ਮੁੜ ਵਧੇ ਪੈਟਰੋਲ ਅਤੇ ਡੀਜ਼ਲ ਦੇ ਭਾਅ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਵਪਾਰ

ਤੇਲ ਕੰਪਨੀਆ ਲਗਾਤਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕਰ ਰਹੀਆਂ ਹਨ।

petrol machine

ਤੇਲ ਕੰਪਨੀਆ ਲਗਾਤਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕਰ ਰਹੀਆਂ ਹਨ। ਪਿਛਲੇ ਦਿਨੀ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਦੀਆਂ ਕੀਮਤਾਂ `ਚ  23 ਪੈਸੇ  ਦਾ ਹੋਰ ਵਾਧਾ ਕੀਤਾ ਗਿਆ ਹੈ।  ਤੁਹਾਨੂੰ ਦਸ ਦੇਈਏ ਕਿ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਕਾਫੀ ਅਸਰ ਪੈ ਰਿਹਾ ਹੈ। 

ਦਿਲੀ ਵਿਚ ਪੈਟਰੋਲ ਦੀ ਕੀਮਤ 76.36 ਰੁਪਏ ਅਤੇ ਡੀਜ਼ਲ ਦੀ ਕੀਮਤ 68.07 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।   ਮਿਲੀ ਜਾਣਕਾਰੀ ਮੁਤਾਬਿਕ ਇਹਨਾਂ ਵਧ ਰਹੀਆਂ ਕੀਮਤਾਂ ਦੌਰਾਨ ਆਮ ਜਨ-ਜੀਵਨ ਕਾਫੀ ਪ੍ਰਭਾਵਿਤ ਹੋਵੇਗਾ। ਕਿਹਾ ਜਾ ਰਿਹਾ ਹੈ ਕਿ ਲੋਕ ਇਸ ਦਾ ਵਿਰੋਧ ਵੀ ਕਰ ਸਕਦੇ ਹਨ। ਨਾਲ ਹੀ ਤੁਹਾਨੂੰ ਦਸ ਦੇਈਏ ਕਿ ਦਿਲੀ ਦੇ ਨਾਲ ਨਾਲ  ਬਾਕੀ ਸੂਬਿਆਂ ਵਿਚ ਵੀ ਇਸ ਦਾ ਅਸਰ ਦੇਖਣ ਨੂੰ ਮਿਲਿਆ ਹੈ।

ਕਿਹਾ ਜਾ ਰਿਹਾ ਹੈ ਕਿ ਮੁੰਬਈ 'ਚ ਇਹ 83.75 ਰੁਪਏ ਪ੍ਰਤੀ ਲੀਟਰ, ਕੋਲਕਾਤਾ 'ਚ 79.03 ਰੁਪਏ ਪ੍ਰਤੀ ਲੀਟਰ ਅਤੇ ਚੇਨਈ 'ਚ ਇਹ 79.25 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਹਨਾਂ ਵਧ ਰਹੀਆਂ ਕੀਮਤਾਂ ਦਾ ਵੱਡਾ ਕਾਰਨ ਕੱਚੇ ਤੇਲ ਦੀਆਂ ਕੀਮਤਾਂ ਵੀ ਲਗਾਤਾਰ ਵਧ ਰਹੀਆਂ ਹਨ। ਜਿਸ ਕਾਰਨ ਤੇਲ ਕੰਪਨੀਆਂ ਨੂੰ ਕੱਚਾ ਤੇਲ ਕਾਫੀ ਮਹਿੰਗਾ ਮਿਲ ਰਿਹਾ ਹੈ। 

ਤੁਹਾਨੂੰ ਦਸ ਦੇਈਏ ਕੇ ਜੂਨ ਦੌਰਾਨ ਭਾਰਤੀ ਬਾਸਕੇਟ ਲਈ ਕੱਚੇ ਤੇਲ ਦੀ ਕੀਮਤ 73.85 ਡਾਲਰ ਪ੍ਰਤੀ ਬੈਰਲ  ਸੀ, ਪਰ ਹੁਣ ਫਿਰ ਤੋਂ ਕੱਚੇ ਤੇਲ ਦੀਆਂ ਕੀਮਤਾਂ`ਚ ਵਿਚ ਵਾਧਾ ਹੋ ਰਿਹਾ ਹੈ। ਜੇ ਗੱਲ ਕਰੀਏ ਪੰਜਾਬ ਦੀ ਤਾ ਪੰਜਾਬ `ਚ ਵੀ ਲਗਾਤਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧ ਰਹੀਆਂ ਹਨ। ਜਲੰਧਰ 'ਚ ਪੈਟਰੋਲ 81.57 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਨਾਲ ਹੀ ਅੰਮ੍ਰਿਤਸਰ 'ਚ ਪੈਟਰੋਲ 82.11 ਰੁਪਏ, ਲੁਧਿਆਣੇ 'ਚ 81.86 ਅਤੇ ਪਟਿਆਲੇ 'ਚ 81.82 ਰੁਪਏ ਦੀ ਕੀਮਤ 'ਤੇ ਵਿਕ ਰਿਹਾ ਹੈ।