ਦੇਸ਼ ਦੇ ਇਨ੍ਹਾਂ ਸੂਬਿਆਂ ਵਿਚ ਸਸਤਾ ਹੋਇਆ ਪੈਟਰੋਲ; ਇਥੇ ਜਾਣੋ ਪੈਟਰੋਲ-ਡੀਜ਼ਲ ਦੀਆਂ ਤਾਜ਼ਾ ਕੀਮਤਾਂ
ਭਾਰਤ ਵਿਚ ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿਚ ਸੋਧ ਕੀਤੀ ਜਾਂਦੀ ਹੈ।
ਨਵੀਂ ਦਿੱਲੀ: ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਕੱਲ੍ਹ ਦੇ ਮੁਕਾਬਲੇ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਹਾਲਾਂਕਿ, ਇਹ ਅਜੇ ਵੀ 90 ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਬਰਕਰਾਰ ਹੈ। ਸੋਮਵਾਰ ਸਵੇਰੇ ਕਰੀਬ 6 ਵਜੇ ਡਬਲਯੂਟੀਆਈ ਕਰੂਡ 86.39 ਡਾਲਰ ਪ੍ਰਤੀ ਬੈਰਲ 'ਤੇ ਵਿਕ ਰਿਹਾ ਸੀ।
ਇਹ ਵੀ ਪੜ੍ਹੋ: ਬਠਿੰਡਾ ਤੋਂ ਦਿੱਲੀ ਲਈ ਅੱਜ ਸ਼ੁਰੂ ਹੋਵੇਗੀ ਫਲਾਈਟ; ਸ਼ੁਰੂਆਤੀ ਕਿਰਾਇਆ ਮਹਿਜ਼ 1999 ਰੁਪਏ
ਇਸ ਦੇ ਨਾਲ ਹੀ ਬ੍ਰੈਂਟ ਕਰੂਡ ਵੀ 88.13 ਡਾਲਰ ਪ੍ਰਤੀ ਬੈਰਲ 'ਤੇ ਆ ਗਿਆ ਹੈ। ਇਸ ਮਗਰੋਂ ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿਤੀਆਂ ਹਨ। ਭਾਰਤ ਵਿਚ ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿਚ ਸੋਧ ਕੀਤੀ ਜਾਂਦੀ ਹੈ।
ਇਹ ਵੀ ਪੜ੍ਹੋ: ਇਜ਼ਰਾਈਲ ਅਤੇ ਹਮਾਸ ਵਿਚਾਲੇ ਜੰਗ ਜਾਰੀ: 2 ਦਿਨਾਂ ਵਿਚ 1000 ਤੋਂ ਵੱਧ ਲੋਕਾਂ ਦੀ ਮੌਤ
ਇਸ ਦੌਰਾਨ ਰਾਜਸਥਾਨ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ ਦੇਖਣ ਨੂੰ ਮਿਲੀ ਹੈ। ਇਥੇ ਪੈਟਰੋਲ 93 ਪੈਸੇ ਅਤੇ ਡੀਜ਼ਲ 84 ਪੈਸੇ ਸਸਤਾ ਵਿਕ ਰਿਹਾ ਹੈ। ਮਹਾਰਾਸ਼ਟਰ 'ਚ ਪੈਟਰੋਲ 89 ਪੈਸੇ ਅਤੇ ਡੀਜ਼ਲ 84 ਪੈਸੇ ਦੀ ਗਿਰਾਵਟ ਨਾਲ ਵਿਕ ਰਿਹਾ ਹੈ। ਬਿਹਾਰ, ਹਰਿਆਣਾ ਅਤੇ ਜੰਮੂ-ਕਸ਼ਮੀਰ ਵਿਚ ਵੀ ਕੀਮਤਾਂ ਵਿਚ ਗਿਰਾਵਟ ਦਿਖਾਈ ਦੇ ਰਹੀ ਹੈ। ਦੂਜੇ ਪਾਸੇ ਉਤਰ ਪ੍ਰਦੇਸ਼ ਵਿਚ ਪੈਟਰੋਲ ਅਤੇ ਡੀਜ਼ਲ 27 ਪੈਸੇ ਮਹਿੰਗਾ ਵਿਕ ਰਿਹਾ ਹੈ।
ਇਹ ਵੀ ਪੜ੍ਹੋ: ਸਮੇਂ ਸਿਰ ਮਿਲਿਆ ਨਹਿਰੀ ਪਾਣੀ ਤੇ ਕਿਸਾਨ ਮੇਲਿਆਂ ਤੋਂ ਮਿਲਿਆ ਗਿਆਨ ਬਣਿਆ ਨਰਮੇ ਦੀ ਚੰਗੀ ਫ਼ਸਲ ਦੀ ਗਰੰਟੀ
ਚਾਰ ਮਹਾਨਗਰਾਂ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
- ਦਿੱਲੀ 'ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ
- ਮੁੰਬਈ 'ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ
- ਕੋਲਕਾਤਾ 'ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ
- ਚੇਨਈ 'ਚ ਪੈਟਰੋਲ 102.74 ਰੁਪਏ ਅਤੇ ਡੀਜ਼ਲ 94.34 ਰੁਪਏ ਪ੍ਰਤੀ ਲੀਟਰ