ਨਿੱਜੀ ਕੰਪਨੀਆਂ ਅਤੇ ਫੈਕਟਰੀ ਮਾਲਕਾਂ ਨੂੰ ਵੱਡੀ ਰਾਹਤ, Supreme Court ਨੇ ਜਾਰੀ ਕੀਤਾ ਹੁਕਮ

ਏਜੰਸੀ

ਖ਼ਬਰਾਂ, ਵਪਾਰ

ਇਸ ਦੇ ਨਾਲ ਹੀ ਇਹ ਹੁਕਮ ਵੀ ਦਿੱਤਾ ਹੈ ਕਿ ਇਸ ਦੌਰਾਨ ਕਿਸੇ ਵੀ ਕੰਪਨੀ...

Supreme court gives big relief to private companies and factory owners

ਨਵੀਂ ਦਿੱਲੀ: ਲਾਕਡਾਊਨ ਵਿਚ ਬੰਦ ਪਈਆਂ ਪ੍ਰਾਈਵੇਟ ਕੰਪਨੀਆਂ ਅਤੇ ਫੈਕਟਰੀਆਂ ਦੇ ਮਾਲਕਾਂ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਸੁਪਰੀਮ ਕੋਰਟ ਨੇ ਨਿਜੀ ਕੰਪਨੀਆਂ ਅਤੇ ਫੈਕਟਰੀਆਂ ਦੇ ਕਰਮਚਾਰੀਆਂ ਨੂੰ ਤਨਖ਼ਾਹ ਦੇਣ ਦੇ ਸਰਕਾਰ ਦੇ ਹੁਕਮ ਖਿਲਾਫ ਦਰਜ ਪਟੀਸ਼ਨ ਤੇ ਸੁਣਵਾਈ ਕਰਦੇ ਹੋਏ ਕੇਂਦਰ ਸਰਕਾਰ ਤੋਂ ਜਵਾਬ ਮੰਗਿਆ ਹੈ।

ਇਸ ਦੇ ਨਾਲ ਹੀ ਇਹ ਹੁਕਮ ਵੀ ਦਿੱਤਾ ਹੈ ਕਿ ਇਸ ਦੌਰਾਨ ਕਿਸੇ ਵੀ ਕੰਪਨੀ ਜਾਂ ਫੈਕਟਰੀ ਪ੍ਰਬੰਧਨ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਲਾਕਡਾਊਨ ਵਿਚ ਸ਼ਰਾਬ ਦੀਆਂ ਦੁਕਾਨਾਂ ਨੂ ਬੰਦ ਕਰਨ ਦੇ ਹੁਕਮ ਦੇਣ ਵਾਲੀ ਪਟੀਸ਼ਨ ਤੇ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਹੈ।

ਦਸ ਦਈਏ ਕਿ ਹਾਲ ਹੀ ਵਿਚ ਸਰਕਾਰ ਨੇ ਫ਼ੈਸਲਾ ਲਿਆ ਸੀ ਕਿ ਸ਼ਰਾਬ ਦੀਆਂ ਦੁਕਾਨਾਂ ਨੂੰ ਫਿਰ ਤੋਂ ਖੋਲ੍ਹਿਆ ਜਾਵੇਗਾ ਤਾਂ ਕਿ ਮਾਲੀਆ ਵਿਚ ਸੁਧਾਰ ਹੋ ਸਕੇ। ਕੋਰਟ ਵਿਚ ਸ਼ਰਾਬ ਦੀਆਂ ਦੁਕਾਨਾਂ ਬੰਦ ਕਰਨ ਵਾਲੀ ਪਟੀਸ਼ਨ ਵਿਚ ਕਿਹਾ ਗਿਆ ਸੀ ਕਿ ਸ਼ਰਾਬ ਦੀਆਂ ਦੁਕਾਨਾਂ ਤੇ ਸੋਸ਼ਲ ਡਿਸਟੈਂਸਿੰਗ ਦਾ ਪਾਲਣ ਨਹੀਂ ਕੀਤਾ ਜਾ ਰਿਹਾ। ਇਸ ਦੇ ਨਾਲ ਹੀ ਲਾਕਡਾਊਨ ਦੇ ਹੋਰ ਨਿਯਮਾਂ ਨੂੰ ਵੀ ਅਣਦੇਖਾ ਕੀਤਾ ਜਾ ਰਿਹਾ ਹੈ।

ਜਿਸ ਨਾਲ ਕੋਰੋਨਾ ਵਾਇਰਸ ਦੇ ਫੈਲਣ ਦਾ ਖ਼ਤਰਾ ਹੈ ਇਸ ਲਈ ਦੁਕਾਨਾਂ ਬੰਦ ਰੱਖੀਆਂ ਜਾਣ। ਦਸ ਦਈਏ ਕਿ ਦੇਸ਼ ਵਿਚ ਕੋਰੋਨਾ ਵਾਇਰਸ ਦੇ ਅੰਕੜੇ 81 ਹਜ਼ਾਰ ਤੋਂ ਪਾਰ ਹੋ ਗਏ ਹਨ। ਸਿਹਤ ਵਿਭਾਗ ਮੁਤਾਬਕ ਦੇਸ਼ ਵਿਚ ਕੋਵਿਡ-19 ਦੇ ਕੁੱਲ ਕੇਸ 81,970 ਹੋ ਗਏ ਹਨ, ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 27,920 ਅਤੇ ਮੌਤ ਦਾ ਅੰਕੜਾ 26,49 ਹੋ ਗਿਆ ਹੈ।

ਅਸਾਮ ਦੇ ਮੁੱਖ ਮੰਤਰੀ ਸਰਬਾਨੰਦ ਸੋਨੋਵਾਲ ਨੇ ਕਿਹਾ ਹੈ ਕਿ ਉਹਨਾਂ ਨੇ ਲਿਖਤੀ ਸਿਫਾਰਸ਼ ਭੇਜੀ ਹੈ ਕਿ ਉਹ ਚਾਹੁੰਦੇ ਹਾਂ ਕਿ ਇਹ ਲਾਕਡਾਊਨ ਜਾਰੀ ਰਹੇ। ਇਹ ਸਧਾਰਣ ਤੌਰ 'ਤੇ ਭਾਰਤ ਸਰਕਾਰ ਨੂੰ ਸੁਝਾਅ ਹੈ, ਇਹ ਇਕ ਕਦਮ ਹੈ, ਪਰ ਕਈ ਕਦਮਾਂ' ਤੇ ਵਿਚਾਰ ਕੀਤਾ ਜਾਣਾ ਚਾਹੀਦਾ ਹੈ। ਇਸ ਦੌਰਾਨ ਦੇਸ਼ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਕੋਰੋਨਾ ਵਾਇਰਸ ਦੇ ਮਾਮਲਿਆਂ ਵਿਚ ਭਾਰਤ ਚੀਨ ਦੇ ਬਹੁਤ ਨੇੜੇ ਪਹੁੰਚ ਗਿਆ ਹੈ।

ਚੀਨ ਵਿਚ ਇਸ ਸਮੇਂ ਕੋਰੋਨਾ ਵਾਇਰਸ ਦੀ ਲਾਗ ਦੇ 82,933 ਮਾਮਲੇ ਹਨ। ਇਸ ਦੇ ਨਾਲ ਹੀ ਦੇਸ਼ ਵਿਚ ਕੋਰੋਨਾ ਦੀ ਲਾਗ ਦਾ ਅੰਕੜਾ 82 ਹਜ਼ਾਰ ਤੱਕ ਪਹੁੰਚ ਗਿਆ ਹੈ। ਦੇਸ਼ ਵਿਚ ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਦੇਸ਼ ਵਿਚ ਕੋਰੋਨਾ ਵਾਇਰਸ ਦੇ 3967 ਮਾਮਲੇ ਸਾਹਮਣੇ ਆਏ ਹਨ। ਇਸ ਮਿਆਦ ਦੇ ਦੌਰਾਨ, 100 ਲੋਕਾਂ ਦੀ ਮੌਤ ਹੋ ਗਈ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ  ਲਾਈਕ Twitter  ਤੇ follow  ਕਰੋ।