ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਆ ਸਕਦੀ ਹੈ ਭਾਰੀ ਗਿਰਾਵਟ...ਦੇਖੋ ਪੂਰੀ ਖ਼ਬਰ!

ਏਜੰਸੀ

ਖ਼ਬਰਾਂ, ਵਪਾਰ

ਡੀਜ਼ਲ 65.21 ਰੁਪਏ ਪ੍ਰਤੀ ਲੀਟਰ 'ਤੇ ਹੈ।   ਚੇਨਈ ਵਿਚ ਪੈਟਰੋਲ ਦੀ ਕੀਮਤ...

Petrol diesel price delhi mumbai kolkata chennai

ਨਵੀਂ ਦਿੱਲੀ: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਅੱਜ ਸ਼ੁੱਕਰਵਾਰ ਨੂੰ ਕੋਈ ਬਦਲਾਅ ਨਹੀਂ ਦੇਖਿਆ ਗਿਆ। ਦਸ ਦਈਏ ਕਿ ਪਿਛਲੇ 4 ਦਿਨ ਤੋਂ ਤੇਲ ਦੀਆਂ ਕੀਮਤਾਂ ਵਿਚ ਸਥਿਰਤਾ ਦੇਖਣ ਨੂੰ ਨਹੀਂ ਮਿਲੀ ਹੈ। ਦੁਨੀਆਭਰ ਵਿਚ ਕੋਰੋਨਾ ਵਾਇਰਸ ਕਹਿਰ ਲਗਾਤਾਰ ਜਾਰੀ ਹੈ। ਸ਼ੇਅਰ ਬਜ਼ਾਰ ਵਿਚ ਹਾਹਾਕਾਰ ਮਚਿਆ ਹੋਇਆ ਹੈ। ਕੱਚੇ ਤੇਲ ਦੀ ਮੰਗ ਦਿਨੋਂ ਦਿਨ ਘਟਦੀ ਜਾ ਰਹੀ ਹੈ। ਜਿਸ ਦੇ ਚਲਦੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਗਿਰਾਵਟ ਬਣੀ ਹੋਈ ਹੈ।

ਦਸ ਦਈਏ ਕਿ ਤੇਲ ਕੰਪਨੀਆਂ ਰੋਜ਼ਾਨਾਂ ਸਵੇਰੇ 6 ਵਜੇ ਤੋਂ ਪੈਟਰੋਲ ਰੇਟ ਅਤੇ ਡੀਜ਼ਲ ਰੇਟ ਵਿਚ ਸੋਧ ਕਰਦੀ ਹੈ ਅਤੇ ਜਾਰੀ ਕਰਦੀ ਹੈ। ਦਿੱਲੀ ਵਿਚ ਇਕ ਲੀਟਰ ਪੈਟਰੋਲ ਦੀ ਕੀਮਤ 69.59 ਰੁਪਏ ਜਦਕਿ ਇਕ ਲੀਟਰ ਡੀਜ਼ਲ ਲਈ 62.29 ਰੁਪਏ ਖਰਚ ਕਰਨੇ ਪੈਣਗੇ। ਕੋਲਕਾਤਾ ਵਿੱਚ ਇੱਕ ਲੀਟਰ ਪੈਟਰੋਲ ਦੀ ਕੀਮਤ 72.29 ਰੁਪਏ ਹੈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ 64.62 ਰੁਪਏ ਪ੍ਰਤੀ ਲੀਟਰ ਹੈ। ਮੁੰਬਈ 'ਚ ਪੈਟਰੋਲ ਦੀ ਕੀਮਤ 75.30 ਰੁਪਏ ਪ੍ਰਤੀ ਲੀਟਰ ਹੈ।

ਡੀਜ਼ਲ 65.21 ਰੁਪਏ ਪ੍ਰਤੀ ਲੀਟਰ 'ਤੇ ਹੈ।   ਚੇਨਈ ਵਿਚ ਪੈਟਰੋਲ ਦੀ ਕੀਮਤ 72.28 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ 65.71 ਰੁਪਏ ਪ੍ਰਤੀ ਲੀਟਰ ਹੈ। ਕੇਂਦਰ ਸਰਕਾਰ ਨੇ ਪੈਟਰੋਲ-ਡੀਜ਼ਲ 'ਤੇ ਐਕਸਾਈਜ਼ ਡਿਊਟੀ ਅਤੇ ਰੋਡ ਸੈੱਸ ਵਧਾਉਣ ਦਾ ਐਲਾਨ ਕੀਤਾ ਹੈ।

ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ (ਆਈਓਸੀ) ਦੀ ਵੈਬਸਾਈਟ 'ਤੇ ਉਪਲਬਧ ਜਾਣਕਾਰੀ ਦੇ ਅਨੁਸਾਰ ਰਾਜਧਾਨੀ ਦਿੱਲੀ' ਚ ਇਕ ਲੀਟਰ ਪੈਟਰੋਲ 22.98 ਰੁਪਏ ਦੀ ਐਕਸਾਈਜ਼ ਡਿਊਟੀ ਵਸੂਲ ਰਿਹਾ ਹੈ। ਇਸੇ ਤਰ੍ਹਾਂ ਡੀਜ਼ਲ 'ਤੇ ਆਬਕਾਰੀ ਨੂੰ ਦਿੱਲੀ ਵਿਚ 18.83 ਰੁਪਏ ਪ੍ਰਤੀ ਲੀਟਰ ਦੀ ਦਰ ਨਾਲ ਵਸੂਲਿਆ ਜਾ ਰਿਹਾ ਹੈ। ਐਕਸਾਈਜ਼ ਡਿਊਟੀ ‘ਚ ਵਾਧੇ ਦੇ ਬਾਵਜੂਦ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਹੋਰ ਕਟੌਤੀ ਹੋ ਸਕਦੀ ਹੈ।

ਪੈਟਰੋਲ ਤੇ ਡੀਜ਼ਲ ਆਪਣੇ ਮੌਜੂਦਾ ਪੱਧਰ ਦੇ ਮੁਕਾਬਲੇ ਕ੍ਰਮਵਾਰ 4.25 ਰੁਪਏ ਤੇ 3.75 ਰੁਪਏ ਪ੍ਰਤੀ ਲੀਟਰ ਘੱਟ ਸਕਦੇ ਹਨ। ਐੱਸਬੀਆਈ ਇਕੋਰੈਪ ਦੀ ਹਾਲੀਆ ਰਿਪੋਰਟ ‘ਚ ਇਹ ਖ਼ੁਲਾਸਾ ਕੀਤਾ ਗਿਆ ਹੈ। ਵੀਰਵਾਰ ਨੂੰ ਦਿੱਲੀ ‘ਚ ਪੈਟਰੋਲ ਦੀ ਕੀਮਤ 69.63 ਰੁਪਏ ਪ੍ਰਤੀ ਲੀਟਰ ਦੱਸੀ ਗਈ। ਡੀਜ਼ਲ ਦੀ ਕੀਮਤ 62.33 ਰੁਪਏ ਪ੍ਰਤੀ ਲੀਟਰ ਦੇ ਪੱਧਰ ‘ਤੇ ਦਿਸੀ।

ਵਿਸ਼ਵ ਪੱਧਰ ‘ਤੇ ਕੋਰੋਨਾ ਵਾਇਰਸ ਦੇ ਫੈਲਣ ਨਾਲ ਕੱਚੇ ਤੇਲ ਦੀ ਕੀਮਤ ਵਿਚ ਰਿਕਾਰਡ ਗਿਰਾਵਟ ਦਰਜ ਕੀਤੀ ਗਈ। ਕੱਚੇ ਤੇਲ ਦੀ ਕੀਮਤ 50 ਡਾਲਰ ਪ੍ਰਤੀ ਬੈਰਲ ਤੋਂ ਘੱਟ ਕੇ 30 ਡਾਲਰ ਪ੍ਰਤੀ ਬੈਰਲ ਦੇ ਹੇਠਾਂ ਆ ਗਈ। ਇਸ ਦੌਰਾਨ ਪਿਛਲੇ ਹਫ਼ਤੇ ਸਰਕਾਰ ਨੇ ਪੈਟਰੋਲ ਤੇ ਡੀਜ਼ਲ ‘ਤੇ ਲੱਗਣ ਵਾਲੀ ਐਕਸਾਈਜ਼ ਡਿਊਟੀ ‘ਚ 3 ਰੁਪਏ ਪ੍ਰਤੀ ਲੀਟਰ ਦਾ ਇਜ਼ਾਫਾ ਕਰ ਦਿੱਤਾ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।