ਪਟਰੌਲ - ਡੀਜ਼ਲ ਫਿਰ ਹੋਇਆ ਮਹਿੰਗਾ, ਦਿੱਲੀ 'ਚ 70 ਰੁਪਏ ਦੇ ਕਰੀਬ ਪਹੁੰਚਿਆ ਮੁੱਲ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਵਪਾਰ

ਪਟਰੌਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਅੱਜ ਇਕ ਵਾਰ ਫਿਰ ਤੀਸਰੇ ਦਿਨ ਲਗਾਤਾਰ ਵਾਧਾ ਦਰਜ ਕੀਤਾ ਗਿਆ ਹੈ। ਦਿੱਲੀ ਵਿਚ ਪਟਰੌਲ ਦੇ ਰੇਟ ਸ਼ਨੀਵਾਰ ਨੂੰ 19 ਪੈਸੇ ਪ੍ਰਤੀ ...

Petrol Diesel

ਨਵੀਂ ਦਿੱਲੀ : ਪਟਰੌਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਅੱਜ ਇਕ ਵਾਰ ਫਿਰ ਤੀਸਰੇ ਦਿਨ ਲਗਾਤਾਰ ਵਾਧਾ ਦਰਜ ਕੀਤਾ ਗਿਆ ਹੈ। ਦਿੱਲੀ ਵਿਚ ਪਟਰੌਲ ਦੇ ਰੇਟ ਸ਼ਨੀਵਾਰ ਨੂੰ 19 ਪੈਸੇ ਪ੍ਰਤੀ ਲੀਟਰ ਵੱਧ ਕੇ 69.26 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਏ। ਉਥੇ ਹੀ ਰਾਜਧਾਨੀ ਵਿਚ ਡੀਜ਼ਲ ਦੀਆਂ ਕੀਮਤਾਂ ਵੀ 29 ਪੈਸੇ ਪ੍ਰਤੀ ਲੀਟਰ ਵਧ ਕੇ 63.10 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਈ। ਜਾਣਕਾਰਾਂ ਦੇ ਮੁਤਾਬਕ ਆਉਣ ਵਾਲੇ ਦਿਨਾਂ ਵਿਚ ਦਿੱਲੀ ਵਿਚ ਪਟਰੌਲ ਦੀ ਕੀਮਤ 70 ਰੁਪਏ ਪ੍ਰਤੀ ਲੀਟਰ ਦੇ ਪਾਰ ਜਾ ਸਕਦੀ ਹੈ।

ਇਸ ਤੋਂ ਇਲਾਵਾ ਮੁੰਬਈ ਵਿਚ ਪਟਰੌਲ ਦੀਆਂ ਕੀਮਤਾਂ ਵਿਚ 19 ਪੈਸੇ ਪ੍ਰਤੀ ਲੀਟਰ ਦਾ ਵਾਧਾ ਦਰਜ ਕੀਤਾ ਗਿਆ। ਇਸ ਨਾਲ ਆਰਥਕ ਰਾਜਧਾਨੀ ਵਿਚ ਸ਼ਨੀਵਾਰ ਨੂੰ ਪਟਰੌਲ ਦੇ ਮੁੱਲ 74.91 ਰੁਪਏ ਪ੍ਰਤੀ ਲੀਟਰ ਹੋ ਗਏ। ਉਥੇ ਹੀ ਡੀਜ਼ਲ ਦੀਆਂ ਕੀਮਤਾਂ ਵਿਚ ਸ਼ਨੀਵਾਰ ਨੂੰ 31 ਪੈਸੇ ਪ੍ਰਤੀ ਲੀਟਰ ਦੀ ਵਾਧਾ ਦਰਜ ਕੀਤਾ ਗਿਆ ਹੈ। ਇਸ ਨਾਲ ਇੱਥੇ ਡੀਜ਼ਲ ਦੇ ਰੇਟ 66.04 ਰੁਪਏ ਪ੍ਰਤੀ ਲੀਟਰ ਹੋ ਗਏ। ਦੱਸ ਦਈਏ ਕਿ ਸ਼ੁੱਕਰਵਾਰ ਨੂੰ ਪਟਰੌਲ - ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਦੂਜੇ ਦਿਨ ਵਾਧਾ ਦਰਜ ਕੀਤਾ ਗਿਆ ਸੀ।

ਸ਼ੁੱਕਰਵਾਰ ਨੂੰ ਦਿੱਲੀ ਵਿਚ ਪਟਰੌਲ ਦੀਆਂ ਕੀਮਤਾਂ 19 ਪੈਸੇ ਵਧ ਕੇ 69 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀਆਂ ਕੀਮਤਾਂ 28 ਪੈਸੇ ਵਧ ਕੇ 62 ਰੁਪਏ 81 ਪੈਸੇ ਪ੍ਰਤੀ ਲੀਟਰ 'ਤੇ ਹੋ ਗਏ ਸਨ। ਗਲੋਬਲ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਭਾਰੀ ਉਛਾਲ ਤੋਂ ਬਾਅਦ ਪਟਰੌਲ - ਡੀਜ਼ਲ ਦੀਆਂ ਕੀਮਤਾਂ ਲਗਾਤਾਰ ਵੱਧ ਰਹੀਆਂ ਹਨ। ਕੱਚੇ ਤੇਲ ਦੀ ਕੀਮਤ ਵਿਚ ਵਾਧਾ ਹੋਣ ਨਾਲ ਪਟਰੌਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਹੋਰ ਤੇਜੀ ਆ ਸਕਦੀ ਹੈ। ਇੰਟਰਨੈਸ਼ਨਲ ਮਾਰਕੀਟ ਵਿਚ ਕਰੂਡ ਤੇਲ ਦੀ ਕੀਮਤ 61 ਡਾਲਰ ਪ੍ਰਤੀ ਬੈਰਲ ਦੇ ਪਾਰ ਪਹੁੰਚ ਗਈ ਹੈ।

ਪਿਛਲੇ ਦਿਨੀਂ ਇਹੀ ਕੀਮਤਾਂ 50 ਡਾਲਰ ਪ੍ਰਤੀ ਬੈਰਲ ਦੇ ਪੱਧਰ 'ਤੇ ਪਹੁੰਚ ਗਈ ਸੀ। ਇਸ ਤੋਂ ਬਾਅਦ ਤੇਲ ਕੰਪਨੀਆਂ ਨੇ ਘਰੇਲੂ ਬਾਜ਼ਾਰ ਵਿਚ ਪਟਰੌਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕਮੀ ਕੀਤੀ ਸੀ। ਇਸ ਕਟੌਤੀ ਤੋਂ ਬਾਅਦ ਪਟਰੌਲ ਇਕ ਸਾਲ ਅਤੇ ਡੀਜ਼ਲ ਕਰੀਬ 9 ਮਹੀਨੇ ਦੇ ਹੇਠਲੇ ਪੱਧਰ 'ਤੇ ਪਹੁੰਚ ਗਿਆ ਸੀ। ਕਰੂਡ ਤੇਲ ਮਹਿੰਗਾ ਹੋਣ ਨਾਲ ਤੇਲ ਕੰਪਨੀਆਂ 'ਤੇ ਪਟਰੌਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾਉਣ ਦਾ ਦਬਾਅ ਵੱਧ ਗਿਆ ਹੈ।