ਸਾਬਕਾ ਰੈਨਬੈਕਸੀ ਪ੍ਰਮੋਟਰ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਦੇ ਮਾਮਲੇ ‘ਚ ਦੋਸ਼ੀ ਕਰਾਰ

ਏਜੰਸੀ

ਖ਼ਬਰਾਂ, ਵਪਾਰ

ਸੁਪਰੀਮ ਕੋਰਟ ਨੇ ਰੈਨਬੈਕਸੀ ਦੇ ਸਾਬਕਾ ਪ੍ਰਮੋਟਰ ਮਲਵਿੰਦਰ ਸਿੰਘ ਅਤੇ ਸ਼ਿਵਿੰਦਰ ਸਿੰਘ ਨੂੰ ਸ਼ੁੱਕਰਵਾਰ ਨੂੰ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਦਾ ਦੋਸ਼ੀ ਠਹਿਰਾਇਆ ਹੈ।

Malvinder Singh and Shivinder Singh

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਰੈਨਬੈਕਸੀ ਦੇ ਸਾਬਕਾ ਪ੍ਰਮੋਟਰ ਮਲਵਿੰਦਰ ਸਿੰਘ ਅਤੇ ਸ਼ਿਵਿੰਦਰ ਸਿੰਘ ਨੂੰ ਸ਼ੁੱਕਰਵਾਰ ਨੂੰ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਦਾ ਦੋਸ਼ੀ ਠਹਿਰਾਇਆ ਹੈ। ਇਹਨਾਂ ਦੋਵਾਂ ਨੇ ਫੋਰਟਿਸ ਹੈਲਥ ਕੇਅਰ ਵਿਚ ਅਪਣੇ ਸ਼ੇਅਰ ਨਾ ਵੇਚਣ ਦੇ ਸੁਪਰੀਮ ਕੋਰਟ ਦੇ ਆਦੇਸ਼ ਦਾ ਉਲੰਘਣ ਕੀਤਾ ਹੈ।ਸੁਪਰੀਮ ਕੋਰਟ ਨੇ ਇਸ ਤੋਂ ਪਹਿਲਾਂ ਇਹਨਾਂ ਭਰਾਵਾਂ ਨੂੰ ਉਹਨਾਂ ਦੀ ਯੋਜਨਾ ਬਾਰੇ ਪੁੱਛਿਆ ਸੀ ਕਿ ਉਹ ਜਪਾਨ ਦੀ ਦਵਾਈ ਨਿਰਮਾਤਾ ਕੰਪਨੀ ਦਾਇਚੀ ਸੈਂਕੀਓ ਨੂੰ 3500 ਕਰੋੜ ਰੁਪਏ ਦਾ ਭੁਗਤਾਨ ਕਿਵੇਂ ਕਰਨਗੇ।

ਸਿੰਗਾਪੁਰ ਦੇ ਇਕ ਟ੍ਰਿਬਿਊਨਲ ਨੇ ਸਿੰਘ ਭਰਾਵਾਂ ਨੂੰ ਦਾਇਚੀ ਸੈਂਕੀਓ ਨੂੰ ਚਾਰ ਹਜ਼ਾਰ ਕਰੋੜ ਰੁਪਏ ਦਾ ਭੁਗਤਾਨ ਕਰਨ ਦਾ ਫੈਸਲਾ ਸੁਣਾਇਆ ਸੀ। ਚੀਫ਼ ਜਸਟਿਸ ਰੰਜਨ ਗੋਗੋਈ ਅਤੇ ਜਸਟਿਸ ਦੀਪਕ ਗੁਪਤਾ ਦੀ ਬੈਂਚ ਨੇ ਅਪਣੇ ਫੈਸਲੇ ਵਿਚ ਕਿਹਾ ਕਿ ਰੈਨਬੈਕਸੀ ਦੇ ਸਾਬਕਾ ਪ੍ਰਮੋਟਰ ਕੋਰਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ੀ ਹਨ।

ਬੈਂਚ ਨੇ ਕਿਹਾ ਸੀ ਕਿ ਭਰਾਵਾਂ ਨੇ ਇਸ ਤੋਂ ਪਹਿਲਾਂ ਉਸ ਆਦੇਸ਼ ਦਾ ਉਲੰਘਣ ਕੀਤਾ ਹੈ, ਜਿਨ੍ਹਾਂ ਵਿਚ ਉਹਨਾਂ ਨੂੰ ਫੋਰਟਿਸ ਸਮੂਹ ਦੇ ਅਪਣੇ ਕੰਟਰੋਲ ਵਾਲੇ ਸ਼ੇਅਰਾਂ ਦੀ ਵਿਕਰੀ ਮਲੇਸ਼ੀਆਈ ਕੰਪਨੀ ਆਈਐਚਐਚ ਹੈਲਥਕੇਅਰ ਨੂੰ ਨਾ ਕਰਨ ਲਈ ਕਿਹਾ ਗਿਆ ਸੀ। ਅਦਾਲਤ ਨੇ ਕਿਹਾ ਕਿ ਉਹ ਇਸ ਮਾਮਲੇ ਵਿਚ ਉਹਨਾਂ ਨੂੰ ਬਾਅਦ ਵਿਚ ਸਜ਼ਾ ਸੁਣਾਵੇਗੀ। ਜਪਾਨੀ ਫਰਮ ਨੇ ਸਿੰਘ ਭਰਾਵਾਂ ਵਿਰੁੱਧ ਕਾਨੂੰਨ ਦੇ ਹੁਕਮਾਂ ਦੀ ਉਲੰਘਣਾ ‘ਤੇ ਪਟੀਸ਼ਨ ਦਰਜ ਕੀਤੀ ਸੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।