Petrol, diesel price: ਖਪਤਕਾਰਾਂ ਨੂੰ ਮਿਲ ਸਕਦੀ ਹੈ ਖੁਸ਼ਖ਼ਬਰੀ! ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਵਿਚ ਕਟੌਤੀ ਦੀ ਸੰਭਾਵਨਾ

ਏਜੰਸੀ

ਖ਼ਬਰਾਂ, ਵਪਾਰ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਇਕ ਸਾਲ ਤੋਂ ਵੱਧ ਸਮੇਂ ਤਕ ਸਥਿਰ ਰਹਿਣ ਤੋਂ ਬਾਅਦ ਘੱਟ ਸਕਦੀਆਂ ਹਨ।

Petrol, diesel price cut likely soon as OMCs now make profit on both fuels

Petrol, diesel price:  ਖਪਤਕਾਰਾਂ ਨੂੰ ਜਲਦੀ ਹੀ ਇਕ ਵੱਡੀ ਖੁਸ਼ਖ਼ਬਰੀ ਮਿਲਣ ਦੀ ਸੰਭਾਵਨਾ ਹੈ ਕਿਉਂਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਇਕ ਸਾਲ ਤੋਂ ਵੱਧ ਸਮੇਂ ਤਕ ਸਥਿਰ ਰਹਿਣ ਤੋਂ ਬਾਅਦ ਘੱਟ ਸਕਦੀਆਂ ਹਨ। 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ, ਸਰਕਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਨਰਮੀ ਦੇ ਲਾਭ ਖਪਤਕਾਰਾਂ ਤਕ ਪਹੁੰਚਾਉਣ ਦੀ ਚਰਚਾ ਸ਼ੁਰੂ ਹੋ ਗਈ ਹੈ।

ਸੂਤਰਾਂ ਦੇ ਹਵਾਲੇ ਤੋਂ ਇਕ ਰੀਪੋਰਟ ਵਿਚ ਦਸਿਆ ਗਿਆ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਲਦੀ ਹੀ ਘੱਟ ਕੀਤੀਆਂ ਜਾ ਸਕਦੀਆਂ ਹਨ ਕਿਉਂਕਿ ਤੇਲ ਮਾਰਕੀਟਿੰਗ ਕੰਪਨੀਆਂ (OMCs) ਹੁਣ ਦੋਵਾਂ ਈਂਧਨਾਂ 'ਤੇ ਮੁਨਾਫਾ ਕਮਾ ਰਹੀਆਂ ਹਨ। ਸਰਕਾਰ ਨੇ ਲੋਕਾਂ ਨੂੰ ਕੁੱਝ ਰਾਹਤ ਦੇਣ ਲਈ ਇਸ 'ਤੇ ਚਰਚਾ ਸ਼ੁਰੂ ਕਰ ਦਿਤੀ ਹੈ। ਵਿੱਤ ਅਤੇ ਤੇਲ ਮੰਤਰਾਲਾ ਕਰੂਡ ਦੀ ਮੌਜੂਦਾ ਕੀਮਤ ਦੇ ਹਾਲਾਤ 'ਤੇ ਚਰਚਾ 'ਚ ਹੈ। ਸੂਤਰਾਂ ਨੇ ਦਸਿਆ ਕਿ ਉਹ ਗਲੋਬਲ ਕਾਰਕਾਂ ਦੇ ਨਾਲ OMCs ਦੀ ਮੁਨਾਫੇ ਬਾਰੇ ਚਰਚਾ ਕਰ ਰਹੇ ਹਨ।

ਜ਼ਿਕਰਯੋਗ ਹੈ ਕਿ ਓਐਮਸੀ ਹੁਣ ਪੈਟਰੋਲ 'ਤੇ 8-10 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 'ਤੇ 3-4 ਰੁਪਏ ਪ੍ਰਤੀ ਲੀਟਰ ਦਾ ਮੁਨਾਫਾ ਕਮਾ ਰਹੇ ਹਨ, ਜਦਕਿ 2022 ਵਿਚ ਪੈਟਰੋਲ 'ਤੇ 17 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 'ਤੇ 35 ਰੁਪਏ ਪ੍ਰਤੀ ਲੀਟਰ ਦਾ ਸੱਭ ਤੋਂ ਵੱਧ ਘਾਟਾ ਸੀ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟਣ ਨਾਲ ਸਰਕਾਰ ਨੂੰ ਮਹਿੰਗਾਈ 'ਤੇ ਕਾਬੂ ਪਾਉਣ 'ਚ ਮਦਦ ਮਿਲੇਗੀ। ਇਸ ਤੋਂ ਇਲਾਵਾ ਕੇਂਦਰ ਸਰਕਾਰ ਦਾ ਮੰਨਣਾ ਹੈ ਕਿ ਕੱਚੇ ਤੇਲ ਦੀਆਂ ਕੀਮਤਾਂ 75-80 ਡਾਲਰ ਪ੍ਰਤੀ ਬੈਰਲ ਦੇ ਦਾਇਰੇ 'ਚ ਰਹਿਣਗੀਆਂ।

ਪਿਛਲੇ ਇਕ ਸਾਲ ਤੋਂ ਦੇਸ਼ ਭਰ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੋਈ ਬਦਲਾਅ ਨਹੀਂ ਹੋਇਆ ਹੈ। ਈਂਧਨ ਦੀਆਂ ਕੀਮਤਾਂ ਪਿਛਲੇ ਸਾਲ 21 ਮਈ ਨੂੰ ਘਟਾਈਆਂ ਗਈਆਂ ਸਨ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਉਸ ਸਮੇਂ ਪੈਟਰੋਲ 'ਤੇ 8 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 'ਤੇ 6 ਰੁਪਏ ਪ੍ਰਤੀ ਲੀਟਰ ਐਕਸਾਈਜ਼ ਡਿਊਟੀ ਘਟਾ ਦਿਤੀ ਸੀ।

(For more news apart from Petrol, diesel price cut likely soon as OMCs now make profit on both fuels, stay tuned to Rozana Spokesman)