ਤਿਉਹਾਰਾਂ ਦੀ ਖ਼ਰੀਦਦਾਰੀ ਨਾਲ ਸੋਨੇ ਅਤੇ ਚਾਂਦੀ ਦੀ ਕੀਮਤ ਨੇ ਬਣਾਏ ਨਵੇਂ ਰੀਕਾਰਡ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਵਪਾਰ

1 ਲੱਖ 30 ਹਜ਼ਾਰ ਲੱਖ ਰੁਪਏ ਪ੍ਰਤੀ 10 ਗ੍ਰਾਮ ਨੂੰ ਹੋਇਆ ਸੋਨਾ

Gold and silver prices hit new records on festive shopping

ਨਵੀਂ ਦਿੱਲੀ: ਧਨਤੇਰਸ ਤੋਂ ਪਹਿਲਾਂ ਪ੍ਰਚੂਨ ਵਿਕਰੇਤਾਵਾਂ ਅਤੇ ਸੁਨਿਆਰਿਆਂ ਵਲੋਂ ਤਿਉਹਾਰਾਂ ਦੀ ਭਾਰੀ ਖਰੀਦਦਾਰੀ ਕਾਰਨ ਮੰਗਲਵਾਰ ਨੂੰ ਕੌਮੀ ਰਾਜਧਾਨੀ ’ਚ ਸੋਨੇ ਦੀਆਂ ਕੀਮਤਾਂ ’ਚ 2,850 ਰੁਪਏ ਦਾ ਵਾਧਾ ਹੋਇਆ ਹੈ ਅਤੇ ਇਹ 1.3 ਲੱਖ ਰੁਪਏ ਪ੍ਰਤੀ 10 ਗ੍ਰਾਮ ਦੇ ਅੰਕੜੇ ਨੂੰ ਪਾਰ ਕਰ ਗਈ ਹੈ।

ਆਲ ਇੰਡੀਆ ਸਰਾਫਾ ਐਸੋਸੀਏਸ਼ਨ ਮੁਤਾਬਕ 99.9 ਫੀ ਸਦੀ ਸ਼ੁੱਧਤਾ ਵਾਲਾ ਸੋਨਾ 2,850 ਰੁਪਏ ਵਧ ਕੇ 1,30,800 ਰੁਪਏ ਪ੍ਰਤੀ 10 ਗ੍ਰਾਮ (ਸਾਰੇ ਟੈਕਸਾਂ ਸਮੇਤ) ਦੇ ਰੀਕਾਰਡ ਪੱਧਰ ਉਤੇ ਪਹੁੰਚ ਗਿਆ। 99.5 ਫੀ ਸਦੀ ਸ਼ੁੱਧਤਾ ਵਾਲਾ ਸੋਨਾ ਵੀ 2,850 ਰੁਪਏ ਵਧ ਕੇ 1,30,200 ਰੁਪਏ ਪ੍ਰਤੀ 10 ਗ੍ਰਾਮ (ਸਾਰੇ ਟੈਕਸਾਂ ਸਮੇਤ) ਦੇ ਨਵੇਂ ਰੀਕਾਰਡ ਉਤੇ ਪਹੁੰਚ ਗਿਆ। ਚਾਂਦੀ ਦੀ ਕੀਮਤ ਵੀ 6,000 ਰੁਪਏ ਵਧ ਕੇ 1,85,000 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਉੱਚੇ ਪੱਧਰ ਉਤੇ ਪਹੁੰਚ ਗਈ।

ਕਾਰੋਬਾਰੀਆਂ ਨੇ ਸਰਾਫਾ ਦੀਆਂ ਕੀਮਤਾਂ ’ਚ ਤੇਜ਼ੀ ਨਾਲ ਵਾਧੇ ਦਾ ਕਾਰਨ ਤਿਉਹਾਰਾਂ ਅਤੇ ਵਿਆਹਾਂ ਦੇ ਸੀਜ਼ਨ ਦੌਰਾਨ ਸੁਨਿਆਰਿਆਂ ਅਤੇ ਪ੍ਰਚੂਨ ਵਿਕਰੇਤਾਵਾਂ ਦੀ ਲਗਾਤਾਰ ਮੰਗ ਨੂੰ ਦਸਿਆ ਹੈ। ਇਸ ਦੇ ਨਾਲ ਹੀ ਰੁਪਿਆ 12 ਪੈਸੇ ਡਿੱਗ ਕੇ ਅਮਰੀਕੀ ਡਾਲਰ ਦੇ ਮੁਕਾਬਲੇ 88.80 ਦੇ ਸੱਭ ਤੋਂ ਹੇਠਲੇ ਪੱਧਰ ਉਤੇ ਪਹੁੰਚ ਗਿਆ। (ਪੀਟੀਆਈ)