ਇੱਕ ਸਾਲ ਵਿਚ ਫੜੀ ਗਈ 1.01 ਲੱਖ ਕਰੋੜ ਰੁਪਏ ਦੀ ਜੀ.ਐਸ.ਟੀ. ਚੋਰੀ, ਪਿਛਲੇ ਸਾਲ ਦੇ ਮੁਕਾਬਲੇ ਦੋ ਗੁਣਾ ਜ਼ਿਆਦਾ

ਏਜੰਸੀ

ਖ਼ਬਰਾਂ, ਵਪਾਰ

21,000 ਕਰੋੜ ਰੁਪਏ ਦੀ ਕੀਤੀ ਗਈ ਵਸੂਲੀ 

Representational Image

ਨਵੀਂ ਦਿੱਲੀ : ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਜੀ.ਐਸ.ਟੀ. ਚੋਰੀ ਦੇ ਮਾਮਲੇ ਵੱਧ ਰਹੇ ਹਨ। ਹਾਲ ਹੀ ਵਿੱਚ ਸਮਾਪਤ ਹੋਏ ਵਿੱਤੀ ਸਾਲ 2022-23 ਵਿੱਚ ਜੀ.ਐਸ.ਟੀ. ਦੀ ਚੋਰੀ ਲਗਭਗ ਦੁੱਗਣੀ ਹੋ ਕੇ 1.01 ਲੱਖ ਕਰੋੜ ਰੁਪਏ ਹੋ ਗਈ ਹੈ। ਇਸ ਸਮੇਂ ਦੌਰਾਨ ਟੈਕਸ ਚੋਰੀ ਕਰਨ ਵਾਲੇ ਕਾਰੋਬਾਰੀਆਂ ਤੋਂ ਸਿਰਫ਼ 21,000 ਕਰੋੜ ਰੁਪਏ ਦੀ ਵਸੂਲੀ ਹੋਈ ਹੈ। 2021-22 ਵਿੱਚ, ਟੈਕਸ ਅਧਿਕਾਰੀਆਂ ਨੇ 54,000 ਕਰੋੜ ਰੁਪਏ ਦੀ ਜੀ.ਐਸ.ਟੀ. ਚੋਰੀ ਦਾ ਪਤਾ ਲਗਾਇਆ ਸੀ ਅਤੇ 21,000 ਕਰੋੜ ਰੁਪਏ ਦੀ ਵਸੂਲੀ ਕੀਤੀ ਸੀ।

300 ਕਰੋੜ ਰੁਪਏ ਦੀ ਟੈਕਸ ਚੋਰੀ ਫੜੀ ਗਈ ਹੈ, ਜੋ ਪਿਛਲੇ ਸਾਲ ਨਾਲੋਂ ਲਗਭਗ ਦੁੱਗਣੀ ਹੈ। ਜੀ.ਐਸ.ਟੀ. ਦਾ ਭੁਗਤਾਨ ਕਰਨ ਤੋਂ ਬਚਣ ਦੀਆਂ ਕੋਸ਼ਿਸ਼ਾਂ ਨੂੰ ਜੀ.ਐਸ.ਟੀ. ਇੰਟੈਲੀਜੈਂਸ ਦੇ ਡਾਇਰੈਕਟੋਰੇਟ ਜਨਰਲ (ਡੀ.ਜੀ.ਜੀ.ਆਈ.) ਦੇ ਅਧਿਕਾਰੀਆਂ ਦੁਆਰਾ ਵੱਡੇ ਪੱਧਰ 'ਤੇ ਨਾਕਾਮ ਕਰ ਦਿੱਤਾ ਗਿਆ ਸੀ। ਪਾਲਣਾ ਵਧਾਉਣ ਲਈ ਸਰਕਾਰ ਦੇ ਯਤਨਾਂ, ਅੰਕੜਿਆਂ ਦੇ ਵਿਸ਼ਲੇਸ਼ਣ ਅਤੇ ਅਧਿਕਾਰੀਆਂ ਦੀ ਮੁਸਤੈਦੀ ਦੇ ਨਤੀਜੇ ਵਜੋਂ ਵਪਾਰੀਆਂ ਤੋਂ ਚੰਗੀ ਵਸੂਲੀ ਹੋਈ ਹੈ। ਜੋ ਪਿਛਲੇ ਸਾਲ ਦੇ ਮੁਕਾਬਲੇ ਲਗਭਗ ਦੁੱਗਣਾ ਹੈ। 

ਇਹ ਵੀ ਪੜ੍ਹੋ: ਅਗ਼ਵਾ ਅਤੇ ਕੁੱਟਮਾਰ ਦੀ ਸ਼ਿਕਾਇਤ 'ਤੇ ਬੋਲੇ ਹਨੀ ਸਿੰਘ - ਮੇਰੇ 'ਤੇ ਲੱਗੇ ਸਾਰੇ ਦੋਸ਼ ਝੂਠੇ ਅਤੇ ਬੇਬੁਨਿਆਦ

2022-23 ਵਿੱਚ ਟੈਕਸ ਚੋਰੀ ਦੇ 14000 ਮਾਮਲੇ ਦਰਜ ਕੀਤੇ ਗਏ ਹਨ। 2021-22 ਵਿਚ 12,574 ਅਤੇ 2020-21 ਵਿੱਚ 12,596 ਮਾਮਲੇ ਦਰਜ ਕੀਤੇ ਗਏ ਸਨ। ਕਾਰੋਬਾਰੀਆਂ ਨੇ ਆਪਣੀ ਕਾਰਜਪ੍ਰਣਾਲੀ ਵਿੱਚ ਟੈਕਸਯੋਗ ਵਸਤੂਆਂ ਅਤੇ ਸੇਵਾਵਾਂ ਦੇ ਮੁੱਲ ਨੂੰ ਘਟਾ ਕੇ ਘੱਟ ਟੈਕਸ ਦੇਣ ਦੀ ਰਣਨੀਤੀ ਅਪਣਾਈ ਸੀ। 

ਵਿੱਤ ਮੰਤਰਾਲਾ ਨੇ ਪਿਛਲੇ ਮਹੀਨੇ ਦੱਸਿਆ ਸੀ ਕਿ ਜੁਲਾਈ 2017 ਤੋਂ ਫਰਵਰੀ 2023 ਦੌਰਾਨ 3.08 ਲੱਖ ਕਰੋੜ ਰੁਪਏ ਦੀ  ਜੀ.ਐਸ.ਟੀ. ਚੋਰੀ ਦਾ ਪਤਾ ਲਗਾਇਆ ਗਿਆ ਸੀ। ਇਸ ਵਿੱਚੋਂ 1.03 ਲੱਖ ਕਰੋੜ ਰੁਪਏ ਦੀ ਵਸੂਲੀ ਕੀਤੀ ਗਈ। ਇਸ ਦੌਰਾਨ 1,402 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।