ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧੇ ਦਾ ਸਿਲਸਿਲਾ ਜਾਰੀ 

ਏਜੰਸੀ

ਖ਼ਬਰਾਂ, ਵਪਾਰ

ਜਾਣੋ, ਕਿੰਨਾ ਹੋਇਆ ਮਹਿੰਗਾ  

Petrol diesel price high by 8 paise per litre

ਨਵੀਂ ਦਿੱਲੀ: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਸ਼ਨੀਵਾਰ ਨੂੰ ਲਗਾਤਾਰ ਤੀਜੇ ਦਿਨ ਵੀ ਜਾਰੀ ਰਿਹਾ। ਦੇਸ਼ ਦੇ ਚਾਰ ਵੱਡੇ ਮਹਾਂਨਗਰਾਂ, ਦਿੱਲੀ, ਕੋਲਕਾਤਾ, ਮੁੰਬਈ ਅਤੇ ਚੇਨਈ ਵਿਚ ਪੈਟਰੋਲ ਅੱਠ ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ ਵਿਚ ਦਿੱਲੀ ਅਤੇ ਕੋਲਕਾਤਾ ਵਿਚ 9 ਪੈਸੇ ਦਾ ਵਾਧਾ ਹੋਇਆ ਹੈ, ਜਦਕਿ ਮੁੰਬਈ ਅਤੇ ਚੇਨਈ ਵਿਚ 10 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ।

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਇਸ ਹਫਤੇ ਹੁਣ ਤੱਕ ਚਾਰ ਵਾਰ ਵਧਾਈਆਂ ਗਈਆਂ ਹਨ, ਜਿਸ ਨਾਲ ਦਿੱਲੀ ਦੇ ਰਾਸ਼ਟਰੀ ਰਾਜਧਾਨੀ ਖੇਤਰ ਵਿਚ ਪੈਟਰੋਲ 26 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਵਿਚ 28 ਪੈਸੇ ਪ੍ਰਤੀ ਲੀਟਰ ਮਹਿੰਗਾ ਹੋਇਆ ਹੈ। ਇੰਡੀਅਨ ਆਇਲ ਦੀ ਵੈੱਬਸਾਈਟ ਦੇ ਅਨੁਸਾਰ, ਦਿੱਲੀ, ਕੋਲਕਾਤਾ, ਮੁੰਬਈ ਅਤੇ ਚੇਨਈ ਵਿੱਚ ਪੈਟਰੋਲ ਦੀਆਂ ਕੀਮਤਾਂ ਲੜੀਵਾਰ 71.97 ਰੁਪਏ 77.65 ਰੁਪਏ, 74.78 ਰੁਪਏ ਪ੍ਰਤੀ ਲੀਟਰ ਹੋ ਗਈਆਂ ਹਨ।

ਚਾਰਾਂ ਮਹਾਂਨਗਰਾਂ ਵਿਚ ਡੀਜ਼ਲ ਦੀਆਂ ਕੀਮਤਾਂ ਕ੍ਰਮਵਾਰ 65.37 ਰੁਪਏ, 67.78 ਰੁਪਏ, 68.56 ਰੁਪਏ ਅਤੇ 69.09 ਰੁਪਏ ਪ੍ਰਤੀ ਲੀਟਰ ਹੋ ਗਈਆਂ ਹਨ। ਦੂਜੇ ਪਾਸੇ, ਅੰਤਰਰਾਸ਼ਟਰੀ ਬਾਜ਼ਾਰ ਵਿਚ, ਇਸ ਹਫਤੇ ਕੱਚੇ ਤੇਲ ਦੀ ਕੀਮਤ ਨਰਮ ਰਹੀ। ਊਰਜਾ ਮਾਹਰਾਂ ਦਾ ਕਹਿਣਾ ਹੈ ਕਿ ਪਿਛਲੇ 15 ਦਿਨਾਂ ਦੌਰਾਨ ਕੱਚੇ ਤੇਲ ਦੀ ਕੀਮਤ ਲਗਭਗ ਸਥਿਰ ਰਹੀ ਹੈ ਜਿਸ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਹੋਰ ਵਾਧਾ ਹੋਣ ਦੀ ਸੰਭਾਵਨਾ ਨਹੀਂ ਹੈ।

ਅੰਤਰਰਾਸ਼ਟਰੀ ਫਿਊਚਰਜ਼ ਮਾਰਕੀਟ ਇੰਟਰਕੌਂਟੀਨੈਂਟਲ ਐਕਸਚੇਂਜ  ਭਾਵ ਆਈ.ਸੀ.ਈ. ਦਾ ਬੈਂਚਮਾਰਕ ਕੱਚਾ ਤੇਲ ਦਾ ਨਵੰਬਰ ਡਿਲਿਵਰੀ ਸਮਝੌਤਾ ਸ਼ੁੱਕਰਵਾਰ ਨੂੰ 0.45 ਫ਼ੀਸਦੀ ਡਿੱਗ ਕੇ 60.11 ਡਾਲਰ ਪ੍ਰਤੀ ਬੈਰਲ 'ਤੇ ਬੰਦ ਹੋਇਆ। ਨਿਊਯਾਰਕ ਮਾਰਕਨਟਾਈਲ ਐਕਸਚੇਂਜ ਜਾਂ ਨਾਈਮੈਕਸ 'ਤੇ ਅਮਰੀਕੀ ਲਾਈਟ ਕਰੂਡ ਡਬਲਯੂਟੀਆਈ ਦਾ ਅਕਤੂਬਰ ਡਲਿਵਰੀ ਸਮਝੌਤਾ 0.38 ਫ਼ੀਸਦੀ ਦੀ ਗਿਰਾਵਟ ਦੇ ਨਾਲ 54.84 ਡਾਲਰ ਪ੍ਰਤੀ ਬੈਰਲ' ਤੇ ਬੰਦ ਹੋਇਆ। ਪਿਛਲੇ ਚਾਰ ਦਿਨਾਂ ਤੋਂ ਜਾਰੀ ਕੀਤੀ ਗਈ ਨਰਮੀ ਕਾਰਨ ਬ੍ਰੈਂਟ ਕਰੂਡ ਦੀਆਂ ਕੀਮਤਾਂ ਵਿਚ ਪ੍ਰਤੀ ਡੇਢ ਡਾਲਰ ਦੀ ਗਿਰਾਵਟ ਆਈ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।