ਪਟਰੌਲ-ਡੀਜ਼ਲ 'ਤੇ ਐਕਸਾਈਜ਼ ਡਿਊਟੀ ਕਟੌਤੀ ਸਬੰਧੀ ਫਿ਼ਲਹਾਲ ਸਰਕਾਰ ਚੁੱਪ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਵਪਾਰ

ਕੇਂਦਰ ਸਰਕਾਰ ਨੇ ਅਜਿਹਾ ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ 71 ਡਾਲਰ ਪ੍ਰਤੀ ਬੈਰਤ ਤੋਂ ਪਾਰ ਕਰਨ ਤਹਿਤ ਕਿਹਾ ਹੈ।

Petroleum

ਕੇਂਦਰ ਸਰਕਾਰ ਨੇ ਤੇਲ ਮਾਰਕੀਟਿੰਗ ਕੰਪਨੀਆਂ ਨੂੰ ਪਟਰਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਇਕ ਰੁਪਏ ਪ੍ਰਤੀ ਲੀਟਰ ਖ਼ੁਦ ਰਾਹਤ ਦੇਣ ਲਈ ਕਿਹਾ ਹੈ। ਕੇਂਦਰ ਸਰਕਾਰ ਨੇ ਅਜਿਹਾ ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ 71 ਡਾਲਰ ਪ੍ਰਤੀ ਬੈਰਤ ਤੋਂ ਪਾਰ ਕਰਨ ਤਹਿਤ ਕਿਹਾ ਹੈ। ਫ਼ਿਲਹਾਲ ਪਟਰੌਲ-ਡੀਜ਼ਲ 'ਤੇ ਐਕਸਾਈਜ਼ ਡਿਊਟੀ ਕਟੌਤੀ ਸਬੰਧੀ ਸਰਕਾਰ ਨੇ ਕੁਝ ਨਹੀਂ ਕਿਹਾ ਹੈ।

ਸਰਕਾਰ ਦੇ ਇਸ ਫ਼ੈਸਲੇ ਨਾਲ ਆਮ ਜਨਤਾ ਨੂੰ ਥੋੜ੍ਹੀ ਰਾਹਤ ਮਿਲਣ ਦੀ ਉਮੀਦ ਹੈ, ਕਿਉਂ ਕਿ ਪਟਰੌਲ-ਡੀਜ਼ਲ ਦੀਆਂ ਕੀਮਤਾਂ ਪਿਛਲੇ ਸਾਢੇ ਚਾਰ ਸਾਲ 'ਚ ਸੱਭ ਤੋਂ ਉਚ ਪੱਧਰ 'ਤੇ ਹਨ। ਇਸ 'ਚ ਰਾਹਤ ਮਿਲਣ ਦੀ ਸੰਭਾਵਨਾ ਵੀ ਘੱਟ ਹੈ, ਕਿਉਂ ਕਿ ਕੱਚੇ ਤੇਲ ਦੀਆਂ ਕੀਮਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਸਰਕਾਰ ਦੇ ਇਸ ਆਦੇਸ਼ ਦੇਣ ਤੋਂ ਬਾਅਦ ਕੰਪਨੀਆਂ ਦੇ ਸ਼ੇਅਰਾਂ 'ਚ 5 ਫ਼ੀ ਸਦੀ ਦੀ ਗਿਰਾਵਟ ਵੇਖੀ ਗਈ ਹੈ। (ਪੀਟੀਆਈ)