ਲੀਬਿਆ ਤੋਂ ਕੱਚੇ ਤੇਲ ਦੀ ਸਪਲਾਈ ’ਤੇ ਸੰਕਟ, ਭਾਰਤ ਵਿਚ ਵਧਣਗੇ ਪੈਟਰੋਲ-ਡੀਜ਼ਲ ਦੇ ਭਾਅ!

ਏਜੰਸੀ

ਖ਼ਬਰਾਂ, ਵਪਾਰ

ਕੱਚੇ ਤੇਲ ਦੀਆਂ ਕੀਮਤਾਂ ਵਧਦੀਆਂ ਹਨ ਤਾਂ ਪੈਟਰੋਲ ਅਤੇ ਡੀਜ਼ਲ...

Libya conflict crude oil rates hitting a three week high petrol diesel prices

ਨਵੀਂ ਦਿੱਲੀ: ਬੀਤੇ ਦਿਨਾਂ ਵਿਚ ਲੀਬਿਆ ਦੇ ਪੋਰਟ ਤੇ ਹਵਾਈ ਹਮਲਿਆਂ ਕਰ ਕੇ ਕੱਚੇ ਤੇਲ ਦੀ ਸਪਲਾਈ ਰੁਕ ਗਈ ਹੈ। ਇਸ ਕਰ ਕੇ  ਕੱਚੇ ਤੇਲ ਦੀਆਂ ਕੀਮਤਾਂ ਵਿਚ ਤੇਜ਼ੀ ਦਾ ਸਿਲਸਿਲਾ ਵੀਰਵਾਰ ਨੂੰ ਜਾਰੀ ਰਿਹਾ। ਆਉਣ ਵਾਲੇ ਦਿਨਾਂ ਵਿਚ ਕੱਚੇ ਤੇਲ ਦੀ ਤੇਜ਼ੀ ਦਾ ਅਸਰ ਭਾਰਤ ਤੇ ਵੀ ਦੇਖਣ ਨੂੰ ਮਿਲ ਸਕਦਾ ਹੈ। ਦਰਅਸਲ, ਭਾਰਤ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅੰਤਰਰਾਸ਼ਟਰੀ ਬਜ਼ਾਰ ਦੇ ਕੱਚੇ ਤੇਲ ਦੀਆਂ ਕੀਮਤਾਂ ਤੇ ਤੈਅ ਹੁੰਦੇ ਹਨ।

ਕੱਚੇ ਤੇਲ ਦੀਆਂ ਕੀਮਤਾਂ ਵਧਦੀਆਂ ਹਨ ਤਾਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵੀ ਵਾਧਾ ਹੁੰਦਾ ਹੈ। ਬੀਤੇ ਦਿਨਾਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਸਥਿਰਤਾ ਬਣੀ ਰਹੀ ਹੈ। ਇੰਡੀਅਨ ਆਇਲ ਦੀ ਵੈਬਸਾਈਟ ਮੁਤਾਬਕ ਦਿੱਲੀ, ਕੋਲਕਾਤਾ, ਮੁੰਬਈ ਅਤੇ ਚੇਨੱਈ ਵਿਚ ਪੈਟਰੋਲ ਦੀਆਂ ਕੀਮਤਾਂ ਬਿਨਾਂ ਕਿਸੇ ਬਦਲਾਅ ਦੇ ਕ੍ਰਮਵਾਰ: 71.89 ਰੁਪਏ, 74.53 ਰੁਪਏ, 77.56 ਰੁਪਏ ਅਤੇ 74.68 ਰੁਪਏ ਪ੍ਰਤੀ ਲੀਟਰ ਸੀ।

ਉੱਥੇ ਹੀ ਡੀਜ਼ਲ ਦੀਆਂ ਕੀਮਤਾਂ ਵੀ ਸਥਿਰਤਾ ਨਾਲ ਕ੍ਰਮਵਾਰ: 64.65 ਰੁਪਏ, 66.97 ਰੁਪਏ, 67.75 ਰੁਪਏ ਅਤੇ 68.27 ਰੁਪਏ ਪ੍ਰਤੀ ਲੀਟਰ ਸੀ। ਇਸ ਤੋਂ ਪਹਿਲਾਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਕਟੌਤੀ ਦੇਖਣ ਨੂੰ ਮਿਲੀ ਜਿਸ ਨਾਲ ਭਾਅ 5 ਮਹੀਨਿਆਂ ਦੇ ਹੇਠਲੇ ਪੱਧਰ ਤੇ ਆ ਗਿਆ ਸੀ।

ਇੰਜੇਲ ਬ੍ਰੇਕਿੰਗ ਦੇ ਡਿਪਟੀ ਵਾਇਸ ਪ੍ਰੇਜ਼ੀਡੈਂਟ ਅਨੁਜ ਗੁਪਤਾ ਨੇ ਆਈਏਐਨਐਸ ਨੂੰ ਦਸਿਆ ਕਿ ਪਹਿਲਾਂ ਤੇਲ ਉਤਪਾਦਕ ਦੇਸ਼ਾਂ ਦੇ ਸੰਗਠਨ ਓਪੇਕ ਅਤੇ ਰੂਸ ਦੁਆਰਾ ਤੇਲ ਦੇ ਉਤਪਾਦਨ ਵਿਚ ਵਧ ਕਟੌਤੀ ਕਰਨ ਦੇ ਸੰਕੇਤ ਦਿੱਤੇ ਜਾਣ ਨਾਲ ਤੇਲ ਦੀਆਂ ਕੀਮਤਾਂ ਵਿਚ ਤੇਜ਼ੀ ਆਈ ਜਿਸ ਨਾਲ ਲੀਬਿਆ ਵਿਚ ਤਣਾਅ ਕਾਰਨ ਸਪਲਾਈ ਵਿਚ ਰੁਕਾਵਟਾਂ ਦੁਆਰਾ ਸਮਰਥਨ ਕੀਤਾ ਗਿਆ ਹੈ।

ਉਹਨਾਂ ਅੱਗੇ ਕਿਹਾ ਕਿ ਕੋਰੋਨਾਵਾਇਰਸ ਦੇ ਪ੍ਰਕੋਪ ਦੇ ਚਲਦੇ ਚੀਨ ਵਿਚ ਵਾਹਨ ਅਤੇ ਉਦਯੋਗਿਕ ਕੰਮਾਂ ਤੇ ਪੈਣ ਵਾਲੇ ਅਸਰ ਅਤੇ ਤੇਲ ਦੀ ਖਪਤ ਘਟਣ ਕਾਰਨ ਅੰਤਰਰਾਸ਼ਟਰੀ ਬਾਜ਼ਾਰ ਵਿਚ ਇਸ ਮਹੀਨੇ ਦੀ ਸ਼ੁਰੂਆਤ ਵਿਚ ਤੇਲ ਦੀਆਂ ਕੀਮਤਾਂ ਤੇ ਦਬਾਅ ਆਇਆ ਹੈ ਪਰ ਕੋਰੋਨਾ ਵਾਇਰਸ ਦੇ ਅਸਰ ਦੇ ਚਲਦੇ ਤੇਲ ਦੀ ਮੰਗ ਜਿੰਨੀ ਘਟੇਗੀ ਉਸ ਤੋਂ ਕਿਤੇ ਜ਼ਿਆਦਾ ਸਪਲਾਈ ਘਟਣ ਦੀ ਸੰਭਾਵਨਾ ਹੈ ਕਿਉਂ ਕਿ ਲੀਬਿਆ ਵਿਚ ਤਣਾਅ ਕਾਰਨ ਤੇਲ ਦੀ ਸਪਲਾਈ ਠੱਪ ਹੋ ਗਈ ਹੈ।  

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।