PSEB ਨੇ ਪੈਨਸ਼ਨ ਫਾਰਮ ਭਰਨ ਲਈ ਕੀਤੀ ਨਵੀਂ ਪਹਿਲ, ਜਾਣੋ ਕੀ ਹਨ ਇਸਦੇ ਫਾਇਦੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਵਪਾਰ

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸੇਵਾ ਮੁਕਤ ਮੁਲਾਜ਼ਮਾਂ ਦੇ ਪੈਨਸ਼ਨ ਕੇਸਾਂ ਸਬੰਧੀ "ਈ-ਪੰਜਾਬ ਪੋਰਟਲ" 'ਤੇ ਇੱਕ ਆਨਲਾਈਨ ਸਾਫਟਵੇਅਰ ਤਿਆਰ ਕਰ ਦਿੱਤਾ ਹੈ।

pension forms

ਚੰਡੀਗੜ੍ਹ: ਅੱਜ ਦੇ ਸਮੇਂ 'ਚ ਹਰ ਕੰਮ ਆਨਲਾਈਨ  ਕੀਤਾ ਜਾਂਦਾ ਹੈ ਤੇ ਲੋਕਾਂ ਨੂੰ ਕਈ ਤਰ੍ਹਾਂ ਦੇ ਫਾਰਮ ਭਰਨ ਵੇਲੇ ਕਈ ਸਮੱਸਿਆਵਾਂ ਆਉਂਦੀਆਂ ਹਨ। ਇਸ ਦੇ ਤਹਿਤ ਅੱਜ  ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਨਵੀਂ ਪਹਿਲ ਕੀਤੀ ਹੈ। ਪੈਨਸ਼ਨ ਫਾਰਮ ਭਰਨ ਲਈ ਵਾਰ ਵਾਰ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸੇਵਾ ਮੁਕਤ ਮੁਲਾਜ਼ਮਾਂ ਦੇ ਪੈਨਸ਼ਨ ਕੇਸਾਂ ਸਬੰਧੀ "ਈ-ਪੰਜਾਬ ਪੋਰਟਲ" 'ਤੇ ਇੱਕ ਆਨਲਾਈਨ ਸਾਫਟਵੇਅਰ ਤਿਆਰ ਕਰ ਦਿੱਤਾ ਹੈ।

ਜਾਣੋ ਇਸ ਪੋਰਟਲ ਬਾਰੇ 
ਈ-ਪੰਜਾਬ ਪੋਰਟਲ" 'ਤੇ ਇੱਕ ਆਨਲਾਈਨ ਸਾਫਟਵੇਅਰ ਤਿਆਰ ਕਰ ਦਿੱਤਾ ਹੈ। ਇਸ ਪੋਰਟਲ ਅਧੀਨ ਦਿੱਤੇ ਗਏ ਨਵੇਂ ਇਖ ÒRetire Benefits' ਦੀ ਮਦਦ ਨਾਲ ਇਹ ਜਾਣਕਾਰੀ ਸਬੰਧਿਤ ਸਕੂਲ ਮੁਖੀ ਵੱਲੋਂ ਆਪਣੇ ਪੱਧਰ ’ਤੇ ਹੀ ਇੱਕ ਵਾਰ ਭਰੀ ਜਾ ਸਕਦੀ ਹੈ। ਇਸ ਪੋਰਟਲ ਦੇ ਬਨਣ ਨਾਲ ਸਕੂਲ ਮੁਖੀਆਂ/ਦਫਤਰਾਂ ਨੂੰ ਵਾਰ-ਵਾਰ ਪੈਨਸ਼ਨ ਸਬੰਧੀ ਸੂਚਨਾ ਦੀਆਂ ਹਾਰਡ ਕਾਪੀਆਂ ਮੁੱਖ ਦਫਤਰ ਨੂੰ ਨਹੀਂ ਭੇਜਣੀਆਂ ਪੈਣਗੀਆਂ।