GDP ਵਿਚ ਅਜ਼ਾਦੀ ਤੋਂ ਬਾਅਦ ਦੀ ਸਭ ਤੋਂ ਵੱਡੀ ਗਿਰਾਵਟ ਦੀ ਸੰਭਾਵਨਾ

ਏਜੰਸੀ

ਖ਼ਬਰਾਂ, ਵਪਾਰ

ਰਾਹੁਲ ਬੋਲੇ ‘ਮੋਦੀ ਹੈ ਤਾਂ ਮੁਮਕਿਨ ਹੈ’

PM Modi and Rahul Gandhi

ਨਵੀਂ ਦਿੱਲੀ: ਕੋਰੋਨਾ ਵਾਇਰਸ ਕਾਰਨ ਪੈਦਾ ਹੋਏ ਸੰਕਟ ਦਾ ਅਸਰ ਸਭ ਤੋਂ ਜ਼ਿਆਦਾ ਦੇਸ਼ ਦੀ ਅਰਥਵਿਵਸਥਾ ‘ਤੇ ਪਿਆ ਹੈ। ਇਨਫੋਸਿਸ ਦੇ ਸਹਿ-ਸੰਸਥਾਪਕ ਐਨ ਨਾਰਾਇਣ ਮੂਰਤੀ ਨੇ ਸ਼ੱਕ ਜਤਾਇਆ ਹੈ ਕਿ ਇਸ ਬਾਰ ਅਜ਼ਾਦੀ ਤੋਂ ਬਾਅਦ ਦੀ ਸਭ ਤੋਂ ਵੱਡੀ ਗਿਰਾਵਟ ਜੀਡੀਪੀ ਵਿਚ ਦਿਖਾਈ ਦੇਵੇਗੀ। ਇਸੇ ਬਿਆਨ ਦੇ ਸਹਾਰੇ ਹੁਣ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨੇ ‘ਤੇ ਲਿਆ ਹੈ।

ਰਾਹੁਲ ਗਾਂਧੀ ਨੇ ਇਸ ਬਿਆਨ ਨੂੰ ਸਾਂਝਾ ਕਰਦੇ ਹੋਏ ਲਿਖਿਆ, ‘ਮੋਦੀ ਹੈ ਤਾਂ ਮੁਮਕਿਨ ਹੈ’। ਦਰਅਸਲ ਕੋਰੋਨਾ ਕਾਲ ਤੋਂ ਪਹਿਲਾਂ ਹੀ ਭਾਰਤ ਦੀ ਜੀਡੀਪੀ ਵਿਚ ਗਿਰਾਵਟ ਦੇਖਣ ਨੂੰ ਮਿਲ ਰਹੀ ਸੀ, ਜਿਸ ਤੋਂ ਬਾਅਦ ਲੌਕਡਾਊਨ ਕਾਰਨ ਇਸ ਨੂੰ ਹੋਰ ਝਟਕਾ ਲੱਗਿਆ ਹੈ। ਦੁਨੀਆਂ ਦੀਆਂ ਕਈ ਏਜੰਸੀਆਂ ਨੇ ਭਾਰਤ ਦੀ ਜੀਡੀਪੀ ਵਿਚ 9 ਫੀਸਦੀ ਤੱਕ ਦੀ ਗਿਰਾਵਟ ਦੀ ਗੱਲ ਕਹੀ ਸੀ।

 

 

ਇਸੇ ਦੌਰਾਨ ਹੁਣ ਨਾਰਾਇਣ ਮੂਰਤੀ ਦਾ ਬਿਆਨ ਸਾਹਮਣੇ ਆਇਆ ਹੈ, ਉਹਨਾਂ ਨੇ ਕਿਹਾ ‘ਅਰਥਵਿਵਸਥਾ ਨੂੰ ਜਲਦ ਤੋਂ ਜਲਦ ਪਟੜੀ ‘ਤੇ ਲਿਆਉਣਾ ਚਾਹੀਦਾ ਹੈ। ਇਸ ਵਾਰ ਜੀਡੀਪੀ ਵਿਚ ਅਜ਼ਾਦੀ ਤੋਂ ਬਾਅਦ ਦੀ ਸਭ ਤੋਂ ਵੱਡੀ ਗਿਰਾਵਟ ਦਿਖ ਸਕਦੀ ਹੈ’। ਜ਼ਿਕਰਯੋਗ ਹੈ ਕਿ ਕਾਂਗਰਸ ਨੇਤਾ ਰਾਹੁਲ ਗਾਂਧੀ ਲਗਾਤਾਰ ਕੋਰੋਨਾ ਸੰਕਟ ਅਤੇ ਅਰਥਵਿਵਸਥਾ ਦੇ ਮੁੱਦੇ ‘ਤੇ ਕੇਂਦਰ ਸਰਕਾਰ ਨੂੰ ਘੇਰ ਰਹੇ ਹਨ।

ਰਾਹੁਲ ਗਾਂਧੀ ਲਗਾਤਾਰ ਟਵਿਟਰ ‘ਤੇ ਵੀਡੀਓ ਸਾਂਝੀ ਕਰ ਕੇ ਅਤੇ ਮਾਹਿਰਾਂ ਨਾਲ ਗੱਲਬਾਤ ਜ਼ਰੀਏ ਕੇਂਦਰ ਸਰਕਾਰ ‘ਤੇ ਹਮਲੇ ਕਰ ਰਹੇ ਹਨ। ਦੱਸ ਦਈਏ ਕਿ ਕੋਰੋਨਾ ਵਾਇਰਸ ਮਹਾਂਮਾਰੀ ਦੇ ਚਲਦਿਆਂ ਦੇਸ਼ ਵਿਚ 50 ਦਿਨਾਂ ਦਾ ਸਖਤ ਲੌਕਡਾਊਨ ਲਗਾਇਆ ਗਿਆ ਸੀ, ਜਿਸ ਦਾ ਅਸਰ ਦੇਸ਼ ਦੀ ਅਰਥਵਿਵਸਥਾ ‘ਤੇ ਦੇਖਣ ਨੂੰ ਮਿਲ ਰਿਹਾ ਹੈ।