5 ਹਫ਼ਤਿਆਂ ਬਾਅਦ ਫਿਰ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਏਜੰਸੀ

ਖ਼ਬਰਾਂ, ਵਪਾਰ

ਡੀਜ਼ਲ ਦੀ ਕੀਮਤ ਵਿਚ ਦੋ ਦਿਨਾਂ ਪਿੱਛੋਂ ਕਟੌਤੀ ਕੀਤੀ ਗਈ ਸੀ।

Petrol diesel prices 8 november 2019 price increased after 5 weeks

ਨਵੀਂ ਦਿੱਲੀ: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਬੀਤੇ ਪੰਜ ਹਫ਼ਤਿਆਂ ਤੋਂ ਜ਼ਿਆਦਾ ਦਿਨਾਂ ਤੋਂ ਬਾਅਦ ਸ਼ੁੱਕਰਵਾਰ ਨੂੰ ਫਿਰ ਵਾਧਾ ਹੋਇਆ ਹੈ। ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ 9 ਤੋਂ 10 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਦਿੱਲੀ, ਮੁੰਬਈ ਅਤੇ ਚੇਨੱਈ ਵਿਚ ਪੈਟਰੋਲ 10 ਪੈਸੇ ਜਦਕਿ ਕੋਲਕਾਤਾ ਵਿਚ 9 ਪੈਸੇ ਪ੍ਰਤੀ ਲੀਟਰ ਮਹਿੰਗਾ ਹੋਇਆ ਹੈ।

ਉੱਥੇ ਹੀ ਡੀਜ਼ਲ ਦੀ ਕੀਮਤ ਦਿੱਲੀ, ਕੋਲਕਾਤਾ ਅਤੇ ਚੇਨੱਈ ਵਿਚ 9 ਪੈਸੇ ਜਦਕਿ ਮੁੰਬਈ ਵਿਚ 10 ਪੈਸੇ ਪ੍ਰਤੀ ਲੀਟਰ ਵਧ ਗਈ ਹੈ। ਇੰਡੀਅਨ ਆਇਲ ਦੀ ਵੈਬਸਾਈਟ ਅਨੁਸਾਰ, ਦਿੱਲੀ, ਕੋਲਕਾਤਾ, ਮੁੰਬਈ ਅਤੇ ਚੇਨੱਈ ਵਿਚ ਪੈਟਰੋਲ ਦੀਆਂ ਕੀਮਤਾਂ ਵਧ ਕੇ ਲੜੀਵਾਰ: 72.70 ਰੁਪਏ, 75.41 ਰੁਪਏ, 78.38 ਰੁਪਏ ਅਤੇ 75.55 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਚਾਰੇ ਮਹਾਂਸਾਗਰਾਂ ਵਿਚ ਡੀਜ਼ਲ ਦੀਆਂ ਕੀਮਤਾਂ ਵੀ ਵਧ ਕੇ ਲੜੀਵਾਰ: 65.84 ਰੁਪਏ, 68.25 ਰੁਪਏ, 69.06 ਰੁਪਏ ਅਤੇ 69.59 ਰੁਪਏ ਪ੍ਰਤੀ ਲੀਟਰ ਹੋ ਗਈਆਂ ਹਨ। ਇਸ ਤੋਂ ਪਹਿਲਾਂ 1 ਅਕਤੂਬਰ, 2019 ਨੂੰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿਚ ਵਾਧਾ ਕੀਤਾ ਗਿਆ ਸੀ, ਜਦੋਂ ਇਨ੍ਹਾਂ ਚਾਰਾਂ ਮਹਾਂਨਗਰਾਂ ਵਿਚ ਪੈਟਰੋਲ ਦੀ ਕੀਮਤ ਕ੍ਰਮਵਾਰ: 74.61, 77.23, 80.21 ਅਤੇ 77.50 ਰੁਪਏ ਸੀ ਅਤੇ ਡੀਜ਼ਲ ਦੀ ਕੀਮਤ ਕ੍ਰਮਵਾਰ: 67.49 ਰੁਪਏ, 69.85, 70.76 ਰੁਪਏ ਅਤੇ 71.30 ਰੁਪਏ ਪ੍ਰਤੀ ਲੀਟਰ ਹੋ ਗਿਆ ਸੀ। 

ਦਸ ਦਈਏ ਕਿ ਤੇਲ ਮਾਰਕਿਟਿੰਗ ਕੰਪਨੀਆਂ ਨੇ ਅੱਜ ਸੋਮਵਾਰ ਨੂੰ ਲਗਾਤਾਰ ਚੌਥੇ ਦਿਨ ਪੈਟਰੋਲ ਦੀਆਂ ਕੀਮਤਾਂ ਵਿਚ ਥੋੜ੍ਹੀ ਕਮੀ ਕਰ ਦਿੱਤੀ ਸੀ। ਡੀਜ਼ਲ ਦੀ ਕੀਮਤ ਵਿਚ ਦੋ ਦਿਨਾਂ ਪਿੱਛੋਂ ਕਟੌਤੀ ਕੀਤੀ ਗਈ ਸੀ। ਤੇਲ ਕੰਪਨੀਆਂ ਨੇ ਅੱਜ ਪੈਟਰੋਲ ਦੀ ਕੀਮਤ ਵਿੱਚ 9 ਪੈਸੇ ਪ੍ਰਤੀ ਲਿਟਰ ਅਤੇ ਡੀਜ਼ਲ ਦੀ ਕੀਮਤ ਵਿਚ 5 ਪੈਸੇ ਪ੍ਰਤੀ ਲਿਟਰ ਦੀ ਕਮੀ ਕੀਤੀ ਸੀ । ਦਿੱਲੀ, ਮੁੰਬਈ ਤੇ ਚੇਨਈ 'ਚ ਪੈਟਰੋਲ ਦੀ ਕੀਮਤ ਵਿਚ 9 ਪੈਸੇ ਪ੍ਰਤੀ ਲਿਟਰ ਦੀ ਕਟੌਤੀ ਕੀਤੀ ਗਈ, ਜਦ ਕਿ ਕੋਲਕਾਤਾ 'ਚ ਪੈਟਰੋਲ ਦੀ ਕੀਮਤ 8 ਪੈਸੇ ਪ੍ਰਤੀ ਲਿਟਰ ਘਟਾਈ ਗਈ ਸੀ।  

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।