ਕੇਂਦਰ ਸਰਕਾਰ ਦਾ ਹੁਕਮ: 20 ਅਪ੍ਰੈਲ ਤੋਂ ਸ਼ੁਰੂ ਹੋਵੇਗਾ ਨੈਸ਼ਨਲ ਹਾਈਵੇਅ ’ਤੇ ਟੋਲ ਟੈਕਸ!

ਏਜੰਸੀ

ਖ਼ਬਰਾਂ, ਵਪਾਰ

ਪੱਤਰ ਵਿੱਚ ਲਿਖਿਆ ਗਿਆ ਹੈ ਕਿ ਐਨਐਚਏਆਈ ਨੇ ਕਿਹਾ ਹੈ ਕਿ ਟੋਲ ਟੈਕਸ...

central govt orders toll tax collection on national highways will starts from april 20

ਨਵੀਂ ਦਿੱਲੀ: ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਰਾਸ਼ਟਰੀ ਰਾਜ ਮਾਰਗ ਅਥਾਰਟੀ (ਐਨਐਚਏਆਈ) 20 ਅਪ੍ਰੈਲ ਤੋਂ ਰਾਸ਼ਟਰੀ ਰਾਜਮਾਰਗਾਂ 'ਤੇ ਟੋਲ ਟੈਕਸ ਵਸੂਲਣ ਦੀ ਸ਼ੁਰੂਆਤ ਕਰੇਗੀ। ਹਾਲਾਂਕਿ ਸਰਕਾਰ ਦੇ ਇਸ ਆਦੇਸ਼ ਦਾ ਟਰਾਂਸਪੋਰਟ ਕਾਰੋਬਾਰ ਨਾਲ ਜੁੜੇ ਲੋਕਾਂ ਦੁਆਰਾ ਵਿਰੋਧ ਕੀਤਾ ਗਿਆ ਹੈ।

ਜ਼ਰੂਰੀ ਚੀਜ਼ਾਂ ਦੀ ਢੋਆ ਢੋਆਈ ਨੂੰ ਸੌਖਾ ਕਰਨ ਲਈ ਸਰਕਾਰ ਨੇ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਲਾਕਡਾਊਨ ਦੌਰਾਨ 25 ਮਾਰਚ ਤੋਂ ਟੋਲ ਟੈਕਸ ਦੀ ਵਸੂਲੀ ਅਸਥਾਈ ਤੌਰ ਤੇ ਰੋਕ ਦਿੱਤੀ ਸੀ। ਸੜਕ ਆਵਾਜਾਈ ਅਤੇ ਰਾਜਮਾਰਗ ਵਿਭਾਗ ਨੇ ਐਨਐਚਏਆਈ ਨੂੰ ਲਿਖੇ ਇੱਕ ਪੱਤਰ ਵਿੱਚ ਕਿਹਾ ਕੇਂਦਰੀ ਗ੍ਰਹਿ ਵਿਭਾਗ ਵੱਲੋਂ ਰਾਜ ਦੇ ਅੰਦਰ ਅਤੇ ਰਾਜਾਂ ਵਿਚ ਟ੍ਰੈਫਿਕ ਅਤੇ ਹੋਰ ਮਾਲ ਢੋਆ-ਢੋਆਈ ਦੇ ਵਾਹਨਾਂ ਦੀ ਆਵਾਜਾਈ ਲਈ ਛੋਟ ਦਿੱਤੀ  ਗਈ ਸੀ,

 ਉਸੇ ਸਬੰਧ ਵਿੱਚ ਗ੍ਰਹਿ ਵਿਭਾਗ ਦਾ ਐੱਨ.ਐੱਚ.ਏ.ਆਈ. 20 ਅਪ੍ਰੈਲ, 2020 ਤੋਂ ਟੋਲ ਟੈਕਸ ਦੀ ਪਾਲਣਾ ਅਤੇ ਰਿਕਵਰੀ  ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਐਨਐਚਏਆਈ ਦੇ ਇੱਕ ਪੱਤਰ ਦਾ ਜਵਾਬ ਦਿੰਦਿਆਂ ਮੰਤਰਾਲੇ ਨੇ ਕਿਹਾ ਕਿ ਐਨਐਚਏਆਈ ਨੇ 11 ਅਤੇ 14 ਅਪ੍ਰੈਲ ਨੂੰ ਆਪਣੇ ਪੱਤਰਾਂ ਵਿੱਚ ਟੋਲ ਟੈਕਸ ਵਸੂਲੀ ਦੀ ਸ਼ੁਰੂਆਤ ਕਰਨ ਦਾ ਕਾਰਨ ਦੱਸਦਿਆਂ ਕਿਹਾ ਕਿ ਗ੍ਰਹਿ ਵਿਭਾਗ ਨੇ 20 ਅਪ੍ਰੈਲ ਨੂੰ ਵਪਾਰਕ ਅਤੇ ਨਿੱਜੀ ਅਦਾਰਿਆਂ ਅਤੇ ਨਿਰਮਾਣ ਦੇ ਕੰਮਾਂ ਸਮੇਤ ਹੋਰ ਵੱਖ ਵੱਖ ਖੇਤਰਾਂ ਵਿਚ ਕੰਮ ਸ਼ੁਰੂ ਕਰ ਦੀ ਆਗਿਆ ਦਿੱਤੀ ਹੈ।

ਪੱਤਰ ਵਿੱਚ ਲਿਖਿਆ ਗਿਆ ਹੈ ਕਿ ਐਨਐਚਏਆਈ ਨੇ ਕਿਹਾ ਹੈ ਕਿ ਟੋਲ ਟੈਕਸ ਵਸੂਲਣ ਨਾਲ ਸਰਕਾਰ ਨੂੰ ਮਾਲੀਆ ਮਿਲਦਾ ਹੈ ਅਤੇ ਇਸ ਨਾਲ ਐਨਐਚਏਆਈ ਨੂੰ ਵੀ ਫਾਇਦਾ ਹੁੰਦਾ ਹੈ। ਹਾਲਾਂਕਿ ਆਲ ਇੰਡੀਆ ਮੋਟਰ ਟ੍ਰਾਂਸਪੋਰਟ ਕਾਂਗਰਸ ਜੋ ਕਿ ਟਰਾਂਸਪੋਰਟ ਉਦਯੋਗ ਨਾਲ ਜੁੜੇ ਹਨ ਉਹਨਾਂ ਨੇ ਸਰਕਾਰ ਦੇ ਇਸ ਕਦਮ ਦਾ ਵਿਰੋਧ ਕਰਦਿਆਂ ਕਿਹਾ ਹੈ ਕਿ ਇਹ ਬਹੁਤ ਗਲਤ ਹੈ।

ਸਰਕਾਰ ਚਾਹੁੰਦੀ ਹੈ ਕਿ ਜ਼ਰੂਰੀ ਵਸਤਾਂ ਦੀ ਸਪਲਾਈ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰਹੇ ਅਤੇ ਉਹਨਾਂ ਦੀ ਕਮਿਊਨਿਟੀ ਰੁਕਾਵਟਾਂ ਦੇ ਬਾਵਜੂਦ ਸਹੀ ਕੰਮ ਕਰ ਰਹੀ ਹੈ। ਏਆਈਐਮਟੀਸੀ ਦੇ ਅਧੀਨ ਲਗਭਗ 95 ਲੱਖ ਟਰੱਕ ਅਤੇ ਟਰਾਂਸਪੋਰਟ ਅਦਾਰੇ ਆਉਂਦੇ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।