ਲਗਾਤਾਰ 15ਵੇਂ ਦਿਨ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਨਹੀਂ ਆਇਆ ਕੋਈ ਬਦਲਾਵ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਵਪਾਰ

ਕੱਚੇ ਤੇਲ ਦੀ ਕੀਮਤ 71 ਡਾਲਰ ਪ੍ਰਤੀ ਬੈਰਲ ਦੇ ਉੱਚੇ ਪੱਧਰ ਤੋਂ ਹੇਠਾਂ ਆ ਕੇ 63 ਡਾਲਰ ਪ੍ਰਤੀ ਬੈਰਲ 'ਤੇ ਆ ਗਈ। 

petrol and diesel rates

ਨਵੀਂ ਦਿੱਲੀ: ਦੇਸ਼ 'ਚ ਲਗਾਤਾਰ ਪੈਟਰੋਲ ਅਤੇ ਡੀਜ਼ਲ ਦੀ ਕੀਮਤਾਂ 'ਚ ਬਹੁਤ ਜਿਆਦਾ ਵੱਧ ਗਈਆਂ ਹਨ ਪਰ 15ਵੇਂ ਦਿਨ ਕੋਈ ਬਦਲਾਵ ਨਹੀਂ ਆਇਆ ਹੈ। ਹਾਲਾਂਕਿ ਕੱਚੇ ਤੇਲ 'ਚ ਲਗਾਤਾਰ ਤੇਜ਼ੀ ਵੇਖਣ ਨੂੰ ਮਿਲ ਰਹੀ ਹੈ। ਮਾਰਚ ਵਿੱਚ ਪੈਟਰੋਲ ਦੀ ਕੀਮਤ 61 ਪੈਸੇ ਸਸਤਾ ਹੋਇਆ ਸੀ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 60 ਪੈਸੇ ਦੀ ਕਮੀ ਆਈ ਸੀ। ਕੱਚੇ ਤੇਲ ਦੀ ਕੀਮਤ 71 ਡਾਲਰ ਪ੍ਰਤੀ ਬੈਰਲ ਦੇ ਉੱਚੇ ਪੱਧਰ ਤੋਂ ਹੇਠਾਂ ਆ ਕੇ 63 ਡਾਲਰ ਪ੍ਰਤੀ ਬੈਰਲ 'ਤੇ ਆ ਗਈ। 

ਸ਼ਹਿਰ ਵਿਚ ਪੈਟਰੋਲ ਡੀਜ਼ਲ ਦੀ ਕੀਮਤ-
ਦਿੱਲੀ ਵਿਚ ਪੈਟਰੋਲ 56 ਰੁਪਏ ਅਤੇ ਡੀਜ਼ਲ 80.87 ਰੁਪਏ ਪ੍ਰਤੀ ਲੀਟਰ, ਮੁੰਬਈ ਵਿੱਚ ਪੈਟਰੋਲ 98 ਰੁਪਏ ਅਤੇ ਡੀਜ਼ਲ 87.96 ਰੁਪਏ ਪ੍ਰਤੀ ਲੀਟਰ,  ਚੇਨਈ ਵਿਚ ਪੈਟਰੋਲ 58 ਰੁਪਏ ਅਤੇ ਡੀਜ਼ਲ 85.88 ਰੁਪਏ ਪ੍ਰਤੀ ਲੀਟਰ ਹੈ ਅਤੇ ਕੋਲਕਾਤਾ ਵਿੱਚ ਪੈਟਰੋਲ 77 ਰੁਪਏ ਅਤੇ ਡੀਜ਼ਲ 83.75 ਰੁਪਏ ਪ੍ਰਤੀ ਲੀਟਰ ਹੈ। ਚੰਡੀਗੜ੍ਹ ਵਿਚ ਪੈਟਰੋਲ 14 ਰੁਪਏ ਅਤੇ ਡੀਜ਼ਲ 80.57 ਰੁਪਏ ਪ੍ਰਤੀ ਲੀਟਰ ਹੈ।