ਇਸ ਯੋਜਨਾ ਰਾਹੀਂ ਨਾਲ ਬੇਰੁਜਗਾਰ ਸ਼ੁਰੂ ਕਰ ਸਕਦੇ ਹਨ ਆਪਣਾ ਕਾਰੋਬਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਵਪਾਰ

ਮੋਦੀ ਸਰਕਾਰ ਨੇ ਸਾਰੇ ਵਰਗਾਂ ਦੇ ਲੋਕਾਂ ਨੂੰ ਧਿਆਨ ’ਚ ਰੱਖ ਕੇ ਇਹ ਯੋਜਨਾ ਉਲੀਕੀ ਹੈ।

Self-reliant Bharat Abhiyan Yojana

ਨਵੀਂ ਦਿੱਲੀ: ਇਸ ਸਾਲ ਕੋਰੋਨਾ ਮਹਾਮਾਰੀ ਕਾਰਨ ਲੋਕਾਂ ਦੇ ਕੰਮਕਾਜ ਕਾਫ਼ੀ ਲੰਬੇ ਸਮੇਂ ਤੋਂ ਠੱਪ ਪਏ ਹਨ। ਇਸ ਨਾਲ ਕਈ ਲੋਕਾਂ ਦੀ ਨੌਕਰੀ ਵੀ ਜਾ ਚੁੱਕੀ ਹੈ। ਇਸ ਦੇ ਨਾਲ ਹੀ ਕਈ ਲੋਕ ਬੇਰੁਜ਼ਗਾਰ ਹੋ ਗਏ ਹਨ। ਹੁਣ ਇਸ ਸਮੇਂ 'ਚ ਸਰਕਾਰ ਨੇ ਤੁਹਾਡੇ ਲਈ ਇੱਕ ਯੋਜਨਾ ਉਲੀਕੀ ਹੈ, ਜਿਸ ਅਧੀਨ ਤੁਸੀਂ ਹੁਣ 10 ਲੱਖ ਰੁਪਏ ਤੱਕ ਦਾ ਲੋਨ ਆਸਾਨੀ ਨਾਲ ਲੈ ਸਕਦੇ ਹੋ।ਲੋਕ ਹੁਣ ਦੁਬਾਰਾ ਕੰਮ ਸ਼ੁਰੂ ਕਰਨਾ ਚਾਹੁੰਦੇ ਹਨ। 


 

ਸਰਕਾਰ ਨੇ ‘ਆਤਮਨਿਰਭਰ ਭਾਰਤ ਅਭਿਆਨ ਯੋਜਨਾ’ ਅਧੀਨ ਲੋਕਾਂ ਨੂੰ ਆਤਮਨਿਰਭਰ ਬਣਾਉਣ ਲਈ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਹਨ। ਇਸ ਅਧੀਨ ਤੁਸੀਂ 10 ਲੱਖ ਰੁਪਏ ਤੱਕ ਦਾ ਕਰਜ਼ਾ ਬਹੁਤ ਆਸਾਨੀ ਨਾਲ ਲੈ ਸਕਦੇ ਹੋ। ਮੋਦੀ ਸਰਕਾਰ ਨੇ ਸਾਰੇ ਵਰਗਾਂ ਦੇ ਲੋਕਾਂ ਨੂੰ ਧਿਆਨ ’ਚ ਰੱਖ ਕੇ ਇਹ ਯੋਜਨਾ ਉਲੀਕੀ ਹੈ। ਜੇ ਤੁਸੀਂ ਕੋਈ ਕਾਰਾਰ ਸ਼ੁਰੂ ਕਰਨਾ ਚਾਹੁੰਦੇ ਹੋ ਤੇ ਤੁਹਾਨੂੰ ਬੈਂਕ ਤੋਂ ਕਰਜ਼ਾ ਨਹੀਂ ਮਿਲ ਰਿਹਾ, ਤਾਂ ਤੁਸੀਂ ਸਰਕਾਰ ਦੀ ‘ਪ੍ਰਧਾਨ ਮੰਤਰੀ ਮੁਦਰਾ ਯੋਜਨਾ’ ਦਾ ਲਾਹਾ ਲੈ ਸਕਦੇ ਹੋ। 

ਇੰਝ ਕਰੋ ਅਪਲਾਈ 
ਇਸ ਯੋਜਨਾ ਦਾ ਲਾਹਾ ਲੈਣ ਤੁਹਾਨੂੰ ਪਹਿਲਾਂ mudra.org.in ਤੋਂ ਲੋਨ ਦਾ ਫ਼ਾਰਮ ਡਾਊਨਲੋਡ ਕਰਨਾ ਪਵੇਗਾ।