ਸਰਕਾਰ ਦਾ ਵੱਡਾ ਫੈਸਲਾ, 5 ਲੱਖ ਰੁਪਏ ਤੱਕ ਦਾ ਟੈਕਸ ਰਿਫੰਡ ਤੁਰੰਤ ਹੋਵੇਗਾ ਜਾਰੀ
14 ਲੱਖ ਲੋਕਾਂ ਨੂੰ ਹੋਵੇਗਾ ਫਾਇਦਾ
Photo
ਨਵੀਂ ਦਿੱਲੀ: ਆਮਦਨ ਕਰ ਵਿਭਾਗ ਨੇ ਕੋਰੋਨਾ ਵਾਇਰਸ ਕਾਰਨ ਲਾਗੂ ਹੋਏ ਲੌਕਡਾਊਨ ਦੌਰਾਨ ਆਮ ਟੈਕਸਦਾਤਾਵਾਂ ਅਤੇ ਕਾਰੋਬਾਰੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਦਰਅਸਲ ਦੇਸ਼ ਵਿਆਪੀ ਲੌਕਡਾਊਨ ਦੇ ਮੱਦੇਨਜ਼ਰ ਵਿੱਤ ਮੰਤਰਾਲੇ ਨੇ ਆਮਦਨ ਕਰ ਵਿਭਾਗ ਨੂੰ ਵਿੱਤੀ ਸੰਕਟ ਕਾਰਨ ਤੁਰੰਤ 5 ਲੱਖ ਰੁਪਏ ਤੱਕ ਦੇ ਟੈਕਸ ਰਿਫੰਡ ਜਾਰੀ ਕਰਨ ਦੇ ਆਦੇਸ਼ ਦਿੱਤੇ ਹਨ।
ਇਕ ਵਿਅਕਤੀ ਆਮਦਨ ਟੈਕਸ ਰਿਫੰਡ ਪ੍ਰਾਪਤ ਕਰਨ ਯੋਗ ਉਸ ਸਮੇਂ ਹੁੰਦਾ ਹੈ ਜਦੋਂ ਕਿਸੇ ਵਿਤੀ ਸਾਲ ਵਿਚ ਆਮਦਨੀ ਵਿਚੋਂ ਟੈਕਸ ਕਟੌਤੀ ਉਸ ਦੀ ਕੁਲ ਆਮਦਨ ਟੈਕਸ ਦੇਣਦਾਰੀ ਤੋਂ ਵੱਧ ਹੁੰਦੀ ਹੈ। ਸਰਕਾਰ ਨੇ ਇਹ ਐਲਾਨ ਪਿਛਲੇ ਕੁਝ ਸਮੇਂ ਤੋਂ ਕੋਰੋਨਾ ਵਾਇਰਸ ਬਿਮਾਰੀ ਅਤੇ ਆਰਥਕ ਸੰਕਟ ਨਾਲ ਜੂਝ ਰਹੇ ਲੋਕਾਂ ਨੂੰ ਰਾਹਤ ਦੇਣ ਲਈ ਕੀਤਾ ਹੈ। ਪਿਛਲੇ ਮਹੀਨੇ ਹੀ ਸਰਕਾਰ ਨੇ ਗਰੀਬਾਂ ਅਤੇ ਪ੍ਰਵਾਸੀਆਂ ਦੀ ਸਹਾਇਤਾ ਲਈ 1.7 ਲੱਖ ਕਰੋੜ ਰੁਪਏ ਦੇ ਵਿੱਤੀ ਉਤਸ਼ਾਹ ਪੈਕੇਜ ਦਾ ਐਲਾਨ ਕੀਤਾ ਸੀ।
ਇਹ ਹਨ 10 ਜ਼ਰੂਰੀ ਗੱਲਾਂ
- ਵਿੱਤ ਮੰਤਰਾਲੇ ਵੱਲੋਂ ਜਾਰੀ ਪ੍ਰੈਸ ਨੋਟ ਵਿਚ ਸਰਕਾਰ ਨੇ ਕਿਹਾ ਕਿ ਇਸ ਕਦਮ ਨਾਲ 14 ਲੱਖ ਦੇ ਕਰੀਬ ਟੈਕਸਦਾਤਾਵਾਂ ਨੂੰ ਲਾਭ ਹੋਵੇਗਾ।
- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਟਵਿੱਟਰ 'ਤੇ ਕਿਹਾ ਕਿ ਕੋਵਿਡ -19 ਸਥਿਤੀ ਦੇ ਮੱਦੇਨਜ਼ਰ ਅਤੇ ਟੈਕਸਦਾਤਾਵਾਂ ਨੂੰ ਤੁਰੰਤ ਰਾਹਤ ਦੇਣ ਲਈ, ਭਾਰਤ ਸਰਕਾਰ ਨੇ 5 ਲੱਖ ਰੁਪਏ ਤੱਕ ਦੇ ਬਕਾਇਆ ਆਮਦਨ-ਟੈਕਸ ਰਿਫੰਡ ਅਤੇ ਜੀਐਸਟੀ / ਕਸਟਮ ਰਿਫੰਡ ਤੁਰੰਤ ਪ੍ਰਭਾਵ ਨਾਲ ਜਾਰੀ ਕਰਨ ਦਾ ਫੈਸਲਾ ਕੀਤਾ ਹੈ।
- ਸਾਰੇ ਬਕਾਇਆ ਜੀਐਸਟੀ ਅਤੇ ਕਸਟਮ ਰਿਫੰਡ ਵੀ ਜਾਰੀ ਕੀਤੇ ਜਾਣਗੇ, ਜਿਸ ਨਾਲ ਲਗਭਗ 1 ਲੱਖ ਕਾਰੋਬਾਰਾਂ ਨੂੰ ਲਾਭ ਹੋਵੇਗਾ। ਵਿੱਤ ਮੰਤਰਾਲੇ ਨੇ ਦੱਸਿਆ ਕਿ ਕੁੱਲ ਰਿਫੰਡ ਰਕਮ 18,000 ਕਰੋੜ ਰੁਪਏ ਹੋਵੇਗੀ।
- ਨਿਊਜ਼ ਏਜੰਸੀ ਨੇ ਦੱਸਿਆ ਕਿ ਭਾਰਤ ਆਉਣ ਵਾਲੇ ਦਿਨਾਂ ਵਿਚ ਇਕ ਦੂਜੇ ਉਤਸ਼ਾਹਿਤ ਪੈਕੇਜ ਦਾ ਐਲਾਨ ਕਰਨ ਲਈ ਤਿਆਰ ਹੈ। ਬੁੱਧਵਾਰ ਨੂੰ ਦੋ ਸੀਨੀਅਰ ਅਧਿਕਾਰੀਆਂ ਨੇ ਕਿਹਾ ਕਿ ਇਹ ਲਗਭਗ 1 ਲੱਖ ਕਰੋੜ ਦਾ ਹੋਵੇਗਾ ਅਤੇ ਕੋਰੋਨਾ ਵਾਇਰਸ ਦੇ ਪ੍ਰਕੋਪ ਨੂੰ ਘੱਟ ਕਰਨ ਲਈ ਛੋਟੇ ਅਤੇ ਮੱਧ ਵਰਗੀ ਕਾਰੋਬਾਰਾਂ ਦੀ ਮਦਦ ‘ਤੇ ਕੇਂਦ੍ਰਿਤ ਹੋਵੇਗਾ।
- ਸਰਕਾਰ ਦੇ ਸੀਨੀਅਰ ਅਧਿਕਾਰੀ ਨੇ ਏਜੰਸੀ ਨੂੰ ਦੱਸਿਆ ਕਿ ਦੂਜਾ ਪੈਕੇਜ ਵੱਡੇ ਪੱਧਰ ਤੇ ਐਮਐਸਐਮਈ ਤੇ ਕੇਂਦ੍ਰਿਤ ਕੀਤਾ ਜਾ ਸਕਦਾ ਹੈ।
- ਪਿਛਲੇ ਮਹੀਨੇ ਸਰਕਾਰ ਨੇ ਦੇਸ਼ ਭਰ ਵਿਚ ਲੌਕਡਾਊਨ ਦੌਰਾਨ ਲੱਖਾਂ ਗਰੀਬਾਂ ਨੂੰ ਰਾਹਤ ਦੇਣ ਲਈ ਸਿੱਧੀ ਨਕਦੀ ਟ੍ਰਾਂਸਫਰ ਅਤੇ ਖੁਰਾਕ ਸੁਰੱਖਿਆ ਮੁਹੱਈਆ ਕਰਵਾਉਣ ਲਈ 1.7 ਲੱਖ ਕਰੋੜ ਰੁਪਏ ਦੀ ਆਰਥਕ ਯੋਜਨਾ ਤਿਆਰ ਕੀਤੀ।
- ਪਿਛਲੇ ਮਹੀਨੇ ਦੇ ਪੈਕੇਜ ਵਿਚ ਡਾਕਟਰਾਂ, ਨਰਸਾਂ ਅਤੇ ਸਿਹਤ ਕਰਮਚਾਰੀਆਂ ਸਮੇਂ ਘਾਤਕ ਕੋਰੋਨਾ ਵਾਇਰਸ ਦੇ ਪ੍ਰਕੋਪ ਖਿਲਾਫ ਕੰਮ ਕਰ ਰਹੇ ਲੋਕਾਂ ਲਈ ਪ੍ਰਤੀ ਵਿਅਕਤੀ 50 ਲੱਖ ਰੁਪਏ ਦਾ ਮੈਡੀਕਲ ਬੀਮਾ ਕਵਰ ਵੀ ਸ਼ਾਮਿਲ ਸੀ।
- ਰਾਹਤ ਪੈਕੇਜ ਵਿਚ ਅੱਠ ਸ਼੍ਰੇਣੀਆਂ ਦੇ ਲਾਭਪਾਤਰੀਆਂ, ਜਿਨ੍ਹਾਂ ਵਿਚ ਪੈਨਸ਼ਨਰ, ਔਰਤਾਂ ਅਤੇ ਅਪਾਹਿਜਾਂ ਆਦਿ ਲਈ ਸਿੱਧੇ ਨਕਦੀ ਟ੍ਰਾਂਸਫਰ ਦਾ ਐਲਾਨ ਕੀਤਾ ਗਿਆ ਸੀ।
- ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੁਝਾਅ ਦਿੱਤਾ ਕਿ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਲੌਕਡਾਊਨ ਵਧਾ ਦਿੱਤਾ ਜਾਵੇਗਾ ਅਤੇ ਦੇਸ਼ ਵਿਚ ਕੋਵਿਡ-19 ਮਾਮਲਿਆਂ ਵਿਚ ਤੇਜ਼ੀ ਆਉਣ ‘ਤੇ 14 ਅਪ੍ਰੈਲ ਤੋਂ ਬਾਅਦ ਇਕ ਹੀ ਸਮੇਂ ਪਾਬੰਦੀਆਂ ਨਹੀਂ ਹਟਾਈਆਂ ਜਾਣਗੀਆਂ।
- ਸਾਰੀਆਂ ਪਾਰਟੀਆਂ ਦੇ ਨੇਤਾਵਾਂ ਦੇ ਨਾਲ ਇਕ ਵੀਡੀਓ ਮੀਟਿੰਗ ਵਿਚ ਪੀਐਮ ਮੋਦੀ ਨੇ ਕਥਿਤ ਤੌਰ ‘ਤੇ ਕਿਹਾ ਕਿ ਉਹ ਮੁੱਖ ਮੰਤਰੀਆਂ ਦੀ ਸਲਾਹ ਲੈਣਗੇ ਪਰ ਕਿਸੇ ਵੀ ਹਾਲਤ ਵਿਚ ਲੌਕਡਾਊਨ ਦਾ ‘ਹਟਣਾ ਸੰਭਵ ਨਹੀਂ’ ਹੈ।