ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿਚ ਗਿਰਾਵਟ, ਜਾਣੋ ਕੀ ਹੈ ਨਵਾਂ ਭਾਅ?
475 ਰੁਪਏ ਡਿੱਗਿਆ ਸੋਨਾ ਦਾ ਭਾਅ, ਚਾਂਦੀ ਵੀ ਹੋਈ ਕਮਜ਼ੋਰ
ਨਵੀਂ ਦਿੱਲੀ: ਵਿਸ਼ਵ ਪੱਧਰ 'ਤੇ ਕੀਮਤੀ ਧਾਤੂ ਦੀਆਂ ਕੀਮਤਾਂ 'ਚ ਗਿਰਾਵਟ ਦੇ ਦੌਰਾਨ ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ 'ਚ ਬੁੱਧਵਾਰ ਨੂੰ ਸੋਨੇ ਦੀ ਕੀਮਤ 475 ਰੁਪਏ ਡਿੱਗ ਕੇ 56,345 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਈ। HDFC ਸਕਿਓਰਿਟੀਜ਼ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ।
ਪਿਛਲੇ ਕਾਰੋਬਾਰੀ ਸੈਸ਼ਨ 'ਚ ਸੋਨਾ 56,820 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ। ਚਾਂਦੀ ਵੀ 195 ਰੁਪਏ ਦੀ ਗਿਰਾਵਟ ਨਾਲ 65,925 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ।
ਇਹ ਵੀ ਪੜ੍ਹੋ : ਭੂਚਾਲ ਪ੍ਰਭਾਵਿਤ ਤੁਰਕੀ ਦੀ ਮਦਦ ਲਈ ਅੱਗੇ ਆਈ ਯੂਨਾਈਟਿਡ ਸਿੱਖਜ਼
ਐਚਡੀਐਫਸੀ ਸਕਿਓਰਿਟੀਜ਼ ਦੇ ਸੀਨੀਅਰ ਵਿਸ਼ਲੇਸ਼ਕ ਸੌਮਿਲ ਗਾਂਧੀ ਨੇ ਕਿਹਾ, "ਦਿੱਲੀ ਵਿੱਚ ਸਪਾਟ ਸੋਨੇ ਦੀਆਂ ਕੀਮਤਾਂ 475 ਰੁਪਏ ਦੀ ਗਿਰਾਵਟ ਨਾਲ 56,345 ਰੁਪਏ ਪ੍ਰਤੀ 10 ਗ੍ਰਾਮ ਰਹਿ ਗਈਆਂ।"
ਕੌਮਾਂਤਰੀ ਬਾਜ਼ਾਰ 'ਚ ਸੋਨਾ ਗਿਰਾਵਟ ਨਾਲ 1,834 ਡਾਲਰ ਪ੍ਰਤੀ ਔਂਸ 'ਤੇ ਆ ਗਿਆ, ਜਦਕਿ ਚਾਂਦੀ ਵੀ 21.58 ਡਾਲਰ ਪ੍ਰਤੀ ਔਂਸ 'ਤੇ ਆ ਗਈ। ਗਾਂਧੀ ਨੇ ਕਿਹਾ ਕਿ ਏਸ਼ੀਆਈ ਵਪਾਰਕ ਘੰਟਿਆਂ ਵਿੱਚ ਕਾਮੈਕਸ ਵਿੱਚ ਸੋਨੇ ਦੀਆਂ ਕੀਮਤਾਂ ਘੱਟ ਰਹੀਆਂ ਹਨ।