾਂ ਦੇ ਹਿਸਾਬ ਨਾਲ ਤੈਅ ਨਹੀਂ ਹੁੰਦਾ ਹੈ। ਇਸ ਦੇ ਨਾਲ ਹੀ ਵਿੱਤ ਮੰਤਰੀ ਨੇ ਇਹ ਵੀ ਕਿਹਾ ਕਿ ਸਾਡਾ ਰਿਜ਼ਰਵ ਬੈਂਕ ਨਾਲ ਕਰੀਬੀ ਤਾਲਮੇਲ ਹੈ। ਬੈਂਕਾਂ ਨੂੰ ਪੂਰੀ ਸਹੂਲਤ ਦਿੱਤੀ ਗਈ ਹੈ ਤਾਂ ਜੋਂ ਉਹ ਕਾਰੋਬਾਰੀਆਂ ਦੇ ਆਉਣ 'ਤੇ ਉਧਾਰ ਦੇ ਸਕੇ।