ਮਹਿੰਦਰਾ ਐਂਡ ਮਹਿੰਦਰਾ ਨੇ ਕੈਨੇਡਾ ਸਥਿਤ ਕੰਪਨੀ ਨਾਲ ਆਪਣੀ ਭਾਈਵਾਲੀ ਖ਼ਤਮ ਕਰਨ ਦਾ ਕੀਤਾ ਐਲਾਨ 

ਏਜੰਸੀ

ਖ਼ਬਰਾਂ, ਵਪਾਰ

ਆਨੰਦ ਮਹਿੰਦਰਾ ਦੀ ਮਹਿੰਦਰਾ ਐਂਡ ਮਹਿੰਦਰਾ ਨੇ ਕੈਨੇਡਾ ਵਿਚ ਆਪਣਾ ਕੰਮਕਾਜ ਬੰਦ ਕਰਨ ਦਾ ਐਲਾਨ ਕੀਤਾ ਹੈ। 

File Photo

 

ਨਵੀਂ ਦਿੱਲੀ - ਪਿਛਲੇ 3-4 ਦਿਨਾਂ ਤੋਂ ਸ਼ੁਰੂ ਹੋਇਆ ਭਾਰਤ ਅਤੇ ਕੈਨੇਡਾ ਦਾ ਵਿਵਾਦ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਿਹਾ। ਇਸ ਦੇ ਵਿਚਕਾਰ ਹੋਰ ਵੀ ਕਈ ਖ਼ਬਰਾਂ ਸੁਣਨ ਨੂੰ ਮਿਲ ਰਹੀਆਂ ਹਨ। ਭਾਰਤ ਨੇ ਫਿਲਹਾਲ ਕੈਨੇਡੀਅਨ ਨਾਗਰਿਕਾਂ ਨੂੰ ਵੀਜ਼ਾ ਦੇਣਾ ਬੰਦ ਕਰ ਦਿੱਤਾ ਹੈ। ਦੋਵਾਂ ਦੇਸ਼ਾਂ ਵਿਚਾਲੇ ਤਣਾਅ ਦਰਮਿਆਨ ਮਹਿੰਦਰਾ ਗਰੁੱਪ ਨੇ ਵੀ ਕੈਨੇਡਾ ਨੂੰ ਝਟਕਾ ਦਿੱਤਾ ਹੈ। ਆਨੰਦ ਮਹਿੰਦਰਾ ਦੀ ਮਹਿੰਦਰਾ ਐਂਡ ਮਹਿੰਦਰਾ ਨੇ ਕੈਨੇਡਾ ਵਿਚ ਆਪਣਾ ਕੰਮਕਾਜ ਬੰਦ ਕਰਨ ਦਾ ਐਲਾਨ ਕੀਤਾ ਹੈ। 

ਆਨੰਦ ਮਹਿੰਦਰਾ ਦੀ ਕੰਪਨੀ ਮਹਿੰਦਰਾ ਐਂਡ ਮਹਿੰਦਰਾ ਨੇ ਕੈਨੇਡਾ ਵਿਚ ਸਥਿਤ ਕੰਪਨੀ ਰੇਸਨ ਏਰੋਸਪੇਸ ਕਾਰਪੋਰੇਸ਼ਨ ਨਾਲ ਆਪਣੀ ਭਾਈਵਾਲੀ ਖ਼ਤਮ ਕਰਨ ਦਾ ਐਲਾਨ ਕੀਤਾ ਹੈ। ਮਹਿਦਰਾ ਐਂਡ ਮਹਿੰਦਰਾ ਦੀ ਰੇਸਨ ਏਰੋਸਪੇਸ ਕਾਰਪੋਰੇਸ਼ਨ ਵਿਚ 11.18 ਪ੍ਰਤੀਸ਼ਤ ਹਿੱਸੇਦਾਰੀ ਸੀ।

ਮਹਿੰਦਰਾ ਨੇ ਇੱਕ ਰੈਗੂਲੇਟਰੀ ਫਾਈਲਿੰਗ ਵਿਚ ਸਟਾਕ ਐਕਸਚੇਂਜ ਨੂੰ ਸੂਚਿਤ ਕੀਤਾ ਹੈ ਕਿ ਰੇਸਨ ਏਰੋਸਪੇਸ ਕਾਰਪੋਰੇਸ਼ਨ, ਕੈਨੇਡਾ ਨੇ 20 ਸਤੰਬਰ, 2023 ਨੂੰ ਕਾਰਪੋਰੇਸ਼ਨ ਕੈਨੇਡਾ ਤੋਂ ਭੰਗ ਹੋਣ ਦਾ ਪ੍ਰਮਾਣ ਪੱਤਰ ਪ੍ਰਾਪਤ ਕੀਤਾ ਹੈ, ਜਿਸ ਬਾਰੇ ਕੰਪਨੀ ਨੂੰ ਜਾਣਕਾਰੀ ਦਿੱਤੀ ਗਈ ਹੈ। ਮਹਿੰਦਰਾ ਨੇ ਕਿਹਾ ਕਿ ਇਸ ਦੇ ਨਾਲ ਰੇਸਨ ਦਾ ਸੰਚਾਲਨ ਬੰਦ ਕਰ ਦਿੱਤਾ ਗਿਆ ਹੈ ਅਤੇ ਭਾਰਤੀ ਲੇਖਾ ਮਾਪਦੰਡਾਂ ਅਨੁਸਾਰ 20 ਸਤੰਬਰ, 2023 ਤੋਂ ਇਸ ਦਾ ਇਸ ਦੇ ਨਾਲ ਕੋਈ ਲੈਣਾ-ਦੇਣਾ ਨਹੀਂ ਹੋਵੇਗਾ।