Income Tax Return ਫਾਈਲ ਕਰਨ ਦੀ ਆਖਰੀ ਤਰੀਕ ਵਧੀ, ਹੁਣ 30 ਨਵੰਬਰ ਤੱਕ ਕਰ ਸਕਣਗੇ ਦਾਖਲ

ਏਜੰਸੀ

ਖ਼ਬਰਾਂ, ਵਪਾਰ

TDS-TCS ਦੀਆਂ ਦਰਾਂ ਵਿਚ ਕੀਤੀ ਗਈ 25 ਫੀਸਦੀ ਦੀ ਕਟੌਤੀ

Photo

ਨਵੀਂ ਦਿੱਲੀ: ਕੋਰੋਨਾ ਸੰਕਟ ਦੌਰਾਨ ਕੇਂਦਰ ਸਰਕਾਰ ਵੱਲੋਂ ਆਮ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਸਰਕਾਰ ਨੇ ਆਮਦਨ ਟੈਕਸ ਭਰਨ ਦੀ ਤਰੀਕ ਵਧਾ ਦਿੱਤੀ ਹੈ। ਕਰਦਾਤਾ ਹੁਣ 30 ਨਵੰਬਰ ਤੱਕ ਆਮਦਨ ਟੈਕਸ ਰਿਟਰਨ ਫਾਈਲ ਕਰ ਸਕਣਗੇ। 

ਬੁੱਧਵਾਰ ਨੂੰ ਪ੍ਰੈਸ ਕਾਨਫਰੰਸ ਕਰਦੇ ਹੋਏ ਵਿੱਤ ਮੰਤਰੀ ਨਿਰਮਲਾ ਸੀਤਾਰਮਣ  ਨੇ ਦੱਸਿਆ ਕਿ ਮਾਰਚ 2021 ਤੱਕ TDS-TCS ਦੀਆਂ ਦਰਾਂ ਵਿਚ 25 ਫੀਸਦੀ ਦੀ ਕਟੌਤੀ ਕੀਤੀ ਗਈ। ਆਮਦਨ ਕਰ ਵਿਭਾਗ ਦਾਖਲ ਦੀ ਤਰੀਕ ਵਧਾ ਕੇ 30 ਨਵੰਬਰ 2020 ਕੀਤਾ ਜਾਵੇਗਾ। । ਟਰੱਸਟ ਸਕੀਮ ਨੂੰ 31 ਦਸੰਬਰ 2020 ਤੱਕ ਵਧਾਇਆ ਗਿਆ ਹੈ। 

ਦਰਅਸਲ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਸੰਕਟ ਦੌਰਾਨ ਅਰਥਚਾਰੇ ਨੂੰ ਰਫ਼ਤਾਰ ਦੇਣ ਲਈ 20 ਲੱਖ ਕਰੋੜ ਰੁਪਏ ਦੇ ਪੈਕੇਜ ਦਾ ਐਲਾਨ ਕੀਤਾ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਇਸ ਪੈਕੇਜ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਉਹਨਾਂ ਕਿਹਾ ਕਿ ਇਨਕਮ ਟੈਕਸ ਰਿਟਰਨ ਭਰਨ ਦੀ ਆਖਰੀ ਤਰੀਕ ਵਧਾ ਦਿੱਤੀ ਗਈ ਹੈ। ਇਸ ਨੂੰ 31 ਜੁਲਾਈ ਤੋਂ ਵਧਾ ਕੇ 30 ਸਤੰਬਰ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਟਰੱਸਟ ਸਕੀਮ ਦੀ ਅੰਤਮ ਤਰੀਕ 31 ਦਸੰਬਰ 2020 ਤੱਕ ਵਧਾ ਦਿੱਤੀ ਗਈ ਹੈ। ਪਹਿਲਾਂ ਇਹ 30 ਜੂਨ ਤੱਕ ਸੀ।