18 ਪੈਸੇ ਹੋਰ ਸਸ‍ਤਾ ਹੋਇਆ ਪਟਰੌਲ, 16 ਪੈਸੇ ਡੀਜ਼ਲ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਵਪਾਰ

ਦਿਨੋਂ ਦਿਨ ਘੱਟ ਹੋ ਰਹੀਆਂ ਤੇਲ ਦੀਆਂ ਕੀਮਤਾਂ ਨਾਲ ਆਮ ਆਦਮੀ ਨੂੰ ਵੱਡੀ ਰਾਹਤ ਮਿਲ ਰਹੀ ਹੈ। ਪਿਛਲੇ ਕਰੀਬ 1 ਮਹੀਨੇ ਤੋਂ ਦੇਸ਼ ਵਿਚ ਪਟਰੌਲ ਅਤੇ ਡੀਜ਼ਲ ਦੀਆਂ ਕੀਮਤਾਂ ...

Petrol-Diesel

ਨਵੀਂ ਦਿੱਲੀ (ਪੀਟੀਆਈ) :- ਦਿਨੋਂ ਦਿਨ ਘੱਟ ਹੋ ਰਹੀਆਂ ਤੇਲ ਦੀਆਂ ਕੀਮਤਾਂ ਨਾਲ ਆਮ ਆਦਮੀ ਨੂੰ ਵੱਡੀ ਰਾਹਤ ਮਿਲ ਰਹੀ ਹੈ। ਪਿਛਲੇ ਕਰੀਬ 1 ਮਹੀਨੇ ਤੋਂ ਦੇਸ਼ ਵਿਚ ਪਟਰੌਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਕਟੌਤੀ ਕੀਤੀ ਜਾ ਰਹੀ ਹੈ। ਸ਼ੁੱਕਰਵਾਰ ਨੂੰ ਵੀ ਦਿੱਲੀ ਸਮੇਤ ਦੇਸ਼ ਦੇ ਹੋਰ ਸ਼ਹਿਰਾਂ ਵਿਚ ਪਟਰੌਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕਟੌਤੀ ਕੀਤੀ ਗਈ ਹੈ।

ਸ਼ੁੱਕਰਵਾਰ ਨੂੰ ਦਿੱਲੀ ਵਿਚ ਪਟਰੌਲ ਦੀਆਂ ਕੀਮਤਾਂ 18 ਪੈਸੇ ਪ੍ਰਤੀ ਲੀਟਰ ਘੱਟ ਕੇ 77.10 ਰੁਪਏ ਪ੍ਰਤੀ ਲੀਟਰ ਹੋ ਗਈਆਂ, ਨਾਲ ਹੀ ਡੀਜ਼ਲ ਦੀਆਂ ਕੀਮਤਾਂ ਵਿਚ ਵੀ 16 ਪੈਸੇ ਪ੍ਰਤੀ ਲੀਟਰ ਦੀ ਕਟੌਤੀ ਦਰਜ ਕੀਤੀ ਗਈ। ਇਸ ਤੋਂ ਬਾਅਦ ਦਿੱਲੀ ਵਿਚ ਡੀਜ਼ਲ 71. 93 ਰੁਪਏ ਪ੍ਰਤੀ ਲੀਟਰ ਹੋ ਗਿਆ। ਦਿੱਲੀ ਤੋਂ ਇਲਾਵਾ ਮੁੰਬਈ ਵਿਚ ਵੀ ਪਟਰੌਲ ਅਤੇ ਡੀਜ਼ਲ ਦੀਆਂ ਕੀਮਤਾਂ ਨੇ ਲੋਕਾਂ ਨੂੰ ਰਾਹਤ ਦਿੱਤੀ। ਸ਼ੁੱਕਰਵਾਰ ਨੂੰ ਆਰਥਕ ਰਾਜਧਾਨੀ ਵਿਚ ਪਟਰੌਲ ਦੀਆਂ ਕੀਮਤਾਂ ਵਿਚ 18 ਪੈਸੇ ਪ੍ਰਤੀ ਲੀਟਰ ਦੀ ਕਟੌਤੀ ਹੋਈ।

ਇਸ ਨਾਲ ਇੱਥੇ ਪਟਰੌਲ ਦੇ ਮੁੱਲ 82.62 ਰੁਪਏ ਪ੍ਰਤੀ ਲੀਟਰ ਹੋ ਗਏ, ਉਥੇ ਹੀ ਡੀਜ਼ਲ 17 ਪੈਸੇ ਪ੍ਰਤੀ ਲੀਟਰ ਘੱਟ ਕੇ 75.36 ਰੁਪਏ ਪ੍ਰਤੀ ਲੀਟਰ ਦੇ ਮੁੱਲ ਉੱਤੇ ਵਿਕ ਰਿਹਾ ਹੈ। ਉਥੇ ਹੀ ਵੀਰਵਾਰ ਨੂੰ ਦਿੱਲੀ 'ਚ ਪਟਰੌਲ ਦੇ ਮੁੱਲ 15 ਪੈਸੇ ਪ੍ਰਤੀ ਲੀਟਰ ਘੱਟ ਹੋ ਕੇ 77.28 ਰੁਪਏ ਪ੍ਰਤੀ ਲੀਟਰ ਉੱਤੇ ਆ ਗਏ ਸਨ। ਇਸ ਦੇ ਨਾਲ ਹੀ ਡੀਜ਼ਲ ਦੇ ਮੁੱਲ ਵੀ 10 ਪੈਸੇ ਪ੍ਰਤੀ ਲੀਟਰ ਘੱਟ ਕੇ 72.09 ਰੁਪਏ ਪ੍ਰਤੀ ਲੀਟਰ ਹੋ ਗਏ ਸਨ।

ਉਥੇ ਹੀ ਮੁੰਬਈ ਵਿਚ ਪਟਰੌਲ ਦੀਆਂ ਕੀਮਤਾਂ ਵਿਚ 14 ਪੈਸੇ ਪ੍ਰਤੀ ਲੀਟਰ ਦੀ ਕਮੀ ਦਰਜ ਕੀਤੀ ਗਈ ਸੀ। ਇਸ ਤੋਂ ਬਾਅਦ ਇੱਥੇ ਪਟਰੌਲ ਦੇ ਮੁੱਲ 82.20 ਰੁਪਏ ਪ੍ਰਤੀ ਲੀਟਰ ਹੋ ਗਏ ਸਨ। ਡੀਜ਼ਲ ਦੀਆਂ ਕੀਮਤਾਂ ਵਿਚ ਮੁੰਬਈ ਵਿਚ 11 ਪੈਸੇ ਦੀ ਕਟੌਤੀ ਕੀਤੀ ਗਈ ਸੀ। ਇਸ ਨਾਲ ਡੀਜ਼ਲ ਦੇ ਮੁੱਲ ਘੱਟ ਕੇ 75.53 ਰੁਪਏ ਪ੍ਰਤੀ ਲੀਟਰ ਹੋ ਗਏ ਸਨ।

ਕੇਂਦਰ ਸਰਕਾਰ ਨੇ ਤੇਲ ਦੀ ਮਹਿੰਗਾਈ ਤੋਂ ਲੋਕਾਂ ਨੂੰ ਰਾਹਤ ਦਵਾਉਣ ਲਈ ਪਟਰੌਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ 2.50 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਦਾ ਐਲਾਨ ਕੀਤਾ ਸੀ। ਸਰਕਾਰ ਨੇ ਤੇਲ ਉੱਤੇ ਐਕਸਾਈਜ ਡਿਊਟੀ ਵਿਚ 1.50 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਸੀ, ਜਦੋਂ ਕਿ ਇਕ ਰੁਪਏ ਪ੍ਰਤੀ ਲੀਟਰ ਦੀ ਕਟੌਤੀ ਦਾ ਬੋਝ ਤੇਲ ਕੰਪਨੀਆਂ ਨੂੰ ਚੁੱਕਣ ਨੂੰ ਕਿਹਾ ਸੀ।