ਮੋਦੀ ਸਰਕਾਰ ਅਨਿਲ ਅੰਬਾਨੀ ਨੂੰ ਦੇਵੇਗੀ ਖੁੱਲੇ ਗੱਫੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਵਪਾਰ

ਰਿਲਾਇੰਸ ਕਮਿਊਨੀਕੇਸ਼ਨ ਨੇ ਸਪੈਕਟ੍ਰਮ ਲਈ 908 ਕਰੋੜ ਰੁਪਏ ਦੀ ਬੈਂਕ ਗਾਰੰਟੀ ਦਿਤੀ ਸੀ। 774 ਕਰੋੜ ਰੁਪਏ ਦਾ ਸਪੈਕਟ੍ਰਮ ਚਾਰਜ ਬਕਾਇਆ ਹੋਣ 'ਤੇ ਕੇਂਦਰ ਸਰਕਾਰ ਨੇ..

File Photo

ਨਵੀਂ ਦਿੱਲੀ : ਅਨਿਲ ਅੰਬਾਨੀ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਕੋਰਟ ਨੇ ਕੇਂਦਰ ਸਰਕਾਰ ਨੂੰ ਆਦੇਸ਼ ਦਿਤਾ ਹੈ ਕਿ ਉਹ ਅਨਿਲ ਅੰਬਾਨੀ ਦੀ ਕੰਪਨੀ ਰਿਲਾਇੰਸ ਕਮਿਊਨੀਕੇਸ਼ਨ ਨੂੰ 104 ਕਰੋੜ ਰੁਪਏ ਰਿਫੰਡ ਕਰੇ।

ਰਿਲਾਇੰਸ ਕਮਿਊਨੀਕੇਸ਼ਨ ਨੇ ਸਪੈਕਟ੍ਰਮ ਲਈ 908 ਕਰੋੜ ਰੁਪਏ ਦੀ ਬੈਂਕ ਗਾਰੰਟੀ ਦਿਤੀ ਸੀ। 774 ਕਰੋੜ ਰੁਪਏ ਦਾ ਸਪੈਕਟ੍ਰਮ ਚਾਰਜ ਬਕਾਇਆ ਹੋਣ 'ਤੇ ਕੇਂਦਰ ਸਰਕਾਰ ਨੇ ਇਸ ਬੈਂਕ ਗਾਰੰਟੀ ਨੂੰ ਛੁਡਾ ਲਿਆ ਸੀ। ਇਸ ਦੇ ਖ਼ਿਲਾਫ਼ ਰਿਲਾਇੰਸ ਕਮਿਊਨੀਕੇਸ਼ਨ ਦੇ ਟੈਲੀਕਾਮ ਡਿਸਪਿਊਟਸ ਸੈਟਲਮੈਂਟ ਐਂਡ ਅਪੀਲੇਂਟ ਟ੍ਰਿਬਿਊਨਲ (ਟੀਡੀਸੈਟ) 'ਚ ਕੇਂਦਰ ਸਰਕਾਰ ਖ਼ਿਲਾਫ਼ ਕੇਸ ਦਰਜ ਕੀਤਾ ਸੀ।

ਟੀ.ਡੀ.ਸੈਟ. ਨੇ 21 ਦਸੰਬਰ 2018 ਨੂੰ ਕੇਂਦਰ ਸਰਕਾਰ ਨੂੰ ਆਦੇਸ਼ ਦਿਤਾ ਸੀ ਕਿ ਉਹ ਬੈਂਕ ਗਾਰੰਟੀ ਦੇ 104 ਕਰੋੜ ਰੁਪਏ ਰਿਲਾਇੰਸ ਕਮਿਊਨੀਕੇਸ਼ਨਸ ਨੂੰ ਵਾਪਸ ਕਰੇ। ਰਿਲਾਇੰਸ ਕਮਿਊਨੀਕੇਸ਼ਨ ਦੇ ਪੱਖ 'ਚ ਦਿਤੇ ਗਏ ਟੀਡੀਸੈਟ ਦੇ ਫ਼ੈਸਲੇ ਦੇ ਖ਼ਿਲਾਫ਼ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ 'ਚ ਅਪੀਲ ਕੀਤੀ ਸੀ।

ਮੰਗਲਵਾਰ ਨੂੰ ਸੁਪਰੀਮ ਕੋਰਟ ਦੀ ਜਸਟਿਸ ਆਰ.ਐਫ. ਨਰੀਮਨ ਅਤੇ ਐਸ.ਰਵਿੰਦਰ ਭੱਟ ਦੀ ਬੈਂਚ ਨੇ ਅਪੀਲ ਨੂੰ ਰੱਦ ਕਰਦੇ ਹੋਏ ਕੇਂਦਰ ਸਰਕਾਰ ਨੂੰ ਆਦੇਸ਼ ਦਿਤਾ ਕਿ ਉਹ ਰਿਲਾਇੰਸ ਕਮਿਊਨੀਕੇਸ਼ਨ ਨੂੰ ਬਕਾਇਆ ਬੈਂਕ ਗਾਰੰਟੀ ਦੇ 104 ਕਰੋੜ ਰੁਪਏ ਦਾ ਭੁਗਤਾਨ ਕਰੇ।