ਕੱਚੇ ਤੇਲ ਦੀਆਂ ਕੀਮਤਾਂ ਵਿਚ ਵਾਧਾ; ਜਾਣੋ ਅਪਣੇ ਸ਼ਹਿਰ ਵਿਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਇਕ ਸਾਲ ਤੋਂ ਵੱਧ ਸਮੇਂ ਤੋਂ ਪਹਿਲਾਂ ਵਾਂਗ ਹੀ ਬਰਕਰਾਰ ਹਨ।
ਨਵੀਂ ਦਿੱਲੀ: ਸਰਕਾਰੀ ਤੇਲ ਕੰਪਨੀਆਂ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਇਕ ਸਾਲ ਤੋਂ ਵੱਧ ਸਮੇਂ ਤੋਂ ਪਹਿਲਾਂ ਵਾਂਗ ਹੀ ਬਰਕਰਾਰ ਹਨ। ਦਿੱਲੀ 'ਚ ਇਕ ਲੀਟਰ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ ਹੈ। ਕੋਲਕਾਤਾ ਵਿਚ ਪੈਟਰੋਲ 106.03 ਰੁਪਏ ਪ੍ਰਤੀ ਲੀਟਰ ਅਤੇ ਇਕ ਲੀਟਰ ਡੀਜ਼ਲ 92.76 ਰੁਪਏ ਹੈ। ਮੁੰਬਈ ਵਿਚ ਪੈਟਰੋਲ 106.31 ਰੁਪਏ ਪ੍ਰਤੀ ਲੀਟਰ ਅਤੇ ਇਕ ਲੀਟਰ ਡੀਜ਼ਲ 94.27 ਰੁਪਏ ਹੈ। ਚੇਨਈ 'ਚ ਇਕ ਲੀਟਰ ਪੈਟਰੋਲ ਦੀ ਕੀਮਤ 102.74 ਰੁਪਏ ਅਤੇ ਡੀਜ਼ਲ ਦੀ ਕੀਮਤ 94.33 ਰੁਪਏ ਪ੍ਰਤੀ ਲੀਟਰ ਹੈ।
ਕੱਚੇ ਤੇਲ ਦੀਆਂ ਕੀਮਤਾਂ ਵਿਚ ਵਾਧਾ
ਹਾਲਾਂਕਿ ਕੱਚੇ ਤੇਲ ਦੀ ਕੀਮਤ 'ਚ ਵਾਧਾ ਹੋਇਆ ਹੈ। ਬ੍ਰੈਂਟ ਕਰੂਡ ਦੀ ਕੀਮਤ $92.25 ਪ੍ਰਤੀ ਬੈਰਲ ਹੈ ਅਤੇ WTI ਕਰੂਡ ਦੀ ਕੀਮਤ $89.11 ਹੈ। ਹਾਲ ਹੀ 'ਚ ਰੂਸ ਅਤੇ ਸਾਊਦੀ ਅਰਬ ਨੇ ਕੱਚੇ ਤੇਲ ਦੇ ਉਤਪਾਦਨ 'ਚ ਕਟੌਤੀ ਦਾ ਐਲਾਨ ਕੀਤਾ ਸੀ, ਜਿਸ ਤੋਂ ਬਾਅਦ ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ।
ਵੱਖ-ਵੱਖ ਸ਼ਹਿਰਾਂ ਵਿਚ ਕੀਮਤਾਂ
ਨੋਇਡਾ: ਪੈਟਰੋਲ 96.58 ਰੁਪਏ ਅਤੇ ਡੀਜ਼ਲ 89.75 ਰੁਪਏ ਪ੍ਰਤੀ ਲੀਟਰ
ਗੁਰੂਗ੍ਰਾਮ: ਪੈਟਰੋਲ 96.99 ਰੁਪਏ ਅਤੇ ਡੀਜ਼ਲ 89.86 ਰੁਪਏ ਪ੍ਰਤੀ ਲੀਟਰ
ਬੈਂਗਲੁਰੂ: ਪੈਟਰੋਲ 101.94 ਰੁਪਏ ਅਤੇ ਡੀਜ਼ਲ 87.89 ਰੁਪਏ ਪ੍ਰਤੀ ਲੀਟਰ
ਚੰਡੀਗੜ੍ਹ: ਪੈਟਰੋਲ 96.20 ਰੁਪਏ ਅਤੇ ਡੀਜ਼ਲ 84.26 ਰੁਪਏ ਪ੍ਰਤੀ ਲੀਟਰ
ਹੈਦਰਾਬਾਦ: ਪੈਟਰੋਲ 109.66 ਰੁਪਏ ਅਤੇ ਡੀਜ਼ਲ 97.82 ਰੁਪਏ ਪ੍ਰਤੀ ਲੀਟਰ
ਜੈਪੁਰ: ਪੈਟਰੋਲ 108.44 ਰੁਪਏ ਅਤੇ ਡੀਜ਼ਲ 93.68 ਰੁਪਏ ਪ੍ਰਤੀ ਲੀਟਰ ਹੈ
ਪਟਨਾ: ਪੈਟਰੋਲ 107.80 ਰੁਪਏ ਅਤੇ ਡੀਜ਼ਲ 94.56 ਰੁਪਏ ਪ੍ਰਤੀ ਲੀਟਰ
ਲਖਨਊ: ਪੈਟਰੋਲ 96.57 ਰੁਪਏ ਅਤੇ ਡੀਜ਼ਲ 89.76 ਰੁਪਏ ਪ੍ਰਤੀ ਲੀਟਰ
ਇੰਝ ਚੈੱਕ ਕਰੋ ਅਪਣੇ ਸ਼ਹਿਰ ਵਿਚ ਤੇਲ ਦੀਆਂ ਕੀਮਤਾਂ
ਤੁਸੀਂ ਇਕ ਕਲਿੱਕ ਨਾਲ ਅਪਣੇ ਸ਼ਹਿਰ ਵਿਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਜਾਣ ਸਕਦੇ ਹੋ। ਇਸ ਦੇ ਲਈ BPCL ਗਾਹਕਾਂ ਨੂੰ RSP ਡੀਲਰ ਕੋਡ ਲਿਖ ਕੇ 9223112222 'ਤੇ ਭੇਜਣਾ ਹੋਵੇਗਾ। ਇੰਡੀਅਨ ਆਇਲ ਦੇ ਗਾਹਕਾਂ ਨੂੰ RSP ਡੀਲਰ ਕੋਡ ਵਜੋਂ 92249 92249 'ਤੇ SMS ਭੇਜਣਾ ਚਾਹੀਦਾ ਹੈ। HPCL ਗਾਹਕ ਡੀਲਰ ਕੋਡ HPPRICE ਨੂੰ 92222 01122 'ਤੇ SMS ਕਰਦੇ ਹਨ।