ਕੋਰੋਨਾ ਸੰਕਟ ਵਿਚਕਾਰ ਮਹਿੰਗਾਈ ਦੀ ਮਾਰ, 6 ਦਿਨਾਂ ‘ਚ 3 ਰੁਪਏ ਤੋਂ ਵੱਧ ਹੋਈਆ ਪੈਟਰੋਲ ਦੀਆਂ ਕੀਮਤਾਂ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧੇ ਦਾ ਰੁਝਾਨ ਜਾਰੀ ਹੈ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧੇ ਦਾ ਰੁਝਾਨ ਜਾਰੀ ਹੈ। ਸ਼ੁੱਕਰਵਾਰ ਨੂੰ ਵੀ ਪੈਟਰੋਲ ਦੀਆਂ ਕੀਮਤਾਂ ਵਿਚ 57 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ 59 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਪਿਛਲੇ 6 ਦਿਨਾਂ ਤੋਂ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ।
ਇਨ੍ਹਾਂ 6 ਦਿਨਾਂ ਦੇ ਅੰਦਰ, ਪੈਟਰੋਲ ਦੀ ਕੀਮਤ ਵਿਚ 3.31 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ ਵਿਚ 3.42 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਇਸ ਤੋਂ ਪਹਿਲਾਂ ਵੀਰਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿਚ ਲਗਾਤਾਰ ਪੰਜਵੇਂ ਦਿਨ ਵਾਧਾ ਕੀਤਾ ਗਿਆ ਸੀ। ਦੇਸ਼ ਦੀ ਰਾਜਧਾਨੀ ਦਿਲੀ ਵਿਚ ਪੈਟਰੋਲ ਦੀ ਕੀਮਤ 74 ਰੁਪਏ ਪ੍ਰਤੀ ਲੀਟਰ ਸੀ ਅਤੇ ਡੀਜ਼ਲ ਦੀ ਕੀਮਤ ਵੀ 72.22 ਰੁਪਏ ਪ੍ਰਤੀ ਲੀਟਰ ਹੋ ਗਈ।
ਸ਼ੁੱਕਰਵਾਰ ਨੂੰ ਹੋਏ ਵਾਧੇ ਤੋਂ ਬਾਅਦ ਪੈਟਰੋਲ ਦੀ ਕੀਮਤ ਵਧ ਕੇ 74.57 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 72.81 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇੰਡੀਅਨ ਆਇਲ ਦੀ ਵੈੱਬਸਾਈਟ ਦੇ ਅਨੁਸਾਰ, ਦਿੱਲੀ, ਕੋਲਕਾਤਾ, ਮੁੰਬਈ ਅਤੇ ਚੇਨਈ ਵਿਚ ਪੈਟਰੋਲ ਦੀ ਕੀਮਤ ਕ੍ਰਮਵਾਰ 74.57 ਰੁਪਏ, 76.48 ਰੁਪਏ, 81.53 ਰੁਪਏ ਅਤੇ 78.54 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
ਚਾਰ ਮਹਾਂਨਗਰਾਂ ਵਿਚ ਡੀਜ਼ਲ ਦੀ ਕੀਮਤ ਕ੍ਰਮਵਾਰ 72.81 ਰੁਪਏ, 68.70 ਰੁਪਏ, 71.48 ਰੁਪਏ ਅਤੇ 71.21 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇੰਟਰਨੈਸ਼ਨਲ ਫਿਊਚਰਜ਼ ਮਾਰਕੀਟ ਇੰਟਰਕਾਂਟੀਨੈਂਟਲ ਐਕਸਚੇਂਜ ਯਾਨੀ ਆਈਸੀਈ ‘ਤੇ ਵੀਰਵਾਰ ਨੂੰ ਅਗਸਤ ਡਿਲਿਵਰੀ ਬ੍ਰੈਂਟ ਕਰੂਡ ਦਾ ਫਿਊਚਰਜ਼ ਇਕਰਾਰਨਾਮਾ ਪਿਛਲੇ ਸੈਸ਼ਨ ਦੇ ਮੁਕਾਬਲੇ 3.52 ਪ੍ਰਤੀਸ਼ਤ ਦੀ ਗਿਰਾਵਟ ਨਾਲ 40.26 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ।
ਉੱਥੇ ਹੀ ਨਿਊਯਾਰਕ ਮਰਕੇ ਟਾਈਲ ਐਕਸਚੇਂਜ ਯਾਨੀ ਨਾਅਮੈਕਸ ‘ਤੇ ਅਮਰੀਕਾ ਲਾਇਟ ਕਰੂਡ ਵੈਸਟ ਟੈਕਸਸ ਇੰਟਰਮੀਡੀਏਟ ਯਾਨੀ ਡਬਲਯੂਟੀਆਈ ਦਾ ਜੁਲਾਈ ਡਿਲਿਵਰੀ ਦਾ ਇਕਰਾਰਨਾਮਾ ਪਿਛਲੇ ਸੈਸ਼ਨ ਨਾਲੋਂ 4.12 ਫੀਸਦੀ ਦੀ ਗਿਰਾਵਟ ਦੇ ਨਾਲ 39.05 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਚੱਲ ਰਿਹਾ ਸੀ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।