ਕੱਚੇ ਤੇਲ ‘ਚ ਗਿਰਾਵਟ ਸੋਨੇ ‘ਚ ਆਈ ਤੇਜ਼ੀ

ਏਜੰਸੀ

ਖ਼ਬਰਾਂ, ਵਪਾਰ

ਅੰਤਰਰਾਸ਼ਟਰੀ ਬਜ਼ਾਰ ਵਿਚ ਕੱਚਾ ਤੇਲ ਕਮਜ਼ੋਰੀ ਨਾਲ ਕਾਰੋਬਾਰ ਕਰ ਰਿਹਾ ਹੈ...

Crude Oil and Gold

ਨਵੀਂ ਦਿੱਲੀ: ਅੰਤਰਰਾਸ਼ਟਰੀ ਬਜ਼ਾਰ ਵਿਚ ਕੱਚਾ ਤੇਲ ਕਮਜ਼ੋਰੀ ਨਾਲ ਕਾਰੋਬਾਰ ਕਰ ਰਿਹਾ ਹੈ। ਨਾਇਕਮੈਕਸ ਕਰੂਡ 0.37 ਫ਼ੀਸਦੀ ਦੀ ਕਮਜ਼ੋਰੀ ਨਾਲ 6000 ਡਾਲਰ ਦੇ ਆਸਪਾਸ ਨਜ਼ਰ ਆ ਰਿਹਾ ਹੈ. ਇਸ ਦੇ ਨਾਲ ਹੀ ਬ੍ਰੇਂਡ ਕਰੂਡ ਵਿਚ ਵੀ ਕਮਜ਼ੋਰੀ ਦਿਖ ਰਹੀ ਹੈ ਅਤੇ ਇਹ 0.19 ਫ਼ੀਸਦੀ ਦੀ ਕਮਜ਼ੋਰੀ ਦੇ ਨਾਲ 67 ਡਾਲਰ ਦੇ ਆਸ-ਪਾਸ ਕਾਰੋਬਾਰ ਕਰ ਰਿਹਾ ਹੈ।

ਦੂਜੇ ਪਾਸਾ ਅੰਤਰੀਰਾਸ਼ਟਰੀ ਬਜ਼ਾਰ ਵਿਚ ਸੋਨੇ ‘ਚ ਮਜ਼ਬੂਤੀ ਨਜ਼ਰ ਆ ਰਹੀ ਹੈ ਅਤੇ ਕੋਮੈਕਸ ‘ਤੇ ਸੋਨਾ 0.3 ਫ਼ੀਸਦੀ ਦੀ ਮਜ਼ਬੂਤੀ ਦੇ ਨਾਲ 1412.60 ਡਾਲਰ ‘ਤੇ ਕਾਰੋਬਾਰ ਕਰ ਰਿਹਾ ਹੈ। ਚਾਂਦੀ ਵਿਚ ਵੀ ਕਮਜ਼ੋਰੀ ਦਿਖਾਈ ਦੇ ਰਹੀ ਹੈ ਅਤੇ ਕੋਮੈਕਸ ‘ਤੇ ਚਾਂਦੀ 15.21 ਫ਼ੀਸਦੀ ਦੀ ਗਿਰਾਵਟ ਦੇ ਨਲਾ 15 ਡਾਲਰ ਦੇ ਆਸਪਾਸ ਕਾਰੋਬਾਰ ਕਰ ਰਹੀ ਹੈ।