ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਵਧੇ ਪੈਟਰੋਲ ਅਤੇ ਡੀਜ਼ਲ ਦੇ ਭਾਅ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਵਪਾਰ

ਲੋਕ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੇ ਭਾਅ ਵਧ ਗਏ ਹਨ।

Petrol and Diesel

ਨਵੀਂ ਦਿੱਲੀ: ਲੋਕ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੇ ਭਾਅ ਵਧ ਗਏ ਹਨ। ਤੇਲ ਮਾਰਕੀਟਿੰਗ ਕੰਪਨੀਆਂ ਨੇ ਸ਼ੁੱਕਰਵਾਰ ਨੂੰ ਤੇਲ ਦੀਆਂ ਕੀਮਤਾਂ ਫਿਰ ਤੋਂ ਵਧਾ ਦਿੱਤੀਆਂ ਹਨ। ਦਿੱਲੀ, ਕੋਲਕਾਤਾ ਅਤੇ ਮੁੰਬਈ ਵਿਚ ਪੈਟਰੋਲ ਦੀ ਕੀਮਤ 14 ਪੈਸੇ ਜਦਕਿ ਚੇਨਈ ਵਿਚ 15 ਪੈਸੇ ਪ੍ਰਤੀ ਲੀਟਰ ਵਧ ਗਈ ਹੈ। ਡੀਜ਼ਲ ਦੇ ਭਾਅ ਵਿਚ ਦਿੱਲੀ ਅਤੇ ਕੋਲਕਾਤਾ ਵਿਚ 16 ਪੈਸੇ ਜਦਕਿ ਮੁੰਬਈ ਅਤੇ ਚੇਨਈ ਵਿਚ 17 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ।

ਇੰਡੀਅਨ ਆਇਲ ਦੀ ਵੈੱਬਸਾਈਟ ਅਨੁਸਾਰ ਸ਼ੁੱਕਰਵਾਰ ਨੂੰ ਦਿੱਲੀ, ਕੋਲਕਾਤਾ, ਮੁੰਬਈ ਅਤੇ ਚੇਨਈ ਵਿਚ ਪੈਟਰੋਲ ਦੀਆਂ ਕੀਮਤਾਂ ਵਧ ਕੇ 71.39 ਰੁਪਏ, 73.46 ਰੁਪਏ, 77 ਰੁਪਏ ਅਤੇ 74.10 ਰੁਪਏ ਪ੍ਰਤੀ ਲੀਟਰ ਹੋ ਗਈਆਂ ਹਨ। ਡੀਜ਼ਲ ਦੀਆਂ ਕੀਮਤਾਂ ਚਾਰ ਮਹਾਨਗਰਾਂ ਵਿਚ ਵਧ ਕੇ 66.45 ਰੁਪਏ, 68.21 ਰੁਪਏ, 69.63 ਰੁਪਏ ਅਤੇ 70.24 ਰੁਪਏ ਪ੍ਰਤੀ ਲੀਟਰ ਹੋ ਗਈਆਂ ਹਨ।

ਦੋ ਦਿਨਾਂ ਵਿਚ ਦਿੱਲੀ, ਕੋਲਕਾਤਾ ਅਤੇ ਮੁੰਬਈ ਵਿਚ ਪੈਟਰੋਲ 22 ਪੈਸੇ ਜਦਕਿ ਚੇਨਈ ਵਿਚ 23 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਉਥੇ ਹੀ ਡੀਜ਼ਲ ਦੀਆਂ ਕੀਮਤਾਂ ਦੋ ਦਿਨਾਂ ਵਿਚ ਦਿੱਲੀ ਅਤੇ ਕੋਲਕਾਤਾ ਵਿਚ 25 ਪੈਸੇ ਜਦਕਿ ਮੁੰਬਈ ਅਤੇ ਚੇਨਈ ਵਿਚ 27 ਪੈਸੇ ਪ੍ਰਤੀ ਲੀਟਰ ਵਧ ਗਈਆਂ ਹਨ।