TikTok 'ਤੇ ਦੇਸ਼ ਭਰ 'ਚ ਲੱਗੇਗੀ ਪਾਬੰਦੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਵਪਾਰ

ਸਰਕਾਰ ਨੇ ਗੂਗਲ ਅਤੇ ਐਪਲ ਨੂੰ ਪਲੇਅ ਸਟੋਰ ਤੋਂ ਐਪ ਹਟਾਉਣ ਲਈ ਕਿਹਾ

TikTok ban: Govt asks Google, Apple to remove app from Play Store

ਨਵੀਂ ਦਿੱਲੀ : ਟਿਕ ਟੋਕ ਐਪ ਦੀ ਭਾਰਤ 'ਚ ਮੁਸੀਬਤਾਂ ਵਧਦੀਆਂ ਜਾ ਰਹੀਆਂ ਹਨ। ਸਰਕਾਰ ਨੇ ਗੂਗਲ ਅਤੇ ਐਪਲ ਦੋਹਾਂ ਨੂੰ ਆਪਣੇ ਪਲੇਅ ਸਟੋਰ ਤੋਂ ਇਸ ਚੀਨੀ ਸ਼ਾਰਟ ਵੀਡੀਓ ਮੋਬਾਈਲ ਐਪ ਨੂੰ ਹਟਾਉਣ ਦੇ ਆਦੇਸ਼ ਦਿੱਤੇ ਹਨ। ਇਹ ਕਦਮ ਇਲੈਕਟ੍ਰੋਨਿਕਸ ਐਂਡ ਇਨਫ਼ਾਰਮੇਸ਼ਨ ਟੈਕਨਾਲੋਜੀ ਮੰਤਰਾਲਾ ਨੇ ਚੁੱਕਿਆ ਹੈ। ਮੰਤਰਾਲਾ ਨੇ ਸੁਪਰੀਮ ਕੋਰਟ ਦੇ ਉਸ ਫ਼ੈਸਲੇ ਤੋਂ ਬਾਅਦ ਕਦਮ ਚੁੱਕਿਆ, ਜਿਸ 'ਚ ਅਦਾਲਤ ਨੇ ਮਦਰਾਸ ਹਾਈ ਕੋਰਟ ਦੇ ਫ਼ੈਸਲੇ 'ਤੇ ਸਟੇ ਲਗਾਉਣ ਤੋਂ ਇਨਕਾਰ ਕਰ ਦਿੱਤਾ ਸੀ।

ਇਸ ਮਾਮਲੇ ਦੀ ਸੁਣਵਾਈ ਮੁੱਖ ਜੱਜ ਰੰਜਨ ਗੋਗੋਈ ਦੀ ਪ੍ਰਧਾਨਗੀ ਵਾਲੀ ਬੈਂਚ ਕਰ ਰਹੀ ਹੈ। ਮਾਮਲੇ ਦੀ ਸੁਣਵਾਈ 22 ਅਪ੍ਰੈਲ ਲਈ ਮੁਲਤਵੀ ਕਰ ਦਿੱਤੀ ਗਈ ਹੈ। ਮਨਿਸਟਰੀ ਆਫ਼ ਇਲੈਕਟ੍ਰੋਨਿਕਸ ਐਂਡ ਇਨਫ਼ਾਰਮੇਸ਼ਨ ਟੈਕਨਾਲੋਜੀ ਦਾ ਆਦੇਸ਼ ਇਸ ਐਪ ਦੇ ਹੋਰ ਡਾਊਨਲੋਡਸ ਨੂੰ ਰੋਕਣ ’ਚ ਮਦਦ ਕਰੇਗਾ। ਪਰ ਜਿਨ੍ਹਾਂ ਲੋਕਾਂ ਨੇ ਪਹਿਲਾਂ ਹੀ ਟਿਕ ਟੋਕ ਐਪ ਨੂੰ ਡਾਊਨਲੋਡ ਕਰ ਲਿਆ ਹੈ, ਉਹ ਆਪਣੇ ਸਮਾਰਟਫ਼ੋਨ 'ਤੇ ਇਸ ਦਾ ਇਸਤੇਮਾਲ ਕਰ ਸਕਣਗੇ। 

ਜ਼ਿਕਰਯੋਗ ਹੈ ਕਿ ਮਦਰਾਸ ਹਾਈ ਕੋਰਟ ਦੀ ਮਦੁਰੈ ਬੈਂਚ ਨੇ 3 ਅਪ੍ਰੈਲ ਨੂੰ ਇਕ ਆਰਡਰ ਪਾਸ ਕਰ ਕੇ ਸਰਕਾਰ ਨੂੰ ਨਿਰਦੇਸ਼ ਦਿੱਤਾ ਸੀ ਕਿ TikTok ਐਪ ਦੇ ਡਾਊਨਲੋਡਸ ਨੂੰ ਰੋਕਿਆ ਜਾਵੇ। ਕੋਰਟ ਨੇ ਕਿਹਾ ਸੀ ਕਿ ਇਹ ਚਾਈਨੀਜ਼ ਐਪ ਬੱਚਿਆਂ ਲਈ ਖ਼ਤਰਨਾਕ ਹੈ। ਪਿਛਲੇ ਇਕ ਸਾਲ 'ਚ ਟਿਕ ਟੋਕ ਐਪ ਕਾਫ਼ੀ ਮਸ਼ਹੂਰ ਹੋਈ ਹੈ। ਦੁਨੀਆਂ ਭਰ 'ਚ ਲਗਭਗ 100 ਕਰੋੜ ਤੋਂ ਵੱਧ ਵਾਰ ਇਸ ਐਪ ਨੂੰ ਡਾਊਨਲੋਡ ਕੀਤਾ ਜਾ ਚੁੱਕਾ ਹੈ।