7 ਦਿਨਾਂ ਬਾਅਦ ਫਿਰ ਵਧੇ ਪੈਟਰੋਲ-ਡੀਜ਼ਲ ਦੇ ਭਾਅ

ਏਜੰਸੀ

ਖ਼ਬਰਾਂ, ਵਪਾਰ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਇਕ ਵਾਰ ਫਿਰ ਤੋਂ ਵਾਧਾ ਦੇਖਣ ਨੂੰ ਮਿਲਿਆ ਹੈ।

Petrol, diesel prices increased

ਨਵੀਂ ਦਿੱਲੀ: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਇਕ ਵਾਰ ਫਿਰ ਤੋਂ ਵਾਧਾ ਦੇਖਣ ਨੂੰ ਮਿਲਿਆ ਹੈ। ਲਗਾਤਾਰ 7 ਦਿਨਾਂ ਤੱਕ ਪੈਟਰੋਲ ਦੀਆਂ ਕੀਮਤਾਂ ਸਥਿਰ ਰਹਿਣ ਤੋਂ ਬਾਅਦ ਐਤਵਾਰ ਨੂੰ ਇਸ ਦੀ ਕੀਮਤ ਵਿਚ ਤੇਜ਼ੀ ਦਰਜ ਕੀਤੀ ਗਈ ਹੈ। ਐਤਵਾਰ ਨੂੰ ਪੈਟਰੋਲ ਦੀ ਕੀਮਤ 5 ਪੈਸੇ ਪ੍ਰਤੀ ਲੀਟਰ ਵਧੀ ਹੈ ਅਤੇ ਡੀਜ਼ਲ ਦੀ ਕੀਮਤ 6 ਪੈਸੇ ਪ੍ਰਤੀ ਲੀਟਰ ਵਧ ਗਈ ਹੈ।

ਦੱਸ ਦਈਏ ਕਿ ਇੰਡੀਆਨ ਆਇਲ, ਭਾਰਤ ਪੈਟਰੋਲੀਅਮ ਅਤੇ ਹਿੰਦੁਸਤਾਨ ਪੈਟਰੋਲੀਅਮ ਕੰਪਨੀਆਂ ਰੋਜ਼ ਸਵੇਰੇ 6 ਵਜੇ ਪੈਟਰੋਲ ਅਤੇ ਡੀਜ਼ਲ ਦੀਆਂ ਦਰਾਂ ਵਿਚ ਸੋਧ ਕਰਦੀਆਂ ਹਨ। ਇੰਡੀਅਨ ਆਇਲ ਦੀ ਵੈੱਬਸਾਈਟ ਅਨੁਸਾਰ ਕੀਮਤਾਂ ਵਿਚ ਵਾਧੇ ਤੋਂ ਬਾਅਦ ਦਿੱਲੀ, ਕੋਲਕਾਤਾ, ਮੁੰਬਈ ਅਤੇ ਚੇਨਈ ਵਿਚ ਪੈਟਰੋਲ ਦੀਆਂ ਕੀਮਤਾਂ ਘਟਾ ਕੇ ਲੜੀਵਾਰ: 62.98 ਰੁਪਏ, 75.24 ਰੁਪਏ, 75.68 ਰੁਪਏ ਅਤੇ 72.69 ਰੁਪਏ ਪ੍ਰਤੀ ਲੀਟਰ ਹੋ ਗਈਆਂ ਹਨ।

ਹਾਲਾਂਕਿ ਚਾਰੇ ਮਹਾਂਨਗਰਾਂ ਵਿਚ ਡੀਜ਼ਲ ਦੀਆਂ ਕੀਮਤਾਂ ਪਹਿਲਾਂ ਦੀ ਤਰ੍ਹਾਂ ਹੀ ਲੜੀਵਾਰ 63.84 ਰੁਪਏ, 65.76 ਰੁਪਏ, 66.93 ਰੁਪਏ ਅਤੇ 67.52 ਰੁਪਏ ਪ੍ਰਤੀ ਲੀਟਰ ਬਣੀਆਂ ਹੋਈਆਂ ਹਨ। ਇਸ ਤੋਂ ਪਹਿਲਾਂ ਦਿੱਲੀ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟ ਕੇ ਪੰਜ ਮਹੀਨਿਆਂ ਦੇ ਹੇਠਲੇ ਪੱਧਰ ‘ਤੇ ਆਈਆਂ ਸਨ।