ਪਿਆਜ਼ ਦੀਆਂ ਕੀਮਤਾਂ ਘਟਾਉਣ ਲਈ ਸਰਕਾਰ ਅੱਜ ਲੈ ਸਕਦੀ ਹੈ ਵੱਡਾ ਫ਼ੈਸਲਾ!

ਏਜੰਸੀ

ਖ਼ਬਰਾਂ, ਵਪਾਰ

ਜਾਣੋ, ਪੂਰਾ ਮਾਮਲਾ

Government may take big step on onion in modi government

ਨਵੀਂ ਦਿੱਲੀ: ਪਿਆਜ਼ ਦੀਆਂ ਵਧਦੀਆਂ ਕੀਮਤਾਂ ਤੇ ਰੋਕ ਲਗਾਉਣ ਲਈ ਕੇਂਦਰ ਸਰਕਾਰ ਵੱਡਾ ਫ਼ੈਸਲਾ ਲੈਣ ਦੀ ਤਿਆਰੀ ਵਿਚ ਹੈ। ਮੀਡੀਆ ਰਿਪੋਰਟ ਦੇ ਹਵਾਲੇ ਮੁਤਾਬਕ ਅੱਜ ਸ਼ਾਮ ਨੂੰ ਹੋਣ ਵਾਲੀ ਕੈਬਨਿਟ ਦੀ ਬੈਠਕ ਵਿਚ ਸਬਸਿਡੀ ਦੇ ਕੇ ਪਿਆਜ਼ ਦਾ ਇੰਪੋਰਟ ਕਰਨ ਅਤੇ ਸਸਤੀਆਂ ਕੀਮਤਾਂ ’ਤੇ ਇਸ ਨੂੰ ਵੇਚਣ ਤੇ ਫ਼ੈਸਲਾ ਹੋ ਸਕਦਾ ਹੈ। ਇਸ ਦੇ ਲਈ ਪ੍ਰਾਈਜ਼ ਸਟੇਬਲਾਈਜੇਸ਼ਨ ਫੰਡ ਦਾ ਇਸਤੇਮਾਲ ਕਰਨ ਦਾ ਪ੍ਰਸਤਾਵ ਹੈ।

ਇਸ ਨੂੰ ਹਾਸਲ ਕਰਨ ਲਈ ਖੇਤੀਬਾੜੀ ਮੰਤਰਾਲਾ ਨੇ ਫਾਇਟੋਸੈਨੇਟਰੀ ਅਤੇ ਫਿਊਮਿਗੇਸ਼ਨ ਦੀਆਂ ਜ਼ਰੂਰਤਾਂ ਨੂੰ ਸਰਲ ਬਣਾਇਆ ਹੈ। ਅਫਗਾਨਿਸਤਾਨ, ਮਿਸਰ, ਤੁਰਕੀ ਅਤੇ ਈਰਾਨ ’ਚ ਭਾਰਤੀ ਮਿਸ਼ਨਾਂ ਨੂੰ ਭਾਰਤ ਨੂੰ ਪਿਆਜ਼ ਦੀ ਸਪਲਾਈ ਸੁਵਿਧਾਜਨਕ ਬਣਾਉਣ ਲਈ ਕਿਹਾ ਗਿਆ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।